ਮਾਨਸਾ(ਮਨਜੀਤ)- ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਅਤੇ ਮਾਨਸਾ ਦੇ ਸਾਬਕਾ ਵਿਧਾਇਕ ਪ੍ਰੇਮ ਮਿੱਤਲ ਨੇ ਮੰਡੀਆਂ ਵਿੱਚ ਖਰੀਦ ਦੇ ਵਧੀਆ ਪ੍ਰਬੰਧਾਂ ਲਈ ਸਰਕਾਰ ਦੀ ਪ੍ਰਸ਼ੰਸ਼ਾਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਵਧੀਆ ਪ੍ਰਬੰਧ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਣਗੀਆਂ ਅਤੇ ਸਮੇਂ ਸਿਰ ਬੋਲੀ ਵੀ ਹੋਵੇਗੀ। ਪ੍ਰੇਮ ਮਿੱਤਲ ਨੇ ਕਿਹਾ ਕਿ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਦੀਆਂ ਸਮੁੱਚੀਆਂ ਮੰਡੀਆਂ ਵਿੱਚ ਆਉਣ ਵਾਲੀਆਂ ਝੋਨੇ ਦੀਆਂ ਫਸਲਾਂ ਦੇ ਪੁਖਤਾ ਪ੍ਰਬੰਧ ਕਰਕੇ ਵਧੀਆ ਸਿਸਟਮ ਲਾਗੂ ਕੀਤਾ। ਉੱਥੇ ਕਿਸਾਨਾਂ ਦੀਆਂ ਮੁਸ਼ਕਿਲਾਂ ਘਟੀਆਂ ਹਨ। ਉਨ੍ਹਾਂ ਕਿਹਾ ਕਿ ਮੰਤਰੀ ਨੇ ਇਸ ਸੰਬੰਧੀ ਸ਼ੈੱਲਰ ਮਾਲਕਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਉਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗਾਂ ਕਰਵਾ ਕੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਮਿੱਤਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੇ ਹੋਰ ਵੀ ਕੀਰਤੀਮਾਨ ਕੰਮ ਕਰਨੇ ਹਨ। ਜਿਸ ਦੇ ਪੁਖਤਾ ਸਬੂਤ ਆਉਣ ਵਾਲੇ ਸਮੇਂ ਵਿੱਚ ਦਿਖਾਈ ਦੇਣਗੇ ਤੇ ਕਾਂਗਰਸ ਦੀ ਸਰਕਾਰ ਬਣੇਗੀ। ਇਸ ਮੌਕੇ ਸਤੀਸ਼ ਮਹਿਤਾ, ਜਗਤ ਰਾਮ, ਅਗਰਵਾਲ ਸਭਾ ਪੰਜਾਬ ਦੇ ਮੀਤ ਪ੍ਰਧਾਨ ਅਸ਼ੋਕ ਕੁਮਾਰ ਗਰਗ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
ਧਾਂਦਲੀ ਦੇ ਦੋਸ਼ ਲਗਾਉਂਦੇ ਹੋਏ ਭਾਜਪਾ ਨੇਤਾਵਾਂ ਨੇ ਨਗਰ ਸੁਧਾਰ ਟਰਸਟ ਦੇ ਬਾਹਰ ਲਗਾਇਆ ਧਰਨਾ
NEXT STORY