ਡੱਡੂਆਣਾ - ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਨੇ ਅੱਜ ਪੰਜਾਬ ਵਿਧਾਨ ਸਭਾ ਅੰਦਰ ਵਿਧਾਇਕਾਂ ਦੀਆਂ ਪੱਗਾਂ ਅਤੇ ਚੁੰਨੀਆਂ ਲਾਹ ਕੇ ਕੁੱਟਮਾਰ ਕਰ ਕੇ ਵਿਧਾਨ ਸਭਾ 'ਚੋਂ ਕੱਢੇ ਜਾਣ ਦੀ ਕਾਰਵਾਈ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਸਿੱਖਾਂ ਦੀਆਂ ਪੱਗਾਂ ਅਤੇ ਚੁੰਨੀਆਂ ਲਾਹ ਕੇ ਸਿੱਖਾਂ ਨੂੰ ਬੇਇੱਜ਼ਤ ਕਰ ਰਹੀ ਹੈ, ਜਿਸ ਕਾਰਨ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ, ਚੇਅਰਮੈਨ ਗੁਰਜਿੰਦਰ ਸਿੰਘ ਢਪੱਈਆਂ, ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਦਲਜੀਤ ਸਿੰਘ ਫੌਜੀ, ਸਰਕਲ ਪ੍ਰਧਾਨ ਸਲਵਿੰਦਰ ਸਿੰਘ ਰਾਜੂ, ਸਾਬਕਾ ਚੇਅਰਮੈਨ ਮਨਜੀਤ ਸਿੰਘ ਤਰਸਿੱਕਾ, ਸੁਰਜੀਤ ਸਿੰਘ ਸੇਠ, ਸੰਮਤੀ ਮੈਂਬਰ ਪਰਮਜੀਤ ਸਿੰਘ ਭੋਲਾ, ਸਾਬਕਾ ਸਰਪੰਚ ਨਿਰਭੈ ਸਿੰਘ ਗਿੱਲ, ਦਲਬੀਰ ਸਿੰਘ ਪ੍ਰਿੰਸ, ਸਾਬਕਾ ਸਰਪੰਚ ਸਰਨੈਲ ਸਿੰਘ ਸੈਦੋਲੇਹਲ ਤੇ ਸਾਹਿਬ ਸਿੰਘ ਖੁਜਾਲਾ ਵੀ ਹਾਜ਼ਰ ਸਨ।
ਕੁਕਰਮੀ ਪਿਤਾ ਦੇ ਚੁੰਗਲ ਤੋਂ ਬੱਚੀ ਨੂੰ ਕਰਾਇਆ ਮੁਕਤ, ਪੜੋ ਬੱਚੀ ਦੀ ਦਰਦਨਾਕ ਕਹਾਣੀ
NEXT STORY