ਮੀਆਂਵਿੰਡ (ਖਹਿਰਾ, ਕੰਡਾ) - ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਪਾਰਟੀ ਦੇ ਐੱਸ. ਸੀ. ਵਿੰਗ ਦੇ ਕੌਮੀ ਚੇਅਰਮੈਨ ਗੁਲਜ਼ਾਰ ਸਿੰਘ ਰਣੀਕੇ ਦੁਆਰਾ ਸੌਂਪੀ ਜ਼ਿੰਮੇਵਾਰੀ ਨੂੰ ਸਮੂਹ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦਾ ਝੰਡਾ ਹੋਰ ਬੁਲੰਦ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਪੰਜਾਬ ਦੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਆਪਣੇ ਗ੍ਰਹਿ ਮੀਆਂਵਿੰਡ ਵਿਖੇ ਸਾਥੀਆਂ ਦੀ ਮੌਜੂਦਗੀ 'ਚ ਕੀਤਾ। ਵਿਧਾਇਕ ਮੰਨਾ ਨੇ ਖੁਦ ਨੂੰ ਸਮੁੱਚੀ ਅਕਾਲੀ ਹਾਈਕਮਾਂਡ ਦਾ ਰਿਣੀ ਦੱਸਦਿਆਂ ਕਿਹਾ ਕਿ ਅਕਾਲੀ ਦਲ ਦਲਿਤ ਭਾਈਚਾਰੇ ਲਈ ਕਿਸੇ ਮਸੀਹਾ ਤੋਂ ਘੱਟ ਨਹੀਂ ਹੈ।
ਇਸ ਮੌਕੇ ਅਕਾਲੀ ਦਲ ਦੇ ਕੌਮੀ ਵਰਕਿੰਗ ਕਮੇਟੀ ਮੈਂਬਰ ਕੁਲਦੀਪ ਸਿੰਘ ਔਲਖ, ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਮਾਝਾ ਜ਼ੋਨ ਦੇ ਜਨਰਲ ਸਕੱਤਰ ਹਰਜੀਤ ਸਿੰਘ ਮੀਆਂਵਿੰਡ, ਚੇਅਰਮੈਨ ਨਿਰਮਲਜੀਤ ਕੌਰ, ਰਵਜੀਤ ਸਿੰਘ, ਕਰਮਜੀਤ ਸਿੰਘ, (ਸਾਰੇ ਪੰਚ), ਸਾਬੀ ਵਡਾਲਾ, ਜਥੇ. ਮਨਜੀਤ ਸਿੰਘ ਡੇਰਾ ਸੋਹਲ, ਯੂਥ ਆਗੂ ਜੁਗਰਾਜ ਸਿੰਘ ਮੀਆਂਵਿੰਡ, ਮਲਕੀਤ ਸਿੰਘ ਜੈਕੀ, ਜਤਿੰਦਪਾਲ ਸਿੰਘ ਜੇ. ਪੀ., ਦਸਮੇਸ਼ ਸਿੰਘ ਸੋਨੂੰ, ਹਰਪ੍ਰੀਤ ਸਿੰਘ ਹੈਪੀ, ਨਿਰਮਲ ਸਿੰਘ, ਰਵੀ ਟਪਿਆਲਾ, ਅੰਮ੍ਰਿਤਪਾਲ ਸਿੰਘ, ਗੁਰਪ੍ਰਤਾਪ ਸਿੰਘ, ਪ੍ਰਗਟ ਸਿੰਘ ਆਦਿ ਸੀਨੀਅਰ ਆਗੂਆਂ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋ ਕੇ ਵਿਧਾਇਕ ਮੰਨਾ ਦੀ ਨਿਯੁਕਤੀ 'ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਬ੍ਰਹਮ ਮਹਿੰਦਰਾ ਨੇ ਕੀਤਾ ਗਰੇਵਾਲ ਪਰਿਵਾਰ ਨਾਲ ਦੁੱਖ ਸਾਂਝਾ
NEXT STORY