ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ ਦੇ ਇੱਕ ਸਕੂਲ ਵਿੱਚ ਪੜ੍ਹਦੇ 12ਵੀਂ ਜਮਾਤ ਦੇ 4 ਵਿਦਿਆਰਥੀਆਂ ਸਮੇਤ 6 ਨੌਜਵਾਨ ਕੱਲ੍ਹ ਸ਼ਾਮ ਤੋਂ ਰਹੱਸਮਈ ਹਾਲਾਤਾਂ ਵਿੱਚ ਲਾਪਤਾ ਹੋ ਗਏ ਸਨ। ਇਨ੍ਹਾਂ ਵਿੱਚੋਂ ਇੱਕ ਇਨਵਰਟਰ ਰਿਪੇਅਰਮੈਨ ਦਾ ਕੰਮ ਕਰਦਾ ਹੈ ਅਤੇ ਦੂਜਾ ਪੀਜ਼ਾ ਡਿਲੀਵਰੀ ਦਾ ਕੰਮ ਕਰਦਾ ਹੈ।
18 ਘੰਟਿਆਂ ਤੋਂ ਵੱਧ ਸਮੇਂ ਬਾਅਦ, ਇਹ ਨੌਜਵਾਨ ਅੱਜ ਘਰ ਵਾਪਸ ਆਏ ਹਨ ਅਤੇ ਉਨ੍ਹਾਂ ਦੀ ਵਾਪਸੀ ਕਾਰਨ ਉਨ੍ਹਾਂ ਦੇ ਘਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਉਹ ਇੰਨੇ ਸਮੇਂ ਤੱਕ ਕਿੱਥੇ ਰਹੇ? ਉਨ੍ਹਾਂ ਦੇ ਮੋਬਾਈਲ ਫੋਨ ਕਿਉਂ ਬੰਦ ਸੀ ਅਤੇ ਉਹ ਕਿਹੜੇ ਹਾਲਾਤਾਂ ਵਿੱਚ ਲਾਪਤਾ ਹੋ ਗਏ? ਇਹਨਾ ਸਵਾਲਾਂ ਦਾ ਹੁਣ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ ਅਤੇ ਪੁਲਿਸ ਦਾ ਮੰਨਣਾ ਹੈ ਕਿ ਇਸ ਮਾਮਲੇ ਦੀ ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ।
ਇਹ ਨੌਜਵਾਨ ਫਿਰੋਜ਼ਪੁਰ ਸ਼ਹਿਰ ਦੇ ਇੱਕ ਸਕੂਲ ਵਿੱਚ ਪਡ਼੍ਹਦੇ ਹਨ ਅਤੇ ਉਹ ਸਕੂਲ ਤੋਂ ਨਹੀਂ ਸਗੋਂ ਸਕੂਲ ਸਮੇਂ ਤੋਂ ਬਾਅਦ ਬਾਹਰੋਂ ਲਾਪਤਾ ਹੋਏ ਸਨ। ਇਨ੍ਹਾਂ ਦੇ ਨਾਮ ਗੁਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ, ਗੁਰਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਫਿਰੋਜ਼ਪੁਰ ਸ਼ਹਿਰ, ਲਵ ਵਾਸੀ ਪਿੰਡ ਅਲੀਕੇ ਅਤੇ ਵਿਸ਼ਵ ਦੀਪ ਸਿੰਘ ਪੁੱਤਰ ਹਰਦੀਪ ਸਿੰਘ, ਇਨਵਰਟਰ ਰਿਪੇਅਰ ਕਰਨ ਵਾਲਾ ਵਰਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਅਤੇ ਕ੍ਰਿਸ਼ ਪੁੱਤਰ ਵਿਜੇ ਕੁਮਾਰ ਵਾਸੀ ਬਸਤੀ ਆਵਾ ਹਨ। ਪਰਿਵਾਰਾਂ ਨੇ ਫਿਰੋਜ਼ਪੁਰ ਪੁਲਿਸ ਨੂੰ ਆਪਣੇ ਬੱਚਿਆਂ ਦੇ ਲਾਪਤਾ ਹੋਣ ਬਾਰੇ ਸੂਚਿਤ ਕੀਤਾ ਸੀ ਅਤੇ ਅੱਜ ਇਹ ਪਰਿਵਾਰ ਐਸਐਸਪੀ ਫਿਰੋਜ਼ਪੁਰ ਨੂੰ ਵੀ ਮਿਲੇ ਸਨ।
ਜਾਣਕਾਰੀ ਅਨੁਸਾਰ ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰਹਿਣ ਵਾਲੇ ਇਨ੍ਹਾਂ 6 ਨੌਜਵਾਨਾਂ ਦੇ ਮੋਬਾਈਲ ਫੋਨ ਵੀ ਬੰਦ ਸਨ। ਡੀਐੱਸਪੀ ਸਿਟੀ ਫਿਰੋਜ਼ਪੁਰ ਸਰਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁੰਡਿਆਂ ਦੀ ਭਾਲ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ ਅਤੇ ਪੁਲਿਸ ਤਕਨੀਕੀ ਸਰੋਤਾਂ ਅਤੇ ਹੋਰ ਕਈ ਤਰੀਕਿਆਂ ਨਾਲ ਇਨ੍ਹਾਂ ਨੌਜਵਾਨਾਂ ਦਾ ਪਤਾ ਲਗਾਉਣ ਵਿੱਚ ਲੱਗੀ ਹੋਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
MLA ਰਮਨ ਅਰੋੜਾ ਖ਼ਿਲਾਫ਼ ਕਾਰਵਾਈ ਹੁੰਦਿਆਂ ਹੀ ਵਫ਼ਾਦਾਰੀਆਂ ਬਦਲੀਆਂ
NEXT STORY