ਲੁਧਿਆਣਾ (ਅਨਿਲ): ਲੁਧਿਆਣਾ ਤੋਂ ਸ਼ਰਮਨਾਕ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਘਰ ਆਏ ਜਵਾਈ ਵੱਲੋਂ ਘਰ ਦੀ 12 ਸਾਲਾ ਬੱਚੀ ਦੀ ਪੱਤ ਰੋਲ਼ ਦਿੱਤੀ ਗਈ। ਥਾਣਾ ਲਾਡੋਵਾਲ ਦੀ ਪੁਲਸ ਨੇ ਪੀੜਤਾ ਦੀ ਮਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਈ ਹੋਰ ਨਹੀਂ ਸਗੋਂ ਬੱਚੀ ਦਾ ਮਾਸੜ ਹੀ ਲੱਗਦਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਦਲਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪੀੜਤ ਮਹਿਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 18 ਅਗਸਤ ਨੂੰ ਉਸ ਦਾ ਜੀਜਾ ਹਰਜਿੰਦਰ ਸਿੰਘ ਉਨ੍ਹਾਂ ਦੇ ਘਰ ਆਇਆ ਹੋਇਆ ਸੀ। ਰੋਟੀ ਖਾ ਕੇ ਉਹ ਉੱਥੇ ਹੀ ਬਾਥਰੂਮ ਲਾਗੇ ਜਾ ਕੇ ਸੌਂ ਗਿਆ। ਪੀੜਤਾ ਨੇ ਦੱਸਿਆ ਕਿ ਅੱਧੀ ਰਾਤ ਨੂੰ ਜਦੋਂ ਉਸ ਦੀ 12 ਸਾਲਾ ਧੀ ਬਾਥਰੂਮ ਕਰਨ ਗਈ ਤਾਂ ਹਰਜਿੰਦਰ ਦੀ ਨੀਂਦ ਖੁੱਲ੍ਹ ਗਈ। ਉਹ ਬੱਚੀ ਨੂੰ ਕਮਰੇ ਵਿਚ ਲੈ ਗਿਆ ਤੇ ਉਸ ਨਾਲ ਗਲਤ ਸਬੰਧ ਬਣਾਏ।
ਇਹ ਖ਼ਬਰ ਵੀ ਪੜ੍ਹੋ - ਭਿਆਨਕ ਜਹਾਜ਼ ਹਾਦਸਾ! ਮੌਤਾਂ ਦਾ ਖ਼ਦਸ਼ਾ
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਹਰਜਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਮਲ ਸਿੰਘ ਵਾਲਾ ਮਾਨਸਾ ਦੇ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਅਜੇ ਫ਼ਰਾਰ ਚੱਲ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ ਪੁਲਸ ਨਵੀਂ ਤੇ ਨਿਵੇਕਲੀ ਪਹੁੰਚ ਨਾਲ ਨਸ਼ਾ ਤਸਕਰਾਂ ਨਾਲ ਨਜਿੱਠੇਗੀ
NEXT STORY