ਜਲੰਧਰ (ਵੈੱਬ ਡੈਸਕ)- ਜਲੰਧਰ ਸ਼ਹਿਰ ਵਿਚ ਪੁਲਸ ਤੋਂ ਬੇਖ਼ੌਫ਼ ਸ਼ਰਾਰਤੀ ਅਨਸਰਾਂ ਵੱਲੋਂ ਆਏ ਦਿਨ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ’ਚ ਡਰ ਦਾ ਮਾਹੌਲ ਪਾਇਆ ਜਾਣ ਲੱਗਾ ਹੈ। ਇਸੇ ਕੜੀ ਤਹਿਤ ਤਾਜ਼ਾ ਮਾਮਲਾ ਭਾਰਗੋ ਕੈਂਪ ਵਿਚ ਵੇਖਣ ਨੂੰ ਮਿਲਿਆ, ਜਿੱਥੇ ਮੋਟਰਸਾਈਕਲਾਂ 'ਤੇ ਆਏ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੇਰ ਰਾਤ ਘਰਾਂ ਦੇ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ਿਆਂ ਦੀ ਇੱਟਾਂ ਮਾਰ ਕੇ ਭੰਨਤੋੜ ਕਰ ਦਿੱਤੀ ਗਈ।

ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ ਅਤੇ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਥਾਣਾ ਭਾਰਗੋਂ ਕੈਂਪ ਦੀ ਪੁਲਸ ਪਹੁੰਚੀ ਅਤੇ ਘਟਨਾ ਦਾ ਜਾਇਜ਼ਾ ਲਿਆ। ਮੌਕੇ 'ਤੇ ਮੌਜੂਦ ਲਵ ਕੁਮਾਰ ਨੇ ਦੱਸਿਆ ਕਿ ਦੇਰ ਰਾਤ ਕਰੀਬ 8 ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਕੁਝ ਅਣਪਛਾਤੇ ਨੌਜਵਾਨ ਆਏ ਸਨ, ਜਿਨ੍ਹਾਂ ਵੱਲੋਂ ਘਰਾਂ ਦੇ ਬਾਹਰ ਖੜ੍ਹੀਆਂ ਕਰੀਬ 7 ਗੱਡੀਆਂ ਦੇ ਸ਼ੀਸ਼ਿਆਂ ਦੀ ਭੰਨਤੋੜ ਕੀਤੀ ਗਈ ਹੈ। ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਦੇ ਨਾਲ ਕੋਈ ਰੰਜਿਸ਼ ਵੀ ਨਹੀਂ ਹੈ।
ਇਹ ਵੀ ਪੜ੍ਹੋ : ਕੈਨੇਡਾ 'ਚ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ 'ਚ ਜਲੰਧਰ ਦੇ ਡੀ. ਸੀ. ਦਾ ਸਖ਼ਤ ਐਕਸ਼ਨ

ਦੇਰ ਰਾਤ ਅਜਿਹੀ ਘਟਨਾ ਵਾਪਰਨ ਮਗਰੋਂ ਇਲਾਕੇ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਨੌਜਵਾਨ ਹਥਿਆਰਾਂ ਨਾਲ ਲੈਸ ਸਨ ਅਤੇ ਉਨ੍ਹਾਂ ਨੇ ਮੂੰਹ ਢੱਕੇ ਹੋਏ ਸਨ। ਉਥੇ ਹੀ ਥਾਣਾ ਭਾਰਗੋਂ ਕੈਂਪ ਦੀ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਬੰਧੀ ਹੁਣ ਤੱਕ ਦਾ ਵੱਡਾ ਖ਼ੁਲਾਸਾ, ਵਿਸਾਖੀ ’ਤੇ ਹੋਣਾ ਸੀ, ‘ਅਨੰਦਪੁਰ ਖ਼ਾਲਸਾ ਫ਼ੌਜ’ ਦਾ ਰਸਮੀ ਐਲਾਨ

ਇਹ ਵੀ ਪੜ੍ਹੋ : IPS ਅਧਿਕਾਰੀ ਸਵਪਨ ਸ਼ਰਮਾ ਜਲੰਧਰ ਰੇਂਜ ਦੇ DIG ਵਜੋਂ ਨਿਯੁਕਤ



ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਹੋਲੀ ਵਾਲੇ ਦਿਨ ਹੋਇਆ ਹਮਲਾ, 13 ਦਿਨਾਂ ਬਾਅਦ ਦਰਜ ਹੋਇਆ ਕੇਸ
NEXT STORY