ਲੌਂਗੋਵਾਲ (ਵਿਜੇ, ਵਸ਼ਿਸ਼ਟ): ਨੇੜਲੇ ਪਿੰਡ ਮੰਡੇਰ ਕਲਾਂ ਦੀ ਇੱਕ ਨਾਬਾਲਗ ਕੁੜੀ ਦੇ ਨਸ਼ੀਲੇ ਟੀਕੇ ਲਗਾ ਕੇ ਉਸ ਨਾਲ ਦੁਸ਼ਕਰਮ ਕੀਤੇ ਜਾਣ ਦੇ ਦੋਸ਼ਾਂ ਤਹਿਤ ਥਾਣਾ ਲੌਂਗੋਵਾਲ ਦੀ ਪੁਲਸ ਵੱਲੋਂ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਵਿਚਲੇ ਕਥਿਤ ਦੋਸ਼ੀ ਅਜੇ ਫਰਾਰ ਹਨ।
ਇਹ ਵੀ ਪੜ੍ਹੋ: ਕੋਰੋਨਾ ਤੋਂ ਬਚਾਅ ਟੀਕਾਕਰਨ ਲਈ ‘ਝੰਡਾ ਬਰਦਾਰ’ ਬਣੀ 105 ਸਾਲ ਦੀ ਮਾਤਾ ਕਰਤਾਰ ਕੌਰ
ਕੀ ਹੈ ਮਾਮਲਾ: ਥਾਣਾ ਲੌਂਗੋਵਾਲ ਦੇ ਮੁੱਖ ਅਫਸਰ ਜਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਲੌਂਗੋਵਾਲ ਵਿਖੇਂ ਪੀੜਤ ਨਾਬਾਲਗ ਕੁੜੀ ਰਾਣੀ ਕੌਰ (15) (ਅਸਲ ਨਾਮ ਨਹੀ) ਵੱਲੋਂ ਦਰਜ ਕਰਵਾਏ ਗਏ ਆਪਣੇ ਬਿਆਨਾਂ ਵਿਚ ਦੋਸ਼ ਲਗਾਏ ਹਨ ਕਿ ਅਗਲੇਰੀ ਪੜ੍ਹਾਈ ਨੂੰ ਲੈ ਕੇ ਆਪਣੇ ਨਾਨਕੇ ਪਿੰਡ ਕੁੱਬੇ (ਬਰਨਾਲਾ) ਵਿਖੇਂ ਆਪਣੀ ਸਕੂਟਰੀ ਰਾਹੀਂ ਅਕਸਰ ਆਪਣੇ ਪਿੰਡ ਮੰਡੇਰ ਕਲਾਂ ਤੋਂ ਆਪਣੇ ਨਾਨਕੇ ਪਿੰਡ ਕੁੱਬੇ ਵਿਖੇਂ ਆਉਦੀ-ਜਾਂਦੀ ਰਹਿੰਦੀ ਸੀ।
ਇਹ ਵੀ ਪੜ੍ਹੋ: ਮੀਰਪੁਰ ਪਿੰਡ ’ਚ ਦਰਦਨਾਕ ਹਾਦਸਾ, ਸੁੱਤੇ ਹੋਏ ਪਰਿਵਾਰ ’ਤੇ ਡਿੱਗੀ ਛੱਤ, 11 ਸਾਲਾ ਬੱਚੇ ਦੀ ਮੌਤ (ਤਸਵੀਰਾਂ)
ਇਸ ਬਾਰੇ ਦੋਸ਼ੀਆਂ ਨੂੰ ਜਾਣਕਾਰੀ ਮਿਲ ਗਈ। ਇਸ ਦੇ ਚੱਲਦਿਆਂ ਦੋਸ਼ੀਆਂ ਨੇ ਲੰਘੇ ਦਿਨੀਂ ਜਦੋ ਮੈਂ ਆਪਣੇ ਨਾਨਕੇ ਪਿੰਡ ਤੋਂ ਆਪਣੇ ਪਿੰਡ ਮੰਡੇਰ ਕਲਾਂ ਨੂੰ ਜਾ ਰਹੀ ਸੀ ਤਾਂ ਉਨ੍ਹਾਂ ਨੇ ਮੈਨੂੰ ਪਿੰਡ ਲੋਹਾ ਖੇੜਾ ਤੋਂ ਮੰਡੇਰ ਕਲਾਂ ਨੂੰ ਜਾਂਦੀ ਸੜਕ ਤੇ ਘੇਰ ਲਿਆ ਅਤੇ ਉਨ੍ਹਾਂ ਨੇ ਧੱਕੇ ਨਾਲ ਮੇਰੇ ਨਸ਼ੀਲੇ ਟੀਕੇ ਲਗਾ ਦਿੱਤੇ ਅਤੇ ਉਹ ਮੈਨੂੰ ਇੱਕ ਨੇੜਲੇ ਖੇਤ ਵਿਚ ਲੈ ਗਏ, ਜਿੱਥੇ ਦੋਵਾਂ ਵਿਅਕਤੀਆਂ ਵੱਲੋਂ ਮੇਰੇ ਨਾਲ ਜਬਰ-ਜ਼ਿਨਾਹ ਕੀਤਾ ਅਤੇ ਮੈਨੂੰ ਬੇਹੋਸ਼ੀ ਦੀ ਹਾਲਤ ਵਿਚ ਛੱਡ ਕੇ ਉਥੋਂ ਫਰਾਰ ਹੋ ਗਏ। ਥਾਣਾ ਮੁੱਖੀ ਨੇ ਅੱਗੇ ਦੱਸਿਆ ਕਿ ਜਦੋਂ ਉਹ ਆਪਣੇ ਘਰ ਪਹੰਚੀ ਤਾਂ ਉਸ ਨੇ ਆਪਣੇ ਨਾਲ ਵਾਪਰੀ ਇਸ ਘਟਨਾ ਦੀ ਜਾਣਕਾਰੀ ਅਪਣੇ ਮਾਤਾ-ਪਿਤਾ ਨੂੰ ਦਿੱਤੀ। ਇਸ ਉਪਰੰਤ ਪੀੜਤ ਕੁੜੀ ਨੇ ਥਾਣਾ ਲੌਂਗੋਵਾਲ ਵਿਖੇ ਅਪਣੀ ਸ਼ਿਕਾਇਤ ਦਰਜ ਕਰਵਾਈ। ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਪੀੜਤ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀ ਕੁਲਵਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਮੋਤੀ ਮਹਿਲ ਨੇੜੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ, ਦੁਖੀ ਅਧਿਆਪਕਾਂ ਨੇ ਮਾਰੀਆਂ ਭਾਖੜਾ ਨਹਿਰ 'ਚ ਛਾਲਾਂ
ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਦੇ ਪੁੱਤਰ ਦੀ ਕੈਲੀਫੋਰਨੀਆ ਵਿਚ ਮੌਤ
NEXT STORY