ਫਾਜ਼ਿਲਕਾ (ਨਾਗਪਾਲ)– ਫਾਜ਼ਿਲਕਾ ਉਪ-ਮੰਡਲ ਦੇ ਥਾਣਾ ਖੂਈ ਖੇੜਾ ਅਧੀਨ ਪੈਂਦੇ ਪਿੰਡ ਖੂਈ ਖੇੜਾ ਵਿਖੇ ਇਕ ਨਾਬਾਲਗ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਨੌਜਵਾਨ ਨੇ ਖੁਦਕੁਸ਼ੀ ਕੀਤੀ ਤਾਂ ਘਰ ’ਚ ਕੋਈ ਨਹੀਂ ਸੀ।
ਪਿੰਡ ਦਾ ਨੌਜਵਾਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਉਸ ਦੇ ਮਾਤਾ-ਪਿਤਾ ਅਤੇ ਪਰਿਵਾਰ ਦੇ ਹੋਰ ਮੈਂਬਰ ਖੇਤ ਮਜ਼ਦੂਰ ਵਜੋਂ ਕੰਮ ਕਰਦੇ ਹਨ। ਅੱਜ ਜਦੋਂ ਘਰ ’ਚ ਕੋਈ ਨਹੀਂ ਸੀ ਤਾਂ ਉਸ ਨੇ ਆਪਣੇ ਘਰ ਵਿਚ ਹੀ ਖੁਦਕੁਸ਼ੀ ਕਰ ਲਈ। ਘਰ ਦੇ ਕੋਲੋਂ ਲੰਘ ਰਹੀ ਇਕ ਪਿੰਡ ਦੀ ਔਰਤ ਨੇ ਇਹ ਦੇਖਿਆ ਤਾਂ ਪਿੰਡ ਵਾਸੀ ਮੌਕੇ ’ਤੇ ਇਕੱਠੇ ਹੋ ਗਏ।
ਇਹ ਵੀ ਪੜ੍ਹੋ- ਦਾਦੇ-ਪੋਤੀ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ 'ਚ ਵੜ ਗਈ ਸਕੂਟਰੀ ਤੇ ਸੀਟਾਂ 'ਤੇ ਖਿੱਲਰ ਗਈਆਂ ਲਾ.ਸ਼ਾਂ
ਇਸ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਵੱਲੋਂ ਇਸ ਮਾਮਲੇ ’ਚ ਧਾਰਾ 194 ਬੀ.ਐੱਨ.ਐੱਸ. ਤਹਿਤ ਕਾਰਵਾਈ ਕੀਤੀ ਗਈ। ਮ੍ਰਿਤਕ ਲੜਕੇ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਇਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੇ ਸੁਲਝਾਈ ਅੰਨ੍ਹੇ ਕਤਲ ਦਾ ਗੁੱਥੀ, ਪਹਿਲਾਂ ਮੰਨਿਆ ਜਾ ਰਿਹਾ ਸੀ ਹਾਦਸਾ, ਫ਼ਿਰ ਦੋਸਤ ਨੇ ਕਬੂਲਿਆ 'ਗੁਨਾਹ'
NEXT STORY