ਅੰਮ੍ਰਿਤਸਰ- ਅੰਮ੍ਰਿਤਸਰ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਲਾਪਤਾ ਹੋਏ ਐਨ. ਆਰ. ਆਈ. ਦਾ ਕਤਲ ਕਰ ਦਿੱਤਾ ਗਿਆ ਹੈ। ਐਨ. ਆਰ. ਆਈ. ਦੀ ਪਛਾਣ ਸੁਨੀਲ ਸ਼ਰਮਾ (66) ਵਜੋਂ ਹੋਈ ਹੈ, ਜੋ ਕਿ ਉਹ ਇੱਕ ਆਸਟ੍ਰੇਲੀਆਈ ਨਾਗਰਿਕ ਸੀ ਅਤੇ ਆਪਣੇ ਜੱਦੀ ਘਰ ਦੀ ਦੇਖਭਾਲ ਕਰਨ ਅਤੇ ਰੰਗ-ਰੋਗਨ ਦਾ ਕੰਮ ਕਰਨ ਲਈ ਅੰਮ੍ਰਿਤਸਰ ਆਇਆ ਸੀ। ਸੁਨੀਲ ਸ਼ਰਮਾ 22 ਮਈ ਨੂੰ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਲਾਪਤਾ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਸ ਨੇ ਹੁਣ ਉਸਦੇ ਕਤਲ ਦੀ ਪੁਸ਼ਟੀ ਕੀਤੀ ਹੈ। ਪੁਲਸ ਨੇ ਮ੍ਰਿਤਕ ਦੇ ਭਰਾ ਨੂੰ ਕਤਲ ਲਈ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਵਾਰਦਾਤ ਜਾਇਦਾਦ ਦੇ ਵਿਵਾਦ ਕਾਰਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
ਜਾਣਕਾਰੀ ਮੁਤਾਬਕ ਐਨ. ਆਰ. ਆਈ. ਦੀ ਧੀ ਸੁਰਭੀ ਸ਼ਰਮਾ ਨੇ ਦੱਸਿਆ ਕਿ ਉਸਦੇ ਪਿਤਾ ਸੁਨੀਲ ਸ਼ਰਮਾ ਇੱਕ ਗਣਿਤ ਅਧਿਆਪਕ ਸਨ। ਜੋ ਆਸਟ੍ਰੇਲੀਆ ਦੇ ਮੈਲਬੌਰਨ ਵਿੱਚ ਰਹਿੰਦੇ ਹਨ। ਉਨ੍ਹਾਂ ਨੂੰ ਪੰਜਾਬ, ਪੰਜਾਬੀ ਸੱਭਿਆਚਾਰ ਅਤੇ ਆਪਣੇ ਵਤਨ ਨਾਲ ਡੂੰਘਾ ਪਿਆਰ ਸੀ। ਇਸ ਪਿਆਰ ਕਾਰਨ ਉਨ੍ਹਾਂ ਨੇ ਪੰਜਾਬ ਵਿੱਚ ਆਪਣਾ ਘਰ ਖਰੀਦਿਆ। ਜਿੱਥੇ ਉਹ ਰੰਗ-ਰੋਗਨ ਅਤੇ ਹੋਰ ਕੰਮਾਂ ਦੀ ਤਿਆਰੀ ਕਰਨ ਲਈ ਆਏ ਸਨ। ਸੁਰਭੀ ਨੇ ਦੱਸਿਆ ਕਿ ਉਸ ਨੇ ਆਪਣੇ ਪਿਤਾ ਨੂੰ ਆਖਰੀ ਵਾਰ 22 ਮਈ ਨੂੰ ਭਾਰਤ ਵਾਪਸ ਆਉਣ ਤੋਂ ਬਾਅਦ ਫ਼ੋਨ 'ਤੇ ਗੱਲ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਫ਼ੋਨ ਬੰਦ ਸੀ ਅਤੇ ਉਦੋਂ ਤੋਂ ਉਹ ਪਿਤਾ ਨਾਲ ਸੰਪਰਕ ਨਹੀਂ ਕਰ ਸਕੀ। ਸੁਰਭੀ ਨੇ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਸਰਕਾਰ ਨੂੰ ਆਪਣੇ ਪਿਤਾ ਨੂੰ ਜਲਦੀ ਤੋਂ ਜਲਦੀ ਲੱਭਣ ਲਈ ਭਾਵੁਕ ਅਪੀਲ ਕੀਤੀ।
ਇਹ ਵੀ ਪੜ੍ਹੋ-ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2 ਜਣਿਆਂ ਦੀ ਮੌਤ, 14 ਫੱਟੜ
ਇਸ ਤੋਂ ਬਾਅਦ ਪੁਲਸ ਨੇ ਸ਼ੁਰੂਆਤ ਵਿੱਚ ਸੁਨੀਲ ਸ਼ਰਮਾ ਦੇ ਲਾਪਤਾ ਹੋਣ ਤੋਂ ਬਾਅਦ ਅਗਵਾ ਦਾ ਮਾਮਲਾ ਦਰਜ ਕੀਤਾ ਸੀ। ਜਿਸ ਤੋਂ ਬਾਅਦ ਹੁਣ ਮਾਮਲੇ ਵਿੱਚ ਵੱਡਾ ਮੋੜ ਇਹ ਸਾਹਮਣੇ ਆਇਆ ਕਿ ਸੁਨੀਲ ਸ਼ਰਮਾ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ 'ਚ ਪੁਲਸ ਨੇ ਮ੍ਰਿਤਕ ਦੇ ਭਰਾ ਸੰਨੀ ਸ਼ਰਮਾ ਨੂੰ ਮੁੱਖ ਦੋਸ਼ੀ ਵਜੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਅਨੁਸਾਰ ਕਤਲ ਪਿੱਛੇ ਜਾਇਦਾਦ ਦਾ ਵਿਵਾਦ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਪਰਿਵਾਰ ਵਿੱਚ ਲੰਬੇ ਸਮੇਂ ਤੋਂ ਚੱਲ ਰਿਹਾ ਜਾਇਦਾਦ ਦਾ ਵਿਵਾਦ ਇਸ ਘਟਨਾ ਦਾ ਕਾਰਨ ਬਣਿਆ। ਕਤਲ ਦੀ ਪੁਸ਼ਟੀ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਕੇਸ ਨੂੰ ਕਤਲ ਦੀਆਂ ਧਾਰਾਵਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਮ੍ਰਿਤਕ ਦੀ ਦੇਹ ਦੀ ਬਰਾਮਦਗੀ ਅਤੇ ਕਤਲ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਪਛਾਣ ਬਾਰੇ ਅਹਿਮ ਖੁਲਾਸੇ ਐਸ.ਐਸ.ਪੀ. ਦੀ ਅਧਿਕਾਰਤ ਬ੍ਰੀਫਿੰਗ ਤੋਂ ਬਾਅਦ ਸਾਹਮਣੇ ਆਉਣਗੇ।
ਇਹ ਵੀ ਪੜ੍ਹੋ- ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ
ਦੋਸ਼ੀ ਪਹਿਲਾਂ ਹੀ NDPS ਮਾਮਲੇ 'ਚ ਲੋੜੀਂਦਾ
ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਸੰਨੀ ਸ਼ਰਮਾ ਪਹਿਲਾਂ ਹੀ ਹਿਮਾਚਲ ਪ੍ਰਦੇਸ਼ 'ਚ ਇੱਕ NDPS ਮਾਮਲੇ ਵਿੱਚ ਲੋੜੀਂਦਾ ਸੀ। ਉਹ ਅਤੇ ਉਸਦੇ ਕੁਝ ਪਰਿਵਾਰਕ ਮੈਂਬਰ ਘਟਨਾ ਤੋਂ ਬਾਅਦ ਫਰਾਰ ਸਨ, ਪਰ ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਪੂਰੀ ਸੱਚਾਈ ਜਲਦੀ ਹੀ ਸਾਹਮਣੇ ਆ ਜਾਵੇਗੀ। ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਿਹੜੇ ਕੌਂਸਲਰ ਕਰਦੇ ਸੀ ਵਿਰੋਧ ਅੱਜ ਉਹ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਉਂਦੇ ਦਿਖਾਈ ਦਿੱਤੇ
NEXT STORY