ਅਬੋਹਰ (ਸੁਨੀਲ) : ਪਿੰਡ ਮਲੂਕਪੁਰਾ ਤੋਂ ਕਰੀਬ 3 ਦਿਨ ਪਹਿਲਾਂ ਅਣਜਾਣ ਕਾਰਨਾਂ ਕਰ ਕੇ ਲਾਪਤਾ ਹੋਏ ਇਕ ਵਿਅਕਤੀ ਦੀ ਲਾਸ਼ ਅੱਜ ਸਵੇਰੇ ਮਲੂਕਪੁਰਾ ਮਾਈਨਰ ’ਚੋਂ ਮਿਲੀ। ਜਿਸ ਨੂੰ ਸਮਾਜਸੇਵੀ ਸੰਸਥਾ ਵੱਲੋਂ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਗਿਆ ਹੈ। ਜਾਣਕਾਰੀ ਅਨੁਸਾਰ ਮਲੂਕਪੁਰਾ ਵਾਸੀ 32 ਸਾਲਾ ਰਾਜ ਕੁਮਾਰ ਦੇ ਭਰਾ ਮੇਘਰਾਜ ਨੇ ਦੱਸਿਆ ਕਿ ਉਸ ਦੇ ਛੋਟੇ ਭਰਾ ਰਾਜ ਕੁਮਾਰ ਦਾ ਵਿਆਹ ਕਰੀਬ 7-8 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦਾ ਇਕ ਪੁੱਤਰ ਅਤੇ ਇਕ ਧੀ ਹੈ। ਮੇਘਰਾਜ ਨੇ ਦੱਸਿਆ ਕਿ ਉਸ ਦਾ ਭਰਾ ਸ਼ਰਾਬ ਪੀਣ ਦਾ ਆਦੀ ਸੀ ਅਤੇ 17 ਮਈ ਨੂੰ ਦੁਪਹਿਰ ਵੇਲੇ ਉਹ ਅਚਾਨਕ ਕਿਸੇ ਨੂੰ ਦੱਸੇ ਬਿਨਾਂ ਕਿਤੇ ਚਲਾ ਗਿਆ।
ਜਦੋਂ ਉਹ ਸ਼ਾਮ ਤੱਕ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਅਤੇ ਪੱਕੀ ਟਿੱਬੀ ਪਿੰਡ ਦੇ ਨੇੜੇ ਨਹਿਰ ਦੇ ਕੰਢੇ ਉਸ ਦੀਆਂ ਚੱਪਲਾਂ ਮਿਲੀਆਂ। ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਨਹਿਰ ’ਚ ਲੱਭਣਾ ਸ਼ੁਰੂ ਕਰ ਦਿੱਤਾ ਅਤੇ ਅੱਜ ਜਦੋਂ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਕੰਧਵਾਲਾ ਰੋਡ ਬਾਈਪਾਸ ਅਤੇ ਆਲਮਗੜ੍ਹ ਦੇ ਵਿਚਕਾਰੋਂ ਲੰਘਦੀ ਨਹਿਰ ’ਚ ਇਕ ਲਾਸ਼ ਮਿਲਣ ਦੀ ਜਾਣਕਾਰੀ ਮਿਲੀ ਤਾਂ ਉਹ ਹਸਪਤਾਲ ਪਹੁੰਚੇ ਅਤੇ ਦੇਖਿਆ ਕਿ ਲਾਸ਼ ਰਾਜ ਕੁਮਾਰ ਦੀ ਸੀ। ਲਾਸ਼ ਮਿਲਣ ਦੀ ਸੂਚਨਾ ਮਿਲਣ ’ਤੇ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ’ਚ ਰੱਖ ਦਿੱਤਾ। ਪੁਲਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕਰ ਰਹੀ ਹੈ।
ਹੁਣ ਚੰਡੀਗੜ੍ਹ ਤੋਂ ਦਿੱਲੀ ਤੱਕ ਦੌੜਨਗੀਆਂ CTU ਦੀਆਂ ਵਾਲਵੋ ਬੱਸਾਂ, ਧਿਆਨ ਦੇਣ ਯਾਤਰੀ
NEXT STORY