ਪਟਿਆਲਾ - ਪਿੰਡ ਖੇੜੀ ਗੰਡਿਆਂ ਤੋਂ ਲਾਪਤਾ ਹੋਏ 2 ਬੱਚਿਆਂ 'ਚੋਂ ਅੱਜ ਇਕ ਬੱਚੇ ਦੀ ਲਾਸ਼ ਦੀ ਪਛਾਣ ਹੋ ਗਈ ਹੈ, ਜੋ ਉਨ੍ਹਾਂ ਦੇ ਵੱਡੇ ਪੁੱਤਰ ਜਸ਼ਨਦੀਪ ਹੈ। ਲਾਸ਼ ਦੀ ਪਛਾਣ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਸ਼ਮਸ਼ਾਨ ਘਾਟ 'ਚ ਮਾਸੂਮ ਜਸ਼ਨਦੀਪ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਜਸ਼ਨਦੀਪ ਦੀ ਲਾਸ਼ ਪਟਿਆਲਾ ਪੁਲਸ ਨੂੰ ਬੀਤੇ ਦਿਨ ਨਰਵਾਣਾ ਬ੍ਰਾਂਚ ਦੇ ਬਘੌਰਾ ਬ੍ਰਿਜ ਕੋਲੋ ਬਰਾਮਦ ਹੋਈ ਸੀ, ਜੋ ਘਨੌਰ ਤੋਂ 18 ਕਿਲੋਮੀਟਰ ਦੂਰ ਹੈ।

ਲਾਸ਼ ਬਰਾਮਦ ਹੋਣ ਤੋਂ ਬਾਅਦ ਜਦੋਂ ਪੁਲਸ ਨੇ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਬੁਲਾਇਆ ਤਾਂ ਉਨ੍ਹਾਂ ਪਹਿਲਾਂ ਲਾਸ਼ ਦੀ ਪਛਾਣ ਕਰਨ ਤੋਂ ਮੰਨਾ ਕਰ ਦਿੱਤਾ ਪਰ ਬਾਅਦ 'ਚ ਪੁਸ਼ਟੀ ਕੀਤੀ ਕਿ ਉਹ ਲਾਸ਼ ਜਸ਼ਨਦੀਪ ਦੀ ਹੈ।

ਇਤਿਹਾਸਕ ਨਗਰ ਕੀਰਤਨ ਨੂੰ ਲੈ ਕੇ ਪਠਾਨਕੋਟ ਛਾਉਣੀ 'ਚ ਤਬਦੀਲ
NEXT STORY