ਕਪੂਰਥਲਾ (ਗੁਰਪ੍ਰੀਤ)- ਕਰੀਬ 12-13 ਦਿਨਾਂ ਤੋਂ ਲਾਪਤਾ ਚੱਲ ਰਹੇ 18 ਸਾਲਾ ਨੌਜਵਾਨ ਦੀ ਲਾਸ਼ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਸੁਲਤਾਨਪੁਰ ਲੋਧੀ-ਬੂਸੋਵਾਲ ਮਾਰਗ ’ਤੇ ਵੇਈਂ ਨਦੀ ਵਿੱਚੋਂ ਬਰਾਮਦ ਹੋਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਪਿੰਡ ਭਾਗੋ ਅਰਾਈਆਂ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਪ੍ਰਦੀਪ ਸਿੰਘ ਪਿਛਲੇ ਕਰੀਬ 12-13 ਦਿਨਾਂ ਤੋਂ ਘਰੋਂ ਲਾਪਤਾ ਸੀ। ਦੱਸਿਆ ਜਾ ਰਿਹਾ ਹੈ ਕਿ ਲਾਪਤਾ ਹੋਣ ਤੋਂ ਪਹਿਲਾਂ ਨੌਜਵਾਨ ਨੂੰ ਕਥਿਤ ਤੌਰ ’ਤੇ ਬੰਧਕ ਬਣਾ ਕੇ ਉਸ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਉੱਪਰ ਗੰਭੀਰ ਦੋਸ਼ ਵੀ ਲਗਾਏ ਗਏ ਸਨ। ਇਸ ਘਟਨਾ ਤੋਂ ਬਾਅਦ ਉਹ ਘਰੋਂ ਗਾਇਬ ਹੋ ਗਿਆ ਸੀ। ਹੁਣ ਉਸ ਦੀ ਲਾਸ਼ ਵੇਈਂ ਨਦੀ ਵਿੱਚੋਂ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ! ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ
ਇਸ ਮਾਮਲੇ ਵਿੱਚ ਪੁਲਸ ਨੇ ਮ੍ਰਿਤਕ ਦੇ ਦਾਦੇ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਸਬੰਧੀ ਧਾਰਾਵਾਂ ਤਹਿਤ ਥਾਣਾ ਸੁਲਤਾਨਪੁਰ ਲੋਧੀ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਧਰ ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਆਖ਼ਰ 18 ਸਾਲਾ ਨੌਜਵਾਨ ਨਾਲ ਕੀ ਵਾਪਰਿਆ ਸੀ ਅਤੇ ਉਸ ਦੀ ਮੌਤ ਦੇ ਪਿੱਛੇ ਕੀ ਕਾਰਨ ਰਹੇ ? ਪੁਲਸ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਸਬੰਧੀ ਸਥਿਤੀ ਸਪੱਸ਼ਟ ਹੋ ਸਕੇਗੀ।


ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦੋ ਹਜ਼ਾਰ ਰੁਪਏ ਪਿੱਛੇ ਚੱਲ ਪਈਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ ਕਲੰਕ: ਐਡਵੋਕੇਟ ਧਾਮੀ
NEXT STORY