ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸੱਤਾ ਦੇ ਦੁਰਉਪਯੋਗ ਅਤੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ ਲਗਾਉਂਦਿਆਂ ਤਿੱਖਾ ਨਿਸ਼ਾਨਾ ਸਾਧਿਆ ਹੈ। ਸੁਖਬੀਰ ਬਾਦਲ ਨੇ ਟਵੀਟ ਕੀਤਾ ਕਿ ਡਾ. ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੇ ਇੱਕ ਅਜਿਹੀ ਵੀਡੀਓ ਸਾਹਮਣੇ ਲਿਆਂਦੀ ਹੈ, ਜਿਥੇ ਮੰਤਰੀ ਲਾਲਜੀਤ ਭੁੱਲਰ ਨੇ ਡਾ. ਰੰਧਾਵਾ ਨਾਲ ਕੁੱਟਮਾਰ ਕਰਕੇ ਆਪਣੇ ਦਫ਼ਤਰ 'ਚ ਧੱਕੇ ਨਾਲ ਬਣਵਾਈ ਸੀ। ਸੁਖਬੀਰ ਬਾਦਲ ਨੇ ਕਿਹਾ ਭ੍ਰਿਸ਼ਟਾਚਾਰ ਲਈ ਇੰਨੀ ਘਟੀਆ ਰਾਜਨੀਤੀ ਕਰਨੀ ਤੇ ਸੱਤਾ ਦਾ ਦੁਰਉਪਯੋਗ ਕਰਨਾ 'ਆਪ' ਸਰਕਾਰ ਦੇ ਅਸਲ ਚਿਹਰੇ ਨੂੰ ਨੰਗਾ ਕਰਦਾ ਹੈ ।
ਇਹ ਵੀ ਪੜ੍ਹੋ- MP ਔਜਲਾ ਨੇ DM ਰੰਧਾਵਾ ਦੇ ਹੱਕ 'ਚ ਚੁੱਕੀ ਆਵਾਜ਼, ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਕੀਤੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਵਧਿਆ ਗੈਂਗਸਟਰਵਾਦ, ਹਰ ਪਾਸੇ ਬਣਿਆ ਡਰ ਦਾ ਮਾਹੌਲ: ਸੁਖਬੀਰ ਬਾਦਲ
NEXT STORY