ਫਿਰੋਜ਼ਪੁਰ (ਸਤੀਸ਼) : ਆਜ਼ਾਦੀ ਦੇ ਜਸ਼ਨ ਮਨਾਉਣ ਤੋਂ ਇੱਕ ਦਿਨ ਪਹਿਲਾਂ ਅੱਜ ਸ਼ਾਮ ਕਰੀਬ 6 ਵਜੇ ਜੀਰਾ ਸ਼ਹਿਰ ਵਿੱਚ ਪੁਰਾਣੀ ਤਲਵੰਡੀ ਰੋਡ 'ਤੇ ਸਥਿਤ ਇੱਕ ਸੁਨਿਆਰੇ ਦੀ ਦੁਕਾਨ ਵਿੱਚ ਦਾਖਿਲ ਹੋ ਕੇ ਦੁਕਾਨ ਮਾਲਕ ਸੁਨਿਆਰੇ ਦੇ ਗੋਲੀ ਮਾਰ ਦਿੱਤੀ ਪਰ ਗਨੀਮਤ ਇਹ ਰਹੀ ਕਿ ਇਸ ਘਟਨਾ ਦੌਰਾਨ ਸੁਨਿਆਰਾ ਵਾਲ ਵਾਲ ਬਚ ਗਿਆ।
ਸੂਚਨਾ ਮਿਲਦਿਆਂ ਹੀ ਐੱਸ.ਐੱਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਮੇਤ ਭਾਰੀ ਪੁਲਸ ਫੋਰਸ ਮੌਕੇ 'ਤੇ ਪਹੁੰਚੇ ਅਤੇ ਦੁਕਾਨ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਦਾ ਡੀ.ਵੀ.ਆਰ.ਕਬਜ਼ੇ 'ਚ ਲੈ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਜਪਾ ਨੇ ਤਰਨਤਾਰਨ ਤੋਂ ਐਲਾਨਿਆ ਉਮੀਦਵਾਰ, ਦੇਖੋ ਕਿਸ ਨੂੰ ਮਿਲੀ ਟਿਕਟ
NEXT STORY