ਹੁਸ਼ਿਆਰਪੁਰ— ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 27892 ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 489 ਮਰੀਜ਼ ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਅਪਣਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਲੋੜ ਨਹੀਂ ਬਲਕਿ ਸਾਵਧਾਨੀਆਂ ਅਪਣਾਉਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੀ ਤਰ੍ਹਾਂ ਦੀ ਪ੍ਰਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਅਪਣਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਸ਼੍ਰੀਮਤੀ ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ 'ਤੇ 20 ਸੈਕੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 28847 ਸੈਂਪਲ ਲਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ 55 ਸੈਂਪਲ ਲਏ ਗਏ ਜਦਕਿ 313 ਸੈਂਪਲਾਂ ਦੀ ਰਿਪੋਰਟ ਆਈ ਹੈ। ਉਨ੍ਹਾਂ ਕਿਹਾ ਕਿ ਅੱਜ 7 ਪੋਜ਼ੀਟਿਵ ਕੇਸ ਸਾਹਮਣੇ ਆਏ ਹਨ ਜ਼ਿਨ੍ਹਾਂ ਵਿੱਚ 2 ਹੁਸ਼ਿਆਰਪੁਰ ਦੇ ਗੁਰੂ ਗੋਬਿੰਦ ਸਿੰਘ ਨਗਰ, 1 ਟਗੋਰ ਨਗਰ, 1 ਹਾਜੀਪੁਰ, 1 ਪੁਲਿਸ ਕਰਮਚਾਰੀ ਪਿੰਡ ਫੁਗਲਾਣਾ ਅਧੀਨ ਸਿਹਤ ਕੇਂਦਰ ਹਾਰਟਾ ਬੱਡਲਾ, 1 ਪੁਲਿਸ ਕਰਮਚਾਰੀ ਪਿੰਡ ਬਜਵਾੜਾ, 1 ਪੁਲਿਸ ਕਰਮਚਾਰੀ ਗੜ੍ਹਸ਼ੰਕਰ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 17 ਹੋ ਗਈ ਹੈ। ਉਨ੍ਹਾਂ ਕਿਹਾ ਕਿ 377 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਹੁਣ ਤੱਕ 55 ਕੇਸ ਇਨਵੈਲਿਡ ਪਾਏ ਗਏ ਹਨ ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁਲ ਪੋਜ਼ੀਟਿਵ ਕੇਸਾਂ ਦੀ ਗਿਣਤੀ 571 ਹੋ ਗਈ ਜਿਸ ਵਿੱਚ ਐਕਟਿਵ ਕੇਸ 65 ਹਨ। ਉਨ੍ਹਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਦੇ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਬਿਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।
ਜਲੰਧਰ ਜ਼ਿਲ੍ਹੇ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 103 ਨਵੇਂ ਮਾਮਲਿਆਂ ਸਮੇਤ 1 ਦੀ ਮੌਤ
NEXT STORY