ਹੁਸ਼ਿਆਰਪੁਰ (ਵੈੱਬ ਡੈਸਕ)- ਆਪਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਲਗਾਤਾਰ ਤਣਾਅ ਵੱਧ ਰਿਹਾ ਹੈ ਅਤੇ ਦੋਹਾਂ ਪਾਸਿਓਂ ਹਮਲੇ ਕੀਤੇ ਜਾ ਰਹੇ ਹਨ। ਇਸੇ ਦਰਮਿਆਨ ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ ਪਿੰਡ ਬਹਿ ਫੱਤੋ ’ਚ ਪਾਕਿਸਤਾਨ ਵੱਲੋਂ ਦਾਗੀ ਗਈ ਮਿਜ਼ਾਈਲ ਦੇ ਟੁਕੜੇ ਮਿਲੇ ਹਨ, ਜਿਨ੍ਹਾਂ ਨੂੰ ਸੁਰੱਖਿਆ ਦਸਤੇ ਵੱਲੋਂ ਕਬਜ਼ੇ ਵਿਚ ਲੈ ਗਿਆ। ਇਸ ਦੌਰਾਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਥੇ ਦੱਸ ਦੇਈਏ ਕਿ ਬੀਤੀ ਰਾਤ ਪਾਕਿਸਤਾਨ ਵੱਲੋਂ ਜਲੰਧਰ, ਪਠਾਨਕੋਟ ਸਮੇਤ ਕਈ ਇਲਾਕਿਆਂ ਵਿਚ ਮਿਜ਼ਾਈਲਾਂ ਦਾਗੀਆਂ ਗਈਆਂ, ਜਿਨ੍ਹਾਂ ਨੂੰ ਭਾਰਤੀ ਫ਼ੌਜ ਨੇ ਭਾਰਤ ਦੇ S-400 ਸੁਦਰਸ਼ਨ ਟੱਕਰ ਵੱਲੋਂ ਹਵਾ ਵਿਚ ਹੀ ਤਬਾਹ ਕਰ ਦਿੱਤਾ। ਇਸ ਦੌਰਾਨ ਪੰਜਾਬ ਵਿਚ ਬਲੈਕਆਊਟ ਵੀ ਰਿਹਾ।
ਇਹ ਵੀ ਪੜ੍ਹੋ: ਸ਼ਰਮਸਾਰ ਪੰਜਾਬ! ਮੁੰਡੇ ਨੇ ਟੱਪੀਆਂ ਕੁੜੀ ਨਾਲ ਹੱਦਾਂ, ਡਾਕਟਰ ਦੀ ਗੱਲ ਸੁਣ ਹੈਰਾਨ ਰਹਿ ਗਈ ਮਾਂ

ਅਫ਼ਵਾਹਾਂ ਤੋਂ ਸਾਵਧਾਨ ਰਹਿਣ ਦੀ ਆਸ਼ਿਕਾ ਜੈਨ ਨੇ ਕੀਤੀ ਅਪੀਲ
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਸਿਵਲ ਡਿਫੈਂਸ ਤਿਆਰੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਕਿਸੇ ਵੀ ਹੰਗਾਮੀ ਸਥਿਤੀ ਦੌਰਾਨ ਪੂਰੀ ਚੌਕਸੀ ਵਰਤਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਿਵਲ ਡਿਫੈਂਸ ਸਬੰਧੀ ਵਿਸਥਾਰਤ ਆਰਡਰ ਜਾਰੀ ਕਰਕੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦੇ ਉੱਪ ਮੰਡਲ ਮੈਜਿਸਟਰੇਟਾਂ ਕੋਲੋਂ ਲਗਾਤਾਰ ਰਿਪੋਰਟ ਲਈ ਜਾ ਰਹੀ ਹੈ। ਫਿਲਹਾਲ ਹੁਸ਼ਿਆਰਪੁਰ ਵਿਚ ਸਥਿਤੀ ਪੂਰੀ ਤਰ੍ਹਾਂ ਆਮ ਵਾਂਗ ਹੈ, ਫਿਰ ਵੀ ਜਨਰਲ ਤਿਆਰੀ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਭਾਰਤ-ਪਾਕਿ ਵਿਚਾਲੇ ਜੰਗ ਨੂੰ ਲੈ ਕੇ ਭਵਿੱਖਬਾਣੀ, ਇੰਨੇ ਦਿਨਾਂ ਤੱਕ ਰਹੇਗੀ ਹਮਲੇ ਦੀ ਮਿਆਦ
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਤਾਰ ਏਅਰ ਫੋਰਸ ਅਤੇ ਆਰਮੀ ਨਾਲ ਤਾਲਮੇਲ ਬਣਾਇਆ ਹੋਇਆ ਹੈ। ਉਨ੍ਹਾਂ ਇਕ ਖ਼ਾਸ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ, ਪਿੰਡ ਜਾਂ ਸ਼ਹਿਰ ਵਿਚ ਕਿਸੇ ਨੂੰ ਕੋਈ ਵੀ ਸ਼ੱਕੀ ਜਾਂ ਅਣਪਛਾਤੀ ਵਸਤੂ ਮਿਲਦੀ ਹੈ ਤਾਂ ਉਸ ਦੇ ਨੇੜੇ ਨਾ ਜਾਇਆ ਜਾਵੇ ਅਤੇ ਨਾ ਹੀ ਛੇੜਨ ਦੀ ਕੋਸ਼ਿਸ਼ ਕੀਤੀ ਜਾਵੇ ਸਗੋਂ ਇਸ ਦੀ ਸੂਚਨਾ ਨੇੜੇ ਦੇ ਥਾਣੇ ਜਾਂ ਸਿਵਲ ਪ੍ਰਸ਼ਾਸਨ ਨੂੰ ਦਿੱਤੀ ਜਾਵੇ, ਤਾਂ ਜੋ ਉਸ ਵਸਤੂ ਦੀ ਫੋਰੈਂਸਿਕ ਜਾਂਚ ਕਰਵਾ ਕੇ ਆਰਮੀ ਜਾ ਏਅਰ ਫੋਰਸ ਤੱਕ ਰਿਕਵਰੀ ਲਈ ਪਹੁੰਚਾਇਆ ਜਾ ਸਕੇ।
ਉਨ੍ਹਾਂ ਜ਼ਿਲਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲੇ ਵਿਚ ਹਾਲਾਤ ਪੂਰੀ ਤਰ੍ਹਾਂ ਆਮ ਵਾਂਗ ਹਨ ਅਤੇ ਕਿਸੇ ਵੀ ਤਰ੍ਹਾਂ ਘਬਰਾਉਣ ਵਾਲੀ ਗੱਲ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਘੰਟੇ ਕਾਰਜਸ਼ੀਲ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01882-220412 ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਇਸ ਕੰਟਰੋਲ ਰੂਮ ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੁੰਮਰਾਹਕੁੰਨ ਅਫ਼ਵਾਹਾਂ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਲੋਕ ਹਿੱਤ ਵਿਚ ਜਾਰੀ ਹੋਣ ਵਾਲੀ ਐਡਵਾਈਜ਼ਰੀ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਅਫ਼ਵਾਹ ਫੈਲਾਉਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ ਵਿਖੇ ਸੀ. ਟੀ. ਕਾਲਜ ਨਾਲ ਜੁੜੀ ਵਾਇਰਲ ਵੀਡੀਓ ਬਾਰੇ DC ਤੋਂ ਸੁਣੋ ਕੀ ਹੈ ਸੱਚਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਹਿਮ ਖ਼ਬਰ ! ਸ੍ਰੀਨਗਰ, ਅੰਮ੍ਰਿਤਸਰ ਸਮੇਤ ਕਈ ਸ਼ਹਿਰਾਂ ਲਈ ਉਡਾਣਾਂ ਹੋਈਆਂ ਰੱਦ
NEXT STORY