ਬੁਢਲਾਡਾ (ਮਨਜੀਤ) : ਤਰਨਤਾਰਨ ਜ਼ਿਮਨੀ ਚੋਣ 'ਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਹੋਈ ਇਤਿਹਾਸਿਕ ਜਿੱਤ ਨੇ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਦੀ ਜਨਤਾ ਵਿਧਾਨ ਸਭਾ ਚੋਣਾਂ ਚ ਵੀ ਵੱਡੀ ਜਿੱਤ ਪ੍ਰਾਪਤ ਕਰਕੇ ਸੱਤਾ ਵਿੱਚ ਆਵੇਗੀ। ਇਹ ਸ਼ਬਦ ਅੱਜ ਇੱਥੇ ਜਿੱਤ ਦੀ ਖੁਸ਼ੀ ਚ ਲੱਡੂ ਵੰਡਣ ਉਪਰੰਤ ਵਰਕਰਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਹੇ।
ਉਨ੍ਹਾਂ ਕਿਹਾ ਕਿ ਤਰਨਤਾਰਨ ਨੇ ਆਪ ਦੀਆਂ ਗਾਰੰਟੀਆਂ ਤੇ ਮੋਹਰ ਲਗਾ ਕੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਭਰੋਸਾ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 3.5 ਸਾਲ ਦੌਰਾਨ ਰਿਕਾਰਡ ਤੋੜ ਵਿਕਾਸ ਕਾਰਜ ਕੀਤੇ ਗਏ ਹਨ। ਜਿਸ ਤਰ੍ਹਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਪ੍ਰਾਪਤ ਹੋਈ ਉਸੇ ਤਰ੍ਹਾ ਆਉਣ ਵਾਲੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਅਤੇ ਨਗਰ ਕੌਂਸਲ ਚੋਣਾਂ 'ਚ ਪਾਰਟੀ ਦੇ ਉਮੀਦਵਾਰ ਵੱਡੀਆਂ ਜਿੱਤਾਂ ਦਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਨਿਰੰਤਰ ਅੱਗੇ ਵੱਧ ਰਹੇ ਹਨ।
ਇਸ ਮੌਕੇ ਬੋਲਦਿਆਂ ਚੇਅਰਮੈਨ ਸਤੀਸ਼ ਸਿੰਗਲਾ ਅਤੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ ਨੇ ਕਿਹਾ ਤਰਨਤਾਰਨ ਜਿੱਤ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਲੋਕਪ੍ਰਿਯਤਾ ਨੂੰ ਪਸੰਦ ਕਰਦਿਆਂ ਵਿਰੋਧੀ ਪਾਰਟੀਆਂ ਤੋਂ ਕਿਨਾਰਾ ਕਰ ਚੁੱਕੀਆਂ ਹਨ। ਇਸ ਮੌਕੇ ਲੱਡੂ ਵੰਡ ਕੇ ਜਿੱਤ ਦੀ ਖੁਸ਼ੀ 'ਚ ਵਰਕਰਾਂ ਵੱਲੋਂ ਭੰਗੜੇ ਪਾਏ ਗਏ। ਇਸ ਮੌਕੇ ਕੋਆਪਰੇਟਿਵ ਬੈਂਕ ਜ਼ਿਲ੍ਹਾ ਮਾਨਸਾ ਦੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਟਰੱਕ ਯੂਨੀਅਨ ਬੁਢਲਾਡਾ ਦੇ ਪ੍ਰਧਾਨ ਗੁਰਮੀਤ ਸਿੰਘ ਭਾਦੜਾ, ਲਲਿਤ ਕੁਮਾਰ ਸ਼ੈਂਟੀ, ਕਾਲਾ ਸਟੋਜੀਆ, ਹਰਵਿੰਦਰ ਸਿੰਘ ਸੇਖੋਂ, ਗੁਰਪ੍ਰੀਤ ਸਿੰਘ ਵਿਰਕ, ਟਿੰਕੂ ਪੰਜਾਬ, ਲੱਕੀ ਸਰਪੰਚ ਦੋਦੜਾ, ਸਰਪੰਚ ਕਰਮ ਸਿੰਘ,ਜਗਸੀਰ ਸਿੰਘ ਬੀਰੋਕੇ, ਬਲਵਿੰਦਰ ਸਿੰਘ ਔਲਖ, ਲਲਿਤ ਜੈਨ ਬਰੇਟਾ, ਪਰੀਤਾ ਕੁਮਾਰ, ਕੇਵਲ ਸਿੰਘ ਸ਼ਰਮਾ, ਬਲਜਿੰਦਰ ਕੌਰ ਸਮਰਾ ਦੋਦੜਾ, ਅਮਨਦੀਪ ਕੌਰ ਗੁੜੱਦੀ, ਰਿੰਪੀ ਰਾਣੀ ਫਰੀਦ ਕੇ,ਸਰਪੰਚ ਬਲਜੀਤ ਸਿੰਘ ਗੁਰਨੇ, ਡਾ. ਗੁਰਜੰਟ ਸਿੰਘ ਸੈਣੀ, ਮੇਜਰ ਸਿੰਘ ਸਾਬਕਾ ਪੰਚ, ਨੱਥਾ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਅਤੇ ਪੰਚ, ਸਰਪੰਚ ਮੌਜੂਦ ਸਨ।
ਪੰਜਾਬ 'ਚ ਭਿਆਨਕ ਹਾਦਸਾ! ਸਵਿਫਟ ਕਾਰ ਤੇ ਮੋਟਰਸਾਈਕਲ ਦੀ ਸਿੱਧੀ ਟੱਕਰ 'ਚ 3 ਲੋਕਾਂ ਦੀ ਮੌਤ
NEXT STORY