ਜਲੰਧਰ (ਮਜ਼ਹਰ)- ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਪ੍ਰਧਾਨ ਅਬਦੁਲ ਬਾਰੀ ਸਲਮਾਨੀ ਨੇ ਜਲੰਧਰ ਪੱਛਮੀ ਹਲਕੇ ਵਿਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਪਣੀ ਉਂਗਲੀ ਦੇ ਸਿਆਹੀ ਦੇ ਨਿਸ਼ਾਨ ਵਿਖਾਉਂਦੇ ਹੋਏ ਕਿਹਾ ਕਿ ਮੈਂ ਪੰਜਾਬ ਦੇ ਵਿਕਾਸ ਲਈ ਵੋਟ ਪਾਈ ਹੈ। ਮੇਰੀ ਵੋਟ ਪੰਜਾਬ ਦੇ ਵਿਕਾਸ ਲਈ ਹੈ। ਉਨ੍ਹਾਂ ਕਿਹਾ ਕਿ ਬਹੁਤ ਹੀ ਸ਼ਾਂਤਮਈ ਢੰਗ ਨਾਲ ਹਲਕਾ ਜਲੰਧਰ ਪੱਛਮੀ ਵਿੱਚ ਲੋਕ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਰਹੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵਿਕਾਸ ਕਾਰਜ ਕਰਵਾਏ ਹਨ। ਬਾਰੀ ਸਲਮਾਨੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀਆਂ ਘੱਟ ਗਿਣਤੀਆਂ ਦੇ ਵਿਕਾਸ ਲਈ ਵੱਡੇ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੰਸ਼ਾ ਹੈ ਕਿ ਸਾਰਿਆਂ ਨੂੰ ਇਨਸਾਫ਼ ਮਿਲੇ ਅਤੇ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਜ਼ਰੂਰ ਮਿਲਣਾ ਚਾਹੀਦਾ ਹੈ। ਅਬਦੁਲ ਬਾਰੀ ਸਲਮਾਨੀ ਨੇ ਕਿਹਾ ਕਿ ਪੰਜਾਬ ਵਿੱਚ ਘੱਟ ਗਿਣਤੀਆਂ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਜਲਦੀ ਹੀ ਲਾਗੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਦੀ Live Update: ਵੋਟਿੰਗ ਲਗਾਤਾਰ ਜਾਰੀ, 11 ਵਜੇ ਤੱਕ 23.4 ਫ਼ੀਸਦੀ ਹੋਈ ਵੋਟਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਰਾਵੀ ਦਰਿਆ ਤੋਂ ਪਾਰਲੇ ਪਿੰਡਾਂ ਦੇ ਬੱਚਿਆਂ ਦਾ ਭਵਿੱਖ ਦਾਅ 'ਤੇ, ਅੱਠਵੀਂ ਤੋਂ ਬਾਅਦ ਪੜ੍ਹਨ ਲਈ ਹੋਣਾ ਪੈ ਰਿਹੈ ਖੱਜਲ
NEXT STORY