ਜਲਾਲਾਬਾਦ (ਆਦਰਸ਼,ਜਤਿੰਦਰ)– ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖਰੀ ਦਿਨ 4 ਅਕਤੂਬਰ ਐਲਾਨਿਆ ਗਿਆ ਸੀ। ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਜਲਾਲਾਬਾਦ ’ਚ ਵੱਖ-ਵੱਖ ਤਰ੍ਹਾਂ ਦੀਆਂ ਝੜਪਾਂ ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਚ ਤੇ ਸਰਪੰਚ ਉਮੀਦਵਾਰਾਂ ਦੀਆਂ ਧੱਕੇ ਨਾਲ ਫਾਈਲਾਂ ਖੋਹ ਕੇ ਪਾੜ ਦਿੱਤੀਆਂ ਗਈਆਂ।
ਇਸ ਤਹਿਤ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਪਿੰਡ ਮੋਹਕਮ ਅਰਾਈਆਂ ਤੋਂ ਮਹਿਲਾ ਸਰਪੰਚ ਉਮੀਦਵਾਰ ਦੀ ਨਾਮੀਨੇਸ਼ਨ ਭਰਨ ਆਈ ਔਰਤ ਕੋਲੋਂ ਨਾਮੀਨੇਸ਼ਨ ਸੈਂਟਰ ਜਲਾਲਾਬਾਦ ਦੇ ਬਾਹਰੋਂ ਕੁਝ ਸ਼ਰਾਰਤੀ ਅਨਸਰਾਂ ਨੇ ਜ਼ਬਰਦਸਤੀ ਫਾਈਲਾਂ ਖੋਹ ਕੇ ਪਾੜ ਦਿੱਤੀਆਂ, ਜਿਸ ਤਹਿਤ 2 ਔਰਤਾਂ ਸਣੇ 3 ਲੋਕਾਂ ਖ਼ਿਲਾਫ਼ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- 800 ਪੰਜਾਬੀ ਤੇ 6500 ਪ੍ਰਵਾਸੀ ! ਪੰਜਾਬ ਦੇ ਇਸ ਪਿੰਡ 'ਚ ਸਰਪੰਚ ਤਾਂ ਛੱਡੋ, ਪੰਜਾਬੀ ਪੰਚ ਚੁਣਨਾ ਵੀ ਹੋਇਆ ਔਖਾ
ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਦੇ ਏ.ਐੱਸ.ਆਈ. ਬੂਟਾ ਸਿੰਘ ਨੂੰ ਪੀੜਤ ਮਹਿਲਾ ਕੁਲਵਿੰਦਰ ਕੌਰ ਪਤਨੀ ਚੰਦ ਸਿੰਘ ਵਾਸੀ ਮੋਹਕਮ ਅਰਾਈਆਂ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ’ਚ ਦੱਸਿਆ ਕਿ ਜਦੋਂ ਉਹ ਸਰਪੰਚ ਦੀ ਚੋਣ ਦਾ ਫਾਰਮ ਭਰਨ ਲਈ ਦਫ਼ਤਰ ਜਲਾਲਾਬਾਦ ਵਿਖੇ ਗਈ ਸੀ ਤਾਂ ਦੋਸ਼ੀਆਨ ’ਚ ਸ਼ਾਮਲ ਪ੍ਰੇਮ ਜੀਤ ਸਿੰਘ ਪੁੱਤਰ ਹੰਸ ਰਾਜ, ਜੋਤਪ੍ਰੀਤ ਪਤਨੀ ਪ੍ਰੇਮਜੀਤ ਅਤੇ ਸ਼ੀਲੋ ਬਾਈ ਪਤਨੀ ਹੰਸ ਰਾਜ ਵਾਸੀ ਮੋਹਕਮ ਅਰਾਈਆ ਵਾਲਾ ਨੇ ਉਸ ਦੇ ਹੱਥੋ ਫਾਈਲਾਂ ਖੋਹ ਕੇ ਪਾੜ ਦਿੱਤੀਆਂ।
ਇਹੀ ਨਹੀਂ, ਉਸ ਦੇ ਕੰਨਾਂ ’ਚ ਪਾਈਆਂ ਵਾਲੀਆਂ ਵੀ ਉਨ੍ਹਾਂ ਖਿੱਚ ਲਈਆਂ ਤੇ ਉਸ ਦੇ ਕੱਪੜੇ ਪਾੜ ਦਿੱਤੇ। ਇਸ ਮਗਰੋਂ ਉਨ੍ਹਾਂ ਉਸ ਨਾਲ ਧੱਕਾ-ਮੁੱਕੀ ਕਰ ਕੇ ਉਸ ਦੀ ਬੇਇੱਜ਼ਤੀ ਕੀਤੀ। ਪੁਲਸ ਅਧਿਕਾਰੀ ਨੇ ਕਿਹਾ ਪੀੜਤ ਮਹਿਲਾ ਦੇ ਬਿਆਨਾਂ ਦੇ ਆਧਾਰ ’ਤੇ 2 ਔਰਤਾਂ ਸਣੇ 3 ਲੋਕਾਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- Exit Poll ; ਹਰਿਆਣਾ 'ਚ ਮੁੜ ਖਿੜੇਗਾ 'ਕਮਲ' ਜਾਂ 10 ਸਾਲ ਬਾਅਦ ਚੱਲੇਗਾ ਕਾਂਗਰਸ ਦਾ 'ਪੰਜਾ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਪਿੰਡ 'ਚ ਵੀ ਨਹੀਂ ਪੈਣਗੀਆਂ ਵੋਟਾਂ, ਲਗਾਤਾਰ ਤੀਜੀ ਵਾਰ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ
NEXT STORY