ਤਲਵੰਡੀ ਸਾਬੋ (ਜ਼ਹੂਰ)- ਅੱਜ ਸਵੇਰੇ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸ ਦੇਈਏ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵੇਲੇ ਉਹਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਦੇ ਨਵਾਬ ਦੇ ਵੰਸ਼ ਦੀ ਆਖ਼ਰੀ ਬੇਗਮ ਮੁਨੱਵਰ-ਉਨ-ਨਿਸਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਹ ਕਰੀਬ 102 ਵਰ੍ਹਿਆਂ ਦੇ ਸਨ ਅਤੇ ਕਈ ਦਿਨਾਂ ਤੋਂ ਸਿਹਤ ਖ਼ਰਾਬ ਹੋਣ ਦੇ ਚੱਲਦਿਆਂ ਮਲੇਰਕੋਟਲਾ ਦੇ ਹਜ਼ਰਤ ਹਲੀਮਾ ਹਸਪਤਾਲ ਵਿਖੇ ਇਲਾਜ ਕਰਵਾ ਰਹੇ ਸਨ, ਜਿਥੇ ਅੱਜ ਉਨ੍ਹਾਂ ਆਖ਼ਰੀ ਸਾਹ ਲਏ। ਵਰਨਣਯੋਗ ਹੈ ਕਿ ਬੇਗਮ ਮੁਨੱਵਰ ਉਲ ਨਿਸਾ ਮਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖ਼ਾਨ ਦੇ ਵੰਸ਼ 'ਚੋਂ ਸਨ, ਜਿਨ੍ਹਾਂ ਨੇ ਸਰਹਿੰਦ ਦੇ ਸੂਬੇਦਾਰ ਦਾ ਸਖ਼ਤ ਵਿਰੋਧ ਕਰਦਿਆਂ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨਾ ਦੇਣ ਲਈ ਜ਼ੋਰਦਾਰ ਆਵਾਜ਼ ਉਠਾਈ ਸੀ ਅਤੇ ਇਸ ਲਈ ਸਿੱਖ ਮਲੇਰਕੋਟਲਾ ਦੇ ਨਵਾਬ ਅਤੇ ਉਸਦੇ ਵੰਸ਼ਜ ਇਤਿਹਾਸ ਵਿੱਚ ਇੱਕ ਵਿਲੱਖਣ ਦਰਜਾ ਰੱਖਦੇ ਹਨ।
ਇਹ ਵੀ ਪੜ੍ਹੋ- ਵਿਆਹ 'ਚ ਜ਼ਬਰਦਸਤ ਹੰਗਾਮਾ, 400 ਪਲੇਟਾਂ ਦੀ ਕਰਵਾਈ ਸੀ ਬੁਕਿੰਗ ਪਰ ਭੁੱਖੇ ਮੁੜੇ ਬਰਾਤੀ,ਜਾਣੋ ਪੂਰਾ ਮਾਮਲਾ
ਬੇਗਮ ਮੁਨਵਰ ਨਿਸਾ ਦੇ ਦਿਹਾਂਤ 'ਤੇ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਸੋਸ਼ਲ ਮੀਡੀਆ 'ਤੇ ਦੁਖ ਪ੍ਰਗਟਾਇਆ ਹੈ। ਜਿਸ 'ਚ ਉਨ੍ਹਾਂ ਨੇ ਲਿਖਿਆ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿਚ ਚਿਣਵਾਉਣ 'ਤੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਮੁਨਵਰ ਨਿਸਾ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਅਕਾਲ ਪੁਰਖ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ।
ਇਹ ਵੀ ਪੜ੍ਹੋ- DJ 'ਤੇ ਗਾਣਾ ਲਗਾਉਣ ਨੂੰ ਲੈ ਕੇ ਹੋਈ ਤਕਰਾਰ, ਚੱਲੀਆਂ ਗੋਲ਼ੀਆਂ, ਭੰਨ੍ਹੀ ਕਾਰ ਤੇ ਬੁਲੇਟ ਮੋਟਰਸਾਈਕਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੀਆਂ 2 ਕੁੜੀਆਂ ਦੇ ਵਿਆਹ ਦਾ ਪੂਰੇ ਪੰਜਾਬ 'ਚ ਪੈ ਗਿਆ ਰੌਲਾ, ਗੁਰਦੁਆਰੇ ਦੇ ਪਾਠੀ ਨੇ ਆਖੀ ਇਹ ਗੱਲ
NEXT STORY