ਬੁਢਲਾਡਾ (ਮਨਜੀਤ) : ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਦੂਜੇ ਪੜਾਅ ਤਹਿਤ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਅੱਜ ਬੁਢਲਾਡਾ ਹਲਕੇ ਦੇ ਪਿੰਡਾਂ ਵਿਚੋਂ ਸ਼ਰਧਾ ਅਤੇ ਸਤਿਕਾਰ ਨਾਲ ਅੱਗੇ ਵਧਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਚੱਲ ਰਹੇ ਇਸ ਪਾਵਨ ਮਾਰਚ ਦਾ ਪਿੰਡ ਕਲਹਿਰੀ, ਅਹਿਮਦਪੁਰ ਅਤੇ ਬੁਢਲਾਡਾ ਦੀਆਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਵਾਹਿਗੁਰੂ ਦਾ ਜਾਪ ਕਰਦਿਆਂ ਭਰਪੂਰ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਾਵਨ ਮਾਰਚ ਦੇ ਦਰਸ਼ਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਆਪਣੀਆਂ ਮਨੋਕਾਮਨਾਵਾਂ ਦੀ ਪੂਰਤੀ ਲਈ ਅਰਦਾਸਾਂ ਕੀਤੀਆਂ। ਸ਼ਹਿਰਾਂ ਅਤੇ ਪਿੰਡਾਂ ਤੋਂ ਪਹੁੰਚੀਆਂ ਸੰਗਤਾਂ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਅਤੇ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਮਾਰਚ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ।
ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸੰਗਤਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ, ਗੁਰੂ ਘਰ ਨਾਲ ਜੁੜਨ ਅਤੇ ਨਿਸ਼ਕਾਮ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸ਼੍ਰੋਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ,ਸ਼੍ਰੌਮਣੀ ਅਕਾਲੀ ਪੰਜਾਬ ਦੀ ਰਾਜਸੀ ਕਮੇਟੀ ਦੇ ਮੈਂਬਰ ਠੇਕੇਦਾਰ ਗੁਰਪਾਲ ਸਿੰਘ, ਬਲਵੀਰ ਸਿੰਘ ਬੀਰੋਕੇ ਕਲਾਂ, ਜਥੇਦਾਰ ਕਰਮਜੀਤ ਸਿੰਘ ਮਾਘੀ, ਸੁਖਵਿੰਦਰ ਕੌਰ ਸੁੱਖੀ, ਜਥੇਦਾਰ ਅਮਰਜੀਤ ਸਿੰਘ ਕੁਲਾਣਾ, ਜਥੇਦਾਰ ਤਾਰਾ ਸਿੰਘ ਵਿਰਦੀ, ਜਸਵੀਰ ਸਿੰਘ ਜੱਸੀ ਬਾਬਾ, ਰਘਵੀਰ ਸਿੰਘ ਭੋਲਾ ਅਹਿਮਦਪੁਰ, ਨਛੱਤਰ ਸਿੰਘ ਅਹਿਮਦਪੁਰ, ਸੇਵਕ ਜਵੰਦਾ, ਨਿਰਮਲ ਸਿੰਘ ਪਿਪਲੀਆਂ, ਜਸਪਾਲ ਸਿੰਘ ਗੰਢੂ, ਜਸਪਾਲ ਸਿੰਘ ਗੜੱਦੀ, ਨਾਇਬ ਸਿੰਘ ਕਲਹਿਰੀ, ਗੁਰਦੀਪ ਸਿੰਘ ਵਿਰਕ, ਗਗਨਦੀਪ ਸਿੰਘ ਉਪਲ, ਗੁਰਚਰਨ ਸਿੰਘ ਅਨੇਜਾ, ਹੰਸ ਰਾਜ ਅਹਿਮਦਪੁਰ, ਵ
ਟੂ ਕਣਕ ਵਾਲੀਆਂ, ਗੁਰਵਿੰਦਰ ਸੋਨੂ, ਰਾਜਿੰਦਰ ਝੰਡਾ, ਬਲਵਿੰਦਰ ਸਿੰਘ ਮੱਲ ਸਿੰਘ, ਸਕਿੰਦਰ ਜੈਲਦਾਰ ਅਤੇ ਅੰਗਰੇਜ਼ ਕੁਲਰੀਆ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਇਸ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਪਟਵਾਰੀ, ਕਾਕਾ ਅਮਰਿੰਦਰ ਸਿੰਘ ਦਾਤੇਵਾਸ, ਭਾਜਪਾ ਆਗੂ ਮਾਸਟਰ ਕਲਵੰਤ ਸਿੰਘ ਗਿਆਨੀ, ਸ੍ਰੀ ਪੰਚਾਇਤੀ ਗਊਸ਼ਾਲਾ ਦੇ ਚੇਅਰਮੈਨ ਯਸ਼ ਗਰਗ, ਨੰਦ ਕਿਸ਼ੋਰ ਸੋਲਰ ਵਾਲੇ ਅਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਆਗੂ ਵੀ ਮੌਜੂਦ ਰਹੇ। ਪਾਵਨ ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸਮੁੱਚਾ ਮਾਹੌਲ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ’ ਦੇ ਜੈਕਾਰਿਆਂ ਅਤੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਗੂੰਜਦਾ ਰਿਹਾ। ਸੰਗਤਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਮਨੁੱਖਤਾ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਦਾ ਸੰਕਲਪ ਲਿਆ।
ਵਰਿਆਣਾ ਡੰਪਸਾਈਟ ਮਾਮਲਾ: NGT ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪਾਈ ਝਾੜ
NEXT STORY