ਪਟਿਆਲਾ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦਾ ਹੁਕਮ ਹੋਇਆ ਹੈ। ਅਦਾਲਤ ਨੇ ਉਨ੍ਹਾਂ ਨੂੰ 12 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਪਟਿਆਲਾ ਅਦਾਲਤ ਨੇ ਹਰਮੀਤ ਸਿੰਘ ਪਠਾਨਮਾਜਰਾ ਜੋ ਕਿ ਬਲਾਤਕਾਰ ਦੇ ਮਾਮਲੇ ਵਿਚ ਮੁਲਜ਼ਮ ਹਨ, ਨੂੰ ਇਹ ਹੁਕਮ ਦਿੱਤਾ ਹੈ। ਪਠਾਨਮਾਜਰਾ ਜੇਕਰ ਨਿਰਧਾਰਤ ਸਮੇਂ ਤੱਕ ਅਦਾਲਤ ਵਿਚ ਪੇਸ਼ ਨਹੀਂ ਹੁੰਦਾ ਹੈ ਤਾਂ ਉਨ੍ਹਾਂ ਨੂੰ ਭਗੌੜਾ ਘੋਸ਼ਿਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਚੰਗੀ ਖ਼ਬਰ, ਹੋ ਗਿਆ ਵੱਡਾ ਐਲਾਨ
ਇਥੇ ਹੀ ਬਸ ਨਹੀਂ ਇਸ ਸਬੰਧੀ ਇਕ ਨੋਟਿਸ ਉਨ੍ਹਾਂ ਦੇ ਪਟਿਆਲਾ ਸਥਿਤ ਘਰ 'ਤੇ ਚਿਪਕਾਇਆ ਗਿਆ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੀ ਜਾਇਦਾਦ ਵੀ ਅਟੈਚ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਪਠਾਨਮਾਜਰਾ ਵਿਰੁੱਧ ਦੋ ਮਹੀਨੇ ਪਹਿਲਾਂ ਪਟਿਆਲਾ ਦੇ ਸਿਵਲ ਲਾਈਨਜ਼ ਪੁਲਸ ਸਟੇਸ਼ਨ ਵਿਚ ਬਲਾਤਕਾਰ ਦੇ ਇਕ ਮਾਮਲੇ ਨੂੰ ਲੈ ਕੇ ਐੱਫਆਈਆਰ ਦਰਜ ਕੀਤੀ ਗਈ ਸੀ। ਜਦੋਂ ਪੁਲਸ ਉਸ ਨੂੰ ਗ੍ਰਿਫ਼ਤਾਰ ਕਰਨ ਗਈ ਤਾਂ ਉਹ ਹਰਿਆਣਾ ਦੇ ਕਰਨਾਲ ਵਿਚ ਪੁਲਸ ਤੇ ਗੋਲੀਆਂ ਚਲਾਉਂਦਿਆਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਦੀਆਂ ਬੀਬੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਸ਼ੁਰੂ ਹੋਈ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਨੇਡਾ 'ਚ ਪੰਜਾਬੀ ਕੁੜੀ ਦਾ ਕਤਲ! ਜਵਾਨ ਧੀ ਦੀ ਮ੍ਰਿਤਕ ਦੇਹ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
NEXT STORY