ਜਲੰਧਰ (ਵਰੁਣ)–ਰੇਲਵੇ ਕਾਲੋਨੀ ਦੀ ਬੰਜਰ ਜ਼ਮੀਨ ਤੋਂ 10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਗਲ਼ੀ-ਸੜੀ ਲਾਸ਼ ਮਿਲੀ ਹੈ। ਮ੍ਰਿਤਕ ਘਰੋਂ ਕੰਮ ’ਤੇ ਜਾਣ ਲਈ ਖਾਣੇ ਦਾ ਟਿਫਿਨ ਲੈ ਕੇ ਨਿਕਲਿਆ ਸੀ। ਮ੍ਰਿਤਕ ਦੇ ਪਰਿਵਾਰ ਨੇ ਕਤਲ ਦੇ ਦੋਸ਼ ਲਗਾਏ ਹਨ, ਜਿਸ ਨੂੰ ਲੈ ਕੇ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ।
ਮ੍ਰਿਤਕ ਦੀ ਪਛਾਣ ਬਾਦਲ ਸੋਨੀ (21) ਪੁੱਤਰ ਪੱਪੂ ਸੋਨੀ ਵਾਸੀ ਕਰੋਲ ਬਾਗ ਵਜੋਂ ਹੋਈ। ਜਾਣਕਾਰੀ ਦਿੰਦਿਆਂ ਬਾਦਲ ਦੇ ਚਾਚਾ ਮਨੋਜ ਸੋਨੀ ਨੇ ਦੱਸਿਆ ਕਿ ਬਾਦਲ 29 ਜੁਲਾਈ ਨੂੰ ਘਰੋਂ ਟਿਫਿਨ ਲੈ ਕੇ ਕੰਮ ਲਈ ਨਿਕਲਿਆ ਸੀ ਪਰ ਦੁਕਾਨ ’ਤੇ ਨਹੀਂ ਪਹੁੰਚਿਆ। ਲੱਭਣ ਦੀ ਕਾਫ਼ੀ ਕੋਸ਼ਿਸ਼ ਕੀਤੀ। ਉਸ ਦੇ ਲਾਪਤਾ ਹੋਣ ’ਤੇ ਥਾਣਾ ਰਾਮਾ ਮੰਡੀ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ ਪਰ ਉਸ ਤੋਂ ਬਾਅਦ ਵੀ ਬਾਦਲ ਦਾ ਕੁਝ ਪਤਾ ਨਹੀਂ ਲੱਗਾ।
ਇਹ ਵੀ ਪੜ੍ਹੋ: Punjab: ਦੁਕਾਨਦਾਰਾਂ ਨੂੰ ਨਵੇਂ ਹੁਕਮ ਜਾਰੀ, ਲੱਗੀ ਇਹ ਸਖ਼ਤ ਪਾਬੰਦੀ
ਮਨੋਜ ਨੇ ਕਿਹਾ ਕਿ ਵੀਰਵਾਰ ਨੂੰ ਉਨ੍ਹਾਂ ਨੂੰ ਕਿਸੇ ਜਾਣਕਾਰ ਦਾ ਫੋਨ ਆਇਆ ਕਿ ਬਾਦਲ ਦੀ ਲਾਸ਼ ਰੇਲਵੇ ਕਾਲੋਨੀ ਕੋਲ ਸੁੰਨਸਾਨ ਇਲਾਕੇ ਵਿਚ ਪਈ ਹੈ। ਬਾਦਲ ਦੇ ਪਰਿਵਾਰ ਨੇ ਉਸ ਦੀ ਪਛਾਣ ਕੱਪੜਿਆਂ ਤੋਂ ਕੀਤੀ। ਦੋਸ਼ ਹੈ ਕਿ ਬਾਦਲ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਇਸ ਸਬੰਧੀ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ, ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਥਾਣੇ ਨੇੜੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ: ਪੰਜਾਬ ਕੈਬਨਿਟ ਦੇ ਮੰਤਰੀ ਅਮਨ ਅਰੋੜਾ ਨੂੰ ਨੋਟਿਸ ਜਾਰੀ
NEXT STORY