ਲੁਧਿਆਣਾ (ਗੌਤਮ) : ਸਾਹਨੇਵਾਲ ਇਲਾਕੇ 'ਚ ਸਥਿਤ ਮਹਾਦੇਵ ਨਗਰ 'ਚ ਕਿਰਾਏਦਾਰ ਨੇ ਘਟੀਆ ਕਰਤੂਤ ਕਰਦੇ ਹੋਏ ਮਕਾਨ ਮਾਲਕ ਦੀ ਨਾਬਾਲਗ ਧੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ। ਜਦੋਂ ਨਾਬਾਲਗ ਕੁੜੀ ਦੀ ਮਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਕਿਰਾਏਦਾਰ ਉੱਥੋਂ ਫ਼ਰਾਰ ਹੋ ਗਿਆ। ਪੀੜਤਾ ਦੀ ਮਾਂ ਨੇ ਥਾਣਾ ਸਾਹਨੇਵਾਲ ਦੀ ਪੁਲਸ ਨੂੰ ਸੂਚਿਤ ਕੀਤਾ ਤਾਂ ਪੁਲਸ ਨੇ ਜਾਂਚ ਤੋਂ ਬਾਅਦ ਕਿਰਾਏਦਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਉਸ ਦੀ ਪਛਾਣ ਯੂ. ਪੀ. ਦੇ ਰਹਿਣ ਵਾਲੇ ਨਨੰਕੂ ਵਜੋਂ ਹੋਈ ਹੈ। ਜਾਂਚ ਅਫ਼ਸਰ ਨੇ ਦੱਸਿਆ ਕਿ ਪੋਕਸੋ ਐਕਟ ਅਤੇ ਜਬਰ-ਜ਼ਿਨਾਹ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਨਾਬਾਲਗ ਕੁੜੀ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਉਸ ਦੇ ਅਦਾਲਤ 'ਚ ਬਿਆਨ ਦਰਜ ਕਰਵਾਏ ਜਾ ਰਹੇ ਹਨ। ਪੁਲਸ ਵਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਵਿਕਾਸ ਪ੍ਰਾਜੈਕਟਾਂ ’ਤੇ ਹੋ ਰਹੀਆਂ ਬੈਠਕਾਂ 'ਚ ਲਏ ਗਏ ਫ਼ੈਸਲੇ ਲਾਗੂ ਕਰਨ ’ਚ ਦੇਰੀ ਨਾ ਕੀਤੀ ਜਾਵੇ: ਬਲਕਾਰ ਸਿੰਘ
NEXT STORY