ਮੋਗਾ (ਬਿਊਰੋ, ਗੋਪੀ,ਕਸ਼ਿਸ਼)- ਸ਼ਰਾਰਤੀ ਅਨਸਰਾਂ ਵੱਲੋਂ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ. ਡੀ. ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਕੁਲਵੰਤ ਸਿੰਘ ਨੇ ਆਪਣੇ ਨਿੱਜੀ ਫੇਸਬੁੱਕ ਆਈ. ਡੀ. ਉੱਤੇ ਪੋਸਟ ਸਾਂਝੀ ਕਰਕੇ ਆਮ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ।
ਆਪਣੀ ਅਪੀਲ ਵਿੱਚ ਉਨ੍ਹਾਂ ਕਿਹਾ ਕਿ ਇਹ ਪ੍ਰੋਫਾਈਲ ਕਿਸੇ ਨੇ ਗਲਤ ਵੇਰਵੇ ਦੇ ਕੇ ਬਣਾਈ ਹੈ ਜਦਕਿ ਨਾਮ, ਤਸਵੀਰ ਅਤੇ ਹੋਰ ਜਾਣਕਾਰੀ ਉਨ੍ਹਾਂ ਦੀ ਵਰਤੀ ਗਈ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਫੇਸਬੁੱਕ ਆਈ. ਡੀ. ਤੋਂ ਫਰੈਂਡ ਰਿਕੁਐਸਟ ਜਾਂ ਕੋਈ ਹੋਰ ਡਿਮਾਂਡ ਆਉਂਦੀ ਹੈ ਤਾਂ ਉਹ ਮਨਜ਼ੂਰ ਨਾ ਕਰੇ ਅਤੇ ਇਸ ਸੰਬੰਧ ਪੁਲਸ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਰਿਪੋਰਟ ਕਰੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਪੱਧਰ 'ਤੇ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਇਹ ਸ਼ਰਾਰਤ ਕਰਨ ਵਾਲੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਵੱਡੀ ਵਾਰਦਾਤ, ਘਰ 'ਚ ਦਾਖ਼ਲ ਹੋਏ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ 'ਚ ਪਹਿਲੀ ਵਾਰ ਮਾਪਿਆਂ ਨੂੰ ਵੱਡੀ ਰਾਹਤ, ਸਰਕਾਰੀ ਸਕੂਲਾਂ 'ਚ ਦਾਖ਼ਲੇ ਲਈ ਨਵੀਆਂ ਸ਼ਰਤਾਂ-ਨਿਯਮ ਲਾਗੂ
NEXT STORY