ਜਲੰਧਰ (ਵਰੁਣ)–ਮਿੱਠਾਪੁਰ ਰੋਡ ’ਤੇ ਸਥਿਤ ਨਿਊ ਯੂਨੀਵਰਸਲ ਕਾਲੋਨੀ ਦੀ ਰਹਿਣ ਵਾਲੀ 11 ਸਾਲਾ ਬੱਚੀ ਕਥਿਤ ਤੌਰ ’ਤੇ ਅਗਵਾ ਹੋ ਗਈ। ਬੱਚੀ 19 ਦਸੰਬਰ ਨੂੰ ਆਪਣੇ ਮਾਮੇ ਦੇ ਘਰ ਜਾਣ ਲਈ ਨਿਕਲੀ ਸੀ ਪਰ ਵਾਪਸ ਨਾ ਆਈ ਤਾਂ ਉਸ ਦੇ ਪਿਤਾ ਨੇ ਆਪਣੇ ਸਾਲੇ ਨੂੰ ਫੋਨ ਕੀਤਾ ਤਾਂ ਪਤਾ ਲੱਗਾ ਕਿ ਬੱਚੀ ਉਥੇ ਵੀ ਨਹੀਂ ਪਹੁੰਚੀ।
ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਨੂੰ ਕਾਫ਼ੀ ਲੱਭਣ ਦੀ ਕੋਸ਼ਿਸ਼ ਕੀਤੀ ਪਰ ਕੋਈ ਸੁਰਾਗ ਨਾ ਲੱਗਣ ’ਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਪਰਿਵਾਰਕ ਮੈਂਬਰਾਂ ਨੇ ਬੱਚੀ ਦੇ ਅਗਵਾ ਹੋਣ ਦਾ ਸ਼ੱਕ ਜਤਾਇਆ ਹੈ। ਥਾਣਾ ਨੰਬਰ 7 ਵਿਚ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜੇ ਰਾਹ 'ਚ ਲਿਫ਼ਟ ਮੰਗੇ ਔਰਤ ਤਾਂ ਫਿਸਲ ਨਾ ਜਾਇਓ, ਹੋਸ਼ ਉਡਾ ਦੇਵੇਗੀ ਇਹ ਖ਼ਬਰ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮੌਜੀ ਲਾਲ ਨਿਵਾਸੀ ਨਿਊ ਯੂਨੀਵਰਸਲ ਕਾਲੋਨੀ ਨੇ ਦੱਸਿਆ ਕਿ ਉਸ ਦੀ ਬੱਚੀ ਚਾਂਦਨੀ ਦਾ ਮਾਮਾ ਸਾਬੋਵਾਲ ਵਿਚ ਰਹਿੰਦਾ ਹੈ। ਉਸ ਦੇ ਘਰ ਜਾਣ ਲਈ ਬੱਚੀ ਘਰੋਂ ਨਿਕਲੀ ਸੀ ਪਰ ਸ਼ਾਮ ਤਕ ਨਹੀਂ ਮੁੜੀ। ਉਨ੍ਹਾਂ ਬੱਚੀ ਦੇ ਮਾਮੇ ਨੂੰ ਫੋਨ ਕੀਤਾ ਤਾਂ ਪਤਾ ਲੱਗਾ ਕਿ ਉਨ੍ਹਾਂ ਦੀ ਬੇਟੀ ਉਥੇ ਵੀ ਨਹੀਂ ਪਹੁੰਚੀ। ਮਾਲੀ ਦਾ ਕੰਮ ਕਰਨ ਵਾਲੇ ਮੌਜੀ ਲਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਜਾਣਕਾਰਾਂ, ਰਿਸ਼ਤੇਦਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਪਰ ਬੱਚੀ ਦਾ ਕੋਈ ਸੁਰਾਗ ਨਹੀਂ ਲੱਗਾ। ਆਖਿਰ ਵਿਚ ਉਹ ਥਾਣਾ ਨੰਬਰ 7 ਵਿਚ ਪਹੁੰਚੇ ਅਤੇ ਪੁਲਸ ਨੂੰ ਸੂਚਨਾ ਦਿੱਤੀ। ਬੱਚੀ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਨੂੰ ਅਗਵਾ ਕੀਤਾ ਗਿਆ ਹੈ। ਸ਼ੱਕ ਜਤਾਉਣ ’ਤੇ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕਰਨੇ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜ੍ਹੋ- ਇੰਸਟਾਗ੍ਰਾਮ 'ਤੇ ਬੇਹੱਦ ਮਸ਼ਹੂਰ ਸੀ ਮੋਹਾਲੀ ਹਾਦਸੇ 'ਚ ਮਾਰੀ ਗਈ ਦ੍ਰਿਸ਼ਟੀ, ਮਾਰਚ 'ਚ ਹੋਣਾ ਸੀ ਵਿਆਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਲੱਖਾਂ ਲੋਕਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ, ਲਾਹਾ ਲੈਣ ਲਈ ਜਲਦੀ ਕਰ ਲਓ Apply
NEXT STORY