ਮਲੋਟ (ਜੁਨੇਜਾ) : ਪੁਲਸ ਵੱਲੋਂ ਰਿਸ਼ਤੇਦਾਰੀ ਵਿਚ ਲੱਗਦੀ ਨਾਬਾਲਿਗ ਭੈਣ ਨੂੰ ਡਰਾ ਧਮਕਾ ਕੇ ਜਬਰ-ਜ਼ਿਨਾਹ ਕਰਨ ਦੇ ਮਾਮਲੇ ਵਿਚ ਨਾਮਜ਼ਦ ਮੁਲਜ਼ਮ ਨੂੰ ਅਦਾਲਤ ਨੇ ਦੋ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਸ ਨੇ ਰਿਸ਼ਤੇਦਾਰੀ ਵਿਚ ਆਈ ਇਕ ਨਾਬਾਲਿਗ ਕੁੜੀ ਨੂੰ ਡਰਾ ਧਮਕਾ ਕੇ ਉਸ ਨਾਲ ਵਾਰ-ਵਾਰ ਜਬਰ-ਜ਼ਿਨਾਹ ਕਰਨ ਅਤੇ ਉਸ ਦੀਆਂ ਵੀਡੀਓ ਬਣਾ ਕੇ ਡਰਾਵਾ ਦੇਣ ਵਾਲੇ ਕਲਯੁਗੀ ਭਰਾ ਕਾਲੂ ਉਰਫ ਬਗੀਚਾ ਸਿੰਘ ਪੁੱਤਰ ਬਾਜ ਸਿੰਘ ਵਾਸੀ ਗੁਰਬਾਜ ਸਿੰਘ ਵਾਸੀ ਪੰਨੀਵਾਲਾ ਫੱਤਾ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਕੱਲ ਉਸਨੂੰ ਗ੍ਰਿਫਤਾਰ ਕਰ ਲਿਆ ਸੀ।
ਕਬਰਵਾਲਾ ਥਾਣਾ ਦੇ ਮੁੱਖ ਅਫ਼ਸਰ ਐੱਸ. ਆਈ. ਸੁਖਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਦੋਸ਼ੀ ਨੂੰ ਪੁਲਸ ਵੱਲੋਂ ਮਲੋਟ ਅਦਾਲਤ ਵਿਚ ਪੇਸ਼ ਕੀਤਾ ਸੀ, ਜਿਥੇ ਅਦਾਲਤ ਨੇ ਉਸਦਾ 2 ਦਿਨ ਦਾ ਰਿਮਾਂਡ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਇਸ ਮਾਮਲੇ ਵਿਚ ਦੋਸ਼ੀ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਕਾਬੂ
NEXT STORY