ਮੇਹਟੀਆਣਾ, (ਸੰਜੀਵ)- ਨਾਬਾਲਗ ਲਡ਼ਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾਉਣ ਵਾਲੇ ਕਥਿਤ ਦੋਸ਼ੀ ਨੂੰ ਥਾਣਾ ਮੇਹਟੀਆਣਾ ਅਧੀਨ ਪੈਂਦੀ ਚੌਕੀ ਅਜਨੋਹਾ ਦੇ ਇੰਚਾਰਜ ਨੇ ਕਾਬੂ ਕਰ ਕੇ ਅਤੇ ਲਡ਼ਕੀ ਨੂੰ ਬਰਾਮਦ ਕਰ ਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਅਜਨੋਹਾ ਦੇ ਇੰਚਾਰਜ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੁਮਨ ਪੁੱਤਰੀ ਜੋਗਿੰਦਰ ਸਿੰਘ ਵਾਸੀ ਪੰਜੌਡ਼ਾ ਨੇ ਪੁਲਸ ਕੋਲ 15 ਜੁਲਾਈ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਨਾਬਾਲਗ ਲਡ਼ਕੀ ਨੂੰ ਪਿੰਡ ਦਾ ਹੀ ਲਡ਼ਕਾ ਹਰਮਿੰਦਰ ਸਿੰਘ ਪੁੱਤਰ ਰਾਮ ਸਿੰਘ ਵਿਆਹ ਦਾ ਲਾਰਾ ਲਾ ਕੇ ਘਰੋਂ ਭਜਾ ਕੇ ਲੈ ਗਿਆ ਸੀ। ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਵੱਲੋਂ ਕਥਿਤ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਕਥਿਤ ਦੋਸ਼ੀ ਨੂੰ ਮਾਊਂਟ ਕਾਰਮਲ ਸਕੂਲ ਮੇਹਟੀਆਣਾ ਕੋਟਫਤੂਹੀ ਮਾਰਗ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਨੂੰ ਕੇਂਦਰੀ ਜੇਲ ਹੁਸ਼ਿਆਰਪੁਰ ਭੇਜ ਦਿੱਤਾ ਗਿਆ ਹੈ।
ਪਰਚਾ ਰੱਦ ਕਰਨ ਦੀ ਮੰਗ ਕਰਦਿਅਾਂ ਦਿਨ ਭਰ ਚੱਲਿਅਾ ਹਾਈ-ਵੋਲਟੇਜ ਡਰਾਮਾ
NEXT STORY