ਪਟਿਆਲਾ (ਮਨਦੀਪ ਜੋਸਨ) : ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਇੱਥੇ ਹੁਕਮ ਦਿੱਤੇ ਹਨ ਕਿ ‘ਮਿਸ਼ਨ ਕਲੀਨ’ ਤਹਿਤ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੀਆਂ ਗ਼ੈਰ-ਕਾਨੂੰਨੀ ਮਾਈਨਿੰਗ ਅਤੇ ਨਸ਼ਿਆਂ ਦੀ ਤਸਕਰੀ ਵਰਗੀਆਂ ਭ੍ਰਿਸ਼ਟ ਗਤੀਵਿਧੀਆਂ ਨਹੀਂ ਹੋਣ ਦਿੱਤੀਆਂ ਜਾਣਗੀਆਂ। ਇਸੇ ਤਰ੍ਹਾਂ ਰੇਤਾ ਅਤੇ ਬੱਜਰੀ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਕਿਸੇ ਨੂੰ ਵੀ ਇਨ੍ਹਾਂ ਵਸਤਾਂ ਲਈ ਸੂਬੇ ਵੱਲੋਂ ਨਿਰਧਾਰਿਤ ਰੇਟਾਂ ਤੋਂ ਵੱਧ ਵਸੂਲੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹੁਣ ਤੋਂ ਰੇਤਾ 9 ਰੁਪਏ ਪ੍ਰਤੀ ਘਣ ਫੁੱਟ, ਜਦੋਂ ਕਿ ਬੱਜਰੀ 12 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ (ਵਾਜ਼ਿਬ ਢੋਆ-ਢੁਆਈ ਖਰਚੇ ਤੋਂ ਇਲਾਵਾ) ਉਪਲੱਬਧ ਹੋਵੇਗੀ।
ਇਹ ਵੀ ਪੜ੍ਹੋ : ਦੀਵਾਲੀ 'ਤੇ ਚੰਨੀ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, 3 ਰੁਪਏ ਸਸਤੀ ਹੋਈ ਬਿਜਲੀ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਤੈਅ ਕੀਤਾ ਗਿਆ ਏਜੰਡਾ ‘ਮਿਸ਼ਨ ਕਲੀਨ’ ਬਹੁਤ ਸਪੱਸ਼ਟ ਹੈ। ਇਸ ਦੀ ਸਿਧਾਂਤਕ ਤੌਰ ’ਤੇ ਪਾਲਣਾ ਕਰਨ ਲਈ ਜ਼ਿਲ੍ਹੇ ’ਚ ਕੰਮ ਕਰਦੇ ਸਮੂਹ ਅਧਿਕਾਰੀਆਂ ਨੂੰ ਜਾਣੂੰ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਸਰਕਾਰੀ ਦਫ਼ਤਰਾਂ ’ਚ ਆਉਣ ਵਾਲੇ ਆਮ ਲੋਕਾਂ ਨੂੰ ਦਫ਼ਤਰੀ ਮੁਲਾਜ਼ਮਾਂ ਜਾਂ ਬਾਹਰ ਸਰਗਰਮ ਟਾਊਟਾਂ ਵੱਲੋਂ ਤੰਗ-ਪਰੇਸ਼ਾਨ ਕਰਨ ਦੀਆਂ ਸ਼ਿਕਾਇਤਾਂ ’ਤੇ ਵਧੇਰੇ ਚੌਕਸ ਰਹਿਣ ਅਤੇ ਧਿਆਨ ’ਚ ਆਉਣ ’ਤੇ ਤੁਰੰਤ ਕਾਰਵਾਈ ਕਰਨ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪੰਚਾਇਤਾਂ ਨੂੰ ਆਪਣੇ ਵਿਕਾਸ ਕਾਰਜਾਂ ’ਚ ਵਰਤੋਂ ਕਰਨ ਲਈ ਮਿੱਟੀ ਦੀ ਮਾਈਨਿੰਗ ਤੋਂ ਛੋਟ ਹੋਵੇਗੀ। ਇਸ ਤੋਂ ਇਲਾਵਾ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਦੁਕਾਨਦਾਰਾਂ ਅਤੇ ਵਿਕਰੇਤਾਵਾਂ ਨੂੰ ਕਿਸੇ ਨਾ ਕਿਸੇ ਬਹਾਨੇ ਤੰਗ-ਪਰੇਸ਼ਾਨ ਕਰਨ ਦੀ ਬਜਾਏ, ਉਨ੍ਹਾਂ ਨੂੰ ਨਿਰਵਿਘਨ ਕੰਮਕਾਰ ਕਰਨ ਦੀ ਸਹੂਲਤ ਦਿੱਤੀ ਜਾਵੇਗੀ। ਹੰਸ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੀਆਂ ਹਦਾਇਤਾਂ ਬਾਰੇ ਸਾਰੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦੇ ਦੀਵਾਲੀ ਗਿਫ਼ਟ 'ਤੇ 'ਨਵਜੋਤ ਸਿੱਧੂ' ਦਾ ਤੰਜ, ਪੰਜਾਬ ਦੇ ਖਜ਼ਾਨੇ ਨੂੰ ਲੈ ਕੇ ਵੀ ਦਿੱਤਾ ਬਿਆਨ
ਨਾਜਾਇਜ਼ ਮਾਇਨਿੰਗ ’ਤੇ ਤਿੱਖੀ ਨਜ਼ਰ ਰੱਖਣ ਅਧਿਕਾਰੀ
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਮਾਈਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਾਜਾਇਜ਼ ਮਾਈਨਿੰਗ ’ਤੇ ਤਿੱਖੀ ਨਜ਼ਰ ਰੱਖਣ ਅਤੇ ਇਹ ਯਕੀਨੀ ਬਣਾਉਣ ਕਿ ਮੁੱਖ ਮੰਤਰੀ ਵੱਲੋਂ ਨੋਟੀਫਾਈ ਕੀਤੇ ਰੇਟਾਂ ਦੀ ਕਿਸੇ ਵੀ ਕੀਮਤ ’ਤੇ ਉਲੰਘਣਾ ਨਾ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਪ੍ਰਸ਼ਾਸਨ ਲੋਕਾਂ ਦੀ ਸਹੂਲਤ ਅਤੇ ਮਾਈਨਿੰਗ ਅਤੇ ਨਸ਼ਿਆਂ ਨਾਲ ਸਬੰਧਿਤ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਨਵ ਜਨਮੇ ਬੱਚੇ ਦੀ ਲਾਸ਼ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ, ਇਲਾਕੇ 'ਚ ਮਚਿਆ ਹੰਗਾਮਾ
ਇਸ ਦੌਰਾਨ ਐੱਸ. ਐੱਸ. ਪੀ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਟਿਆਲਾ ਪੁਲਸ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੀ ਗ਼ੈਰ-ਕਾਨੂੰਨੀ ਗਤੀਵਿਧੀ ਨਹੀਂ ਹੋਣ ਦੇਵੇਗੀ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਰੱਖ ਕੇ ਦੁਕਾਨਦਾਰਾਂ ਦੇ ਨਾਲ-ਨਾਲ ਇਲਾਕਾ ਵਾਸੀਆਂ ਦੀ ਸਹੂਲਤ ਨੂੰ ਯਕੀਨੀ ਬਣਾਇਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
'ਚੰਨੀ-ਸਿੱਧੂ' ਦੀ ਜੋੜੀ ਕੇਦਾਰਨਾਥ ਲਈ ਰਵਾਨਾ, ਹਰੀਸ਼ ਰਾਵਤ ਨਾਲ ਕੀਤੀ ਮੁਲਾਕਾਤ (ਤਸਵੀਰਾਂ)
NEXT STORY