ਜਲੰਧਰ/ਅੰਮ੍ਰਿਤਸਰ (ਵੈੱਬ ਡੈਸਕ)- ਡਾ. ਨਵਜੋਤ ਕੌਰ ਸਿੱਧੂ ਵੱਲੋਂ ਅੰਮ੍ਰਿਤਸਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੌਰਵ ਮਿੱਠੂ ਮਦਾਨ ਨੂੰ ਲੀਗਲ ਨੋਟਿਸ ਭੇਜਣ ਤੋਂ ਬਾਅਦ ਮਿੱਠੂ ਮਦਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਧਮਕੀਆਂ ਮਿਲ ਰਹੀਆਂ ਹਨ ਪਰ ਮੈਂ ਚੁੱਪ ਨਹੀਂ ਬੈਠਾਂਗਾ। 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਮਿੱਠੂ ਮਦਾਨ ਨੇ ਕਿਹਾ ਕਿ ਅਜੇ ਮੇਰੇ ਕੋਲੋਂ ਕੋਈ ਨੋਟਿਸ ਨਹੀਂ ਪਹੁੰਚਿਆ ਹੈ। ਮੈਡਮ ਨੇ ਮੈਨੂੰ ਡਰਾਉਣ ਲਈ ਸਿਰਫ਼ ਲੀਗਲ ਨੋਟਿਸ ਭੇਜਿਆ ਕਿ ਮਿੱਠੂ ਚੁੱਪ ਕਰ ਜਾਵੇ ਪਰ ਮਿੱਠੂ ਚੁੱਪ ਨਹੀਂ ਬੈਠੇਗਾ ਅਤੇ ਨਾ ਹੀ ਮੈਂ ਕੋਈ ਮੁਆਫ਼ੀ ਮੰਗਣੀ ਹੈ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਹੀ ਇਨ੍ਹਾਂ ਨੂੰ ਸਮਝਾਉਂਦਾ ਹੁੰਦਾ ਸੀ ਪਾਰਟੀ ਦੇ ਖ਼ਿਲਾਫ਼ ਕਦੇ ਨਹੀਂ ਬੋਲਣਾ ਚਾਹੀਦਾ। ਇਹ ਹਮੇਸ਼ਾ ਇਹੀ ਚਾਹੁੰਦਾ ਹਨ ਕਿ ਆਪਾ ਠੀਕ ਹੈ ਅਤੇ ਪਾਰਟੀ ਤੇ ਪਾਰਟੀ ਦੇ ਆਗੂ ਗਲਤ ਹਨ। ਉਨ੍ਹਾਂ ਕਿਹਾ ਕਿ ਜਿਹੜਾ ਮੈਡਮ ਸਿੱਧੂ ਨੇ ਮੈਨੂੰ ਨੋਟਿਸ ਭੇਜਿਆ ਹੈ, ਉਸ ਦਾ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰਕੇ ਜਵਾਬ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਕਾਟੋ ਕਲੇਸ਼ ਰਿਹੈ ਸਾਹਮਣੇ, ਹੁਣ ਵਿਵਾਦਾਂ 'ਚ ਘਿਰਿਆ ਇਹ ਆਗੂ
ਮੈਡਮ ਸਿੱਧੂ ਬਾਰੇ ਵੱਡੇ ਖ਼ੁਲਾਸੇ ਕਰਦੇ ਉਨ੍ਹਾਂ ਕਿਹਾ ਕਿ ਮੇਰੇ 'ਤੇ ਕੌਂਸਲਰਾਂ ਨਾਲ ਬੈਠ ਕੇ ਅਕਾਲੀ ਦਲ ਨਾਲ ਸੈਟਿੰਗ ਕਰਵਾਉਣ ਦੇ ਦੋਸ਼ ਲਗਾਏ ਹਨ। ਮੈਂ ਵੀ ਇਨ੍ਹਾਂ ਨੋਟਿਸ ਭੇਜਾਗਾ। ਮੈਂ ਪੁੱਛਣਾ ਚਾਹੁੰਦਾ ਹੈ ਕਿ ਉਹ ਕਿਹੜੇ ਕੌਂਸਲਰ ਹਨ, ਜਿਨ੍ਹਾਂ ਨੂੰ ਮੈਂ ਘਰ ਬੁਲਾਇਆ ਹੈ। ਜੇਕਰ ਇਨ੍ਹਾਂ ਕੋਲ ਵੀਡੀਓਗ੍ਰਾਫ਼ੀ ਹੈ ਤਾਂ ਉਸ ਨੂੰ ਜਨਤਕ ਕੀਤੀ ਜਾਵੇ। ਆਪਾਂ ਹੁਣ ਆਹਮੋ-ਸਾਹਮਣੇ ਖੜ੍ਹੇ ਹੋਵੇਗਾ। ਉਨ੍ਹਾਂ ਕਿਹਾ ਕਿ ਜੋ ਇਹ 70 ਫ਼ੀਸਦੀ ਲੋਕ ਜੁੜਨ ਦਾ ਦਾਅਵਾ ਕਰ ਰਹੇ ਹਨ, ਸਾਡੇ ਹਲਕੇ ਵਿਚੋਂ ਇਨ੍ਹਾਂ ਦੇ ਨਾਲ 7 ਫ਼ੀਸਦੀ ਵੀ ਲੋਕ ਨਹੀਂ ਜੁੜਨੇ ਹਨ। ਇਨ੍ਹਾਂ ਦੇ ਨਾਲ ਹੀ ਕਿਸੇ ਨੇ ਨਹੀਂ ਖੜ੍ਹਨਾ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਹੁਣੇ ਕਹਿ ਦਿੱਤਾ ਜਾਵੇ ਤਾਂ ਮੁੱਖ ਮੰਤਰੀ ਦਾ ਚਿਹਰਾ ਤੁਹਾਨੂੰ ਬਣਾਇਆ ਹੈ ਤਾਂ ਇਨ੍ਹਾਂ ਨੇ ਫਿਰ ਇਹੀ ਕਹਿਣਾ ਹੈ ਕਿ ਕਾਂਗਰਸ ਪਾਰਟੀ ਬੜੀ ਚੰਗੀ ਹੈ। ਹੁਣ ਇਨ੍ਹਾਂ ਨੂੰ ਕਾਂਗਰਸ ਪਾਰਟੀ ਗਲਤ ਲੱਗ ਰਹੀ ਹੈ। ਮੈਂ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਤੇ ਪਾਰਟੀ ਦੇ ਨਾਲ ਸਾਰੇ ਫਰਜ਼ ਨਿਭਾਵਾਂਗੇ।
ਉਨ੍ਹਾਂ ਮੀਡੀਆ ਰਾਹੀਂ ਮੈਡਮ ਸਿੱਧੂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਮੇਰੇ ਕੋਲ ਵੀ ਬੋਲਣ ਲਈ ਬਹੁਤ ਕੁਝ ਹੈ, ਜੋਕਿ ਫਿਰ ਤੁਹਾਡੀ ਬਰਦਾਸ਼ਤ ਤੋਂ ਬਾਹਰ ਜਾਵੇਗਾ। ਮੈਡਮ ਸਿੱਧੂ ਚੁੱਪ ਕਰ ਜਾਣ। ਮੈਂ ਇਨ੍ਹਾਂ ਵੱਲੋਂ ਭੇਜੇ ਗਏ ਨੋਟਿਸ ਦਾ ਜਵਾਬ ਨੋਟਿਸ ਜ਼ਰੀਏ ਹੀ ਦੇਵਾਂਗੇ। ਮੇਰੀ ਬੇਨਤੀ ਹੈ ਕਿ ਮੈਡਮ ਸਿੱਧੂ ਹੁਣ ਕਾਂਗਰਸ ਪਾਰਟੀ ਖ਼ਿਲਾਫ਼ ਕੋਈ ਟਿੱਪਣੀ ਨਾ ਕਰੇ, ਨਹੀਂ ਤਾਂ ਪਾਰਟੀ ਬਰਦਾਸ਼ਤ ਨਹੀਂ ਕਰੇਗੀ। ਮੈਂ ਹਮੇਸ਼ਾ ਇਨ੍ਹਾਂ ਨੂੰ ਮਾਂ ਦਾ ਦਰਜਾ ਦਿੱਤਾ ਸੀ ਪਰ ਮੈਨੂੰ ਨਹੀਂ ਪਤਾ ਸੀ ਕਿ ਇਨ੍ਹਾਂ ਦੇ ਕੰਮ ਕਿੱਧਰ-ਕਿੱਧਰ ਤੁਰ ਪੈਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਬਾਰਾਤ ਵਾਲੀ Range Rover ਦੇ ਉੱਡੇ ਪਰਖੱਚੇ
ਮੈਡਮ ਸਿੱਧੂ ਨੇ ਭੇਜਿਆ ਸੀ ਲੀਗਲ ਨੋਟਿਸ
ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਹੁਣ ਕਾਨੂੰਨ ਲੜਾਈ ਛੇੜ ਦਿੱਤੀ ਹੈ। ਉਨ੍ਹਾਂ ਨੇ ਅੰਮ੍ਰਿਤਸਰ ਕਾਂਗਰਸ ਦੇ ਪ੍ਰਧਾਨ ਮਿੱਠੂ ਮਦਾਨ ਨੂੰ ਲੀਗਲ ਨੋਟਿਸ ਭੇਜ ਕੇ ਉਨ੍ਹਾਂ ਵਿਰੁੱਧ ਦਿੱਤੇ ਗਏ ਬਿਆਨਾਂ ਲਈ 7 ਦਿਨਾਂ ਦੇ ਅੰਦਰ ਅੰਦਰ ਮੁਆਫ਼ੀ ਮੰਗਣ ਦਾ ਅਲਟੀਮੇਟਮ ਦਿੱਤਾ ਗਿਆ ਹੈ। ਇਸ ਨੋਟਿਸ ਵਿਚ ਡਾ. ਸਿੱਧੂ ਨੇ ਕਿਹਾ ਹੈ ਕਿ ਮਿੱਠੂ ਮਦਾਨ ਵੱਲੋਂ ਦਿੱਤਾ ਗਿਆ ਬਿਆਨ ਝੂਠਾ, ਗੁੰਮਰਾਹਕੁੰਨ ਅਤੇ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ। ਨੋਟਿਸ ਵਿਚ ਸਪੱਸ਼ਟ ਚਿਤਾਵਨੀ ਦਿੱਤੀ ਗਈ ਹੈ ਕਿ ਮਿੱਠੂ ਮਦਾਨ ਅਗਲੇ 7 ਦਿਨਾਂ ਦੇ ਅੰਦਰ ਜਨਤਕ ਤੌਰ 'ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ ਅਤੇ ਆਪਣੇ ਬਿਆਨ ਵਾਪਸ ਲੈਣ। ਉਨ੍ਹਾਂ ਨੇ ਮੁਆਫ਼ੀ ਨਾ ਮੰਗੇ ਜਾਣ 'ਤੇ ਮਾਣਹਾਨੀ ਦਾ ਦਾਅਵਾ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ! ਕਮਰੇ 'ਚੋਂ ਮਿਲਿਆ ਸੁਸਾਈਡ ਨੋਟ, ਦੋ ਬੱਚਿਆਂ ਦਾ ਪਿਓ ਸੀ ਮੁਲਾਜ਼ਮ
ਮਦਾਨ ਨੇ ਸਿੱਧੂ 'ਤੇ ਲਾਏ ਸੀ ਟਿਕਟਾਂ ਵੇਚਣ ਦੇ ਦੋਸ਼
ਬੀਤੇ ਦਿਨੀਂ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਤੋਂ ਕੱਢੇ ਜਾਣ ਤੋਂ ਬਾਅਦ ਜ਼ਿਲ੍ਹਾ ਕਾਂਗਰਸ ਪ੍ਰਧਾਨ ਮਿੱਠੂ ਮਦਾਨ ਨੇ ਦਾਅਵਾ ਕੀਤਾ ਸੀ ਕਿ 2017 ਵਿਚ ਕਈ ਕੌਂਸਲਰਾਂ ਤੋਂ ਟਿਕਟ ਦਿਵਾਉਣ ਬਦਲੇ 10 ਤੋਂ 15 ਲੱਖ ਰੁਪਏ ਤੱਕ ਦੀ ਰਕਮ ਲਈ ਗਈ ਅਤੇ ਇਹ ਰਕਮ ਕਥਿਤ ਤੌਰ 'ਤੇ ਨਵਜੋਤ ਕੌਰ ਸਿੱਧੂ ਵੱਲੋਂ ਲਈ ਗਈ ਸੀ। ਮਿੱਠੂ ਮਦਾਨ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਸਬੰਧੀ ਢੁੱਕਵੇਂ ਸਬੂਤ ਮੌਜੂਦ ਹਨ ਤੇ ਜਲਦੀ ਹੀ ਉਹ ਪੂਰੀ ਸੂਚੀ ਜਨਤਕ ਕਰਨਗੇ।
ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤੇ ਹੋਏ ਤਾਰ-ਤਾਰ! ਸਕੀ ਭੂਆ ਦੇ ਮੁੰਡੇ ਨੇ ਕਤਲ ਕਰਵਾਇਆ ਮਾਮੇ ਦਾ ਪੁੱਤ, ਦਿੱਤੀ ਰੂਹ ਕੰਬਾਊ ਮੌਤ
ਜਾਪਾਨ ਦੌਰੇ ਮਗਰੋਂ CM ਮਾਨ ਦੀ ਪਹਿਲੀ ਪ੍ਰੈੱਸ ਕਾਨਫਰੰਸ, ਵਿਦੇਸ਼ੀ ਦੌਰੇ ਦੀ ਦਿੱਤੀ ਜਾਣਕਾਰੀ (ਵੀਡੀਓ)
NEXT STORY