ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਮੌਜੂਦਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਅੱਜ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ ਹੈ। ਡਾਕਟਰ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਾ ਦੇਹਾਂਤ, ਅੰਮ੍ਰਿਤਸਰ 'ਚ ਲਏ ਆਖਰੀ ਸਾਹ
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ ਅਤੇ ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।
ਇਹ ਵੀ ਪੜ੍ਹੋ : ਲੁਧਿਆਣਾ 'ਚ ਮਸ਼ਹੂਰ ਕਾਰੋਬਾਰੀ ਨੇ ਪਤਨੀ ਸਣੇ ਦਿੱਤੀ ਜਾਨ, ਸੁਸਾਈਡ ਨੋਟ ਪੜ੍ਹ ਪਰਿਵਾਰ ਦੇ ਉਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
NEXT STORY