ਫਰੀਦਕੋਟ (ਰਾਜਨ) : ਫਰੀਦਕੋਟ ਪੁਲਸ ਨੇ ਇਕ ਅਤਿ-ਸੰਵੇਦਨਸ਼ੀਲ ਮਾਮਲੇ ਨੂੰ ਟਰੇਸ ਕਰਦਿਆਂ ਮਹਾਰਾਸ਼ਟਰ ਤੋਂ 3 ਨਾਬਾਲਗ ਲੜਕੀਆਂ ਨੂੰ ਸਹੀ-ਸਲਾਮਤ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਮਾਮਲੇ ’ਚ ਪੁਲਸ ਵੱਲੋਂ ਇਕ ਔਰਤ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਐੱਸ.ਪੀ. (ਇਨਵੈਸਟੀਗੇਸ਼ਨ) ਨਰਿੰਦਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ. ਐੱਸ. ਪੀ. ਫਰੀਦਕੋਟ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਨ੍ਹਾਂ ਦੀ ਰਹਿਨੁਮਾਈ ਹੇਠ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਵਿਸ਼ੇਸ਼ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਐੱਸ. ਐੱਚ. ਓ. ਅਕਲਪ੍ਰੀਤ ਸਿੰਘ ਥਾਣਾ ਸਿਟੀ-2 ਦੀ ਅਗਵਾਈ ਹੇਠ ਟੀਮਾਂ ਨੇ ਤਕਨੀਕੀ ਅਤੇ ਮਨੁੱਖੀ ਇੰਟੈਲੀਜੈਂਸ ਦੀ ਮਦਦ ਨਾਲ ਲੜਕੀਆਂ ਦੀ ਭਾਲ ਸ਼ੁਰੂ ਕੀਤੀ।
ਐੱਸ.ਪੀ. ਨੇ ਦੱਸਿਆ ਕਿ ਪੁਲਸ ਟੀਮਾਂ ਨੇ ਲਗਾਤਾਰ ਜਾਣਕਾਰੀ ਇਕੱਤਰ ਕਰਦਿਆਂ ਮਹਾਰਾਸ਼ਟਰ ’ਚ ਵਿਸ਼ੇਸ਼ ਕਾਰਵਾਈ ਕੀਤੀ। ਪੁਲਸ ਵੱਲੋਂ ਦੋ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ, ਜਿਨ੍ਹਾਂ ਨੇ ਯੋਜਨਾਬੱਧ ਢੰਗ ਨਾਲ ਕਾਰਵਾਈ ਕਰਦਿਆਂ ਤਿੰਨੋਂ ਨਾਬਾਲਗ ਲੜਕੀਆਂ ਨੂੰ ਸਹੀ-ਸਲਾਮਤ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਨਾਬਾਲਗ ਲੜਕੀਆਂ ਦੀ ਪਹਿਚਾਣ ਗੁਪਤ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਤੌਰ ’ਤੇ ਪੁਲਸ ਦੀ ਹਿਰਾਸਤ ’ਚ ਲਿਆ ਗਿਆ ਹੈ। ਇਸ ਮਾਮਲੇ ’ਚ ਪੁਲਸ ਵੱਲੋਂ ਅਸ਼ਵਨੀ ਕੌਰ ਅਤੇ ਆਸ਼ੀਸ਼ ਨੂੰ ਟਰੇਸ ਕਰ ਕੇ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 27 ਅਗਸਤ ਦੇ ਮਹਾਂਬੰਦ ਦੌਰਾਨ 'ਸਮੂਹਿਕ ਛੁੱਟੀ' ਦਾ ਐਲਾਨ
ਐੱਸ. ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮੁਕੱਦਮਾ ਨੰਬਰ 405 ਥਾਣਾ ਸਿਟੀ-2 ਫਰੀਦਕੋਟ ਵਿਖੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਜਾਰੀ ਹੈ ਅਤੇ ਪੁਲਸ ਵੱਲੋਂ ਇਸ ਗੱਲ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਨਾਲ ਹੋਰ ਕਿਹੜੇ ਵਿਅਕਤੀ ਜਾਂ ਅੰਤਰ-ਰਾਜੀ ਕੜੀਆਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਬਣਦੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਐੱਸ.ਪੀ. ਨੇ ਕਿਹਾ ਕਿ ਨਾਬਾਲਗ ਬੱਚਿਆਂ ਦੀ ਸੁਰੱਖਿਆ ਫਰੀਦਕੋਟ ਪੁਲਸ ਦੀ ਪ੍ਰਮੁੱਖ ਤਰਜੀਹ ਹੈ ਅਤੇ ਅਜਿਹੇ ਸੰਵੇਦਨਸ਼ੀਲ ਮਾਮਲਿਆਂ ’ਚ ਪੁਲਸ ਵੱਲੋਂ ਤੁਰੰਤ ਅਤੇ ਪੇਸ਼ੇਵਰ ਢੰਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤਰਨਤਾਰਨ : ਭੋਗ 'ਤੇ ਆਏ ਵਿਅਕਤੀਆਂ 'ਤੇ ਲੁਟੇਰਿਆਂ ਦਾ ਹਮਲਾ, ਮੋਟਰਸਾਈਕਲ ਖੋਹਣ ਲੱਗੇ ਮਾਰ'ਤੀ ਗੋਲੀ
NEXT STORY