ਮੋਗਾ (ਕਸ਼ਿਸ਼ ਸਿੰਗਲਾ) : ਆਮ ਆਦਮੀ ਪਾਰਟੀ ਦੇ ਮੋਗਾ ਤੋਂ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਵੱਲੋਂ ਅੱਜ ਵੱਖ-ਵੱਖ ਵਾਰਡਾਂ ਵਿਚ ਜਾ ਕੇ ਲੱਖਾਂ ਰੁਪਏ ਦੀ ਲਾਗਤ ਨਾਲ ਹੋਣ ਜਾ ਰਹੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਅਤੇ ਵਾਰਡ ਵਾਸੀ ਵੀ ਰਹੇ ਮੌਜੂਦ। ਜਾਣਕਾਰੀ ਦਿੰਦੇ ਹੋਏ ਮੋਗਾ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਆਈ ਹੈ ਉਦੋਂ ਤੋਂ ਲੋਕਾਂ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਅੱਜ ਵੀ ਅਸੀਂ ਵੱਖ-ਵੱਖ ਵਾਰਡਾਂ ਵਿਚ ਜਾ ਕੇ ਲੱਖਾਂ ਰੁਪਏ ਦੀ ਨਾਲ ਹੋਣ ਵਾਲੇ ਕੰਮ ਸ਼ੁਰੂ ਕਰਵਾਏ ਹਨ।
ਉਨ੍ਹਾਂ ਕਿਹਾ ਕਿ ਮੋਗਾ ਦੀ ਇਕ ਧੀ ਇੰਦਰਪ੍ਰੀਤ ਕੌਰ ਜਿਸ ਨੇ ਪੂਰੀ ਦੁਨੀਆਂ ਵਿਚ ਸ਼ਹਿਰ ਦਾ ਨਾਮ ਰੋਸ਼ਨ ਕੀਤਾ ਹੈ, ਅੱਜ ਇਸ ਦੁਨੀਆ ਵਿਚ ਨਹੀਂ ਹੈ ਪ੍ਰੰਤੂ ਅਸੀਂ ਜੋ ਵਾਅਦਾ ਕੀਤਾ ਸੀ ਕਿ ਉਸਦੇ ਨਾਮ 'ਤੇ ਇਕ ਲਾਇਬਰੇਰੀ ਬਣਾਈ ਜਾਵੇਗੀ ਦਾ ਜਲਦੀ ਹੀ ਉਦਘਾਟਨ ਕੀਤਾ ਜਾਵੇਗਾ ਅਤੇ ਇਹ ਉਦਘਾਟਨ ਲੜਕੀ ਇੰਦਰਪ੍ਰੀਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸੀਵਰੇਜ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਬਾਕੀ ਰਹਿੰਦੇ ਕੰਮ ਨੂੰ ਵੀ ਪੂਰੇ ਕਰਵਾਏ ਜਾਣਗੇ।
ਪੰਜਾਬ ਦੇ ਪਿੰਡਾਂ 'ਚ ਮਿਲੇਗੀ ਖ਼ਾਸ ਸਹੂਲਤ, CM ਮਾਨ ਨੇ ਕੀਤੀ ਸ਼ੁਰੂਆਤ
NEXT STORY