ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਬਿੱਲ 'ਤੇ ਬਹਿਸ ਹੋ ਰਹੀ ਹੈ। ਇਸ ਬਿੱਲ ਵਿੱਚ ਚਾਰਾਂ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਦਿਲ-ਦਹਿਲਾ ਦੇਣ ਵਾਲੀ ਘਟਨਾ! ਰੇਲਵੇ ਟਰੈਕ ਨੇੜੇ ਮੁੰਡੇ-ਕੁੜੀ ਨੂੰ ਇਸ ਹਾਲ 'ਚ ਵੇਖ ਲੋਕਾਂ ਦੇ ਉੱਡੇ ਹੋਸ਼
ਲਗਾਤਾਰ ਚੱਲ ਰਹੀ ਸੈਸ਼ਨ ਦੀ ਕਾਰਵਾਈ ਦੌਰਾਨ ਬਿੱਲ ਦੀ ਚਰਚਾ 'ਤੇ ਛਿੜੀ ਬਹਿਸ ਵਿਚਾਲੇ ਬੋਲਦਿਆਂ 'ਆਪ' ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਅੱਜ ਇਹ ਐਕਟ ਲਿਆ ਕੇ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੰਜਾਬ ਵਿਚ ਰਹਿੰਦੇ ਹਾਂ ਅਤੇ ਬੜਾ ਮਾਣ ਮਹਿਸੂਸ ਕਰਦੇ ਹਾਂ ਕਿ ਅਸੀਂ ਸਿੱਖ ਹਾਂ। ਸਿੱਖ ਉਹ ਇਨਸਾਨ ਹੈ, ਜਿਸ ਨੂੰ ਗੁਰੂ ਗ੍ਰੰਥ ਸਾਹਿਬ ਨੇ ਸਿਰਜਿਆ ਹੈ, ਉਹ ਭਾਵੇਂ ਕੋਈ ਵੀ ਹੋਵੇ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, 109 ਸਮੱਗਲਰ ਗ੍ਰਿਫ਼ਤਾਰ, ਕਰੋੜਾਂ ਦੀ ਹੈਰੋਇਨ ਤੇ ਲੱਖਾਂ ਦੀ ਨਕਦੀ ਬਰਾਮਦ
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਰਧਾ ਅਤੇ ਸਤਿਕਾਰ ਸਾਨੂੰ ਹਰ ਰੋਜ਼ ਦਿੱਸਦੀ ਹੈ। ਜਿਹੜਾ ਅੱਜ ਬਿੱਲ ਲਿਆਂਦਾ ਗਿਆ ਹੈ, ਉਸ ਵਿਚ ਬੇਅਦਬੀ ਵਾਲੀ ਦੁਖਾਂਦ ਦੀ ਘਟਨਾ ਦਰਸਾਈ ਗਈ ਹੈ। ਜਿਨ੍ਹਾਂ ਸਰਕਾਰਾਂ ਵੇਲੇ ਇਹ ਘਟਨਾ ਵਾਪਰੀ, ਉਨ੍ਹਾਂ ਨੂੰ ਗੁਰੂ ਜੀ ਨੇ ਸਜ਼ਾ ਵੀ ਦਿੱਤੀ ਹੈ ਅਤੇ ਲੋਕਾਂ ਦੀ ਹਾਂ ਦਾ ਮੁੱਲ ਵੀ ਪਿਆ ਹੈ। ਅਸੀਂ ਗੁਰੂਆਂ ਦੇ ਸਿਰਜੇ ਹੋਏ ਸਿਧਾਂਤ ਨੂੰ ਅਪਣਾ ਕੇ, ਅਸੀਂ ਜਿਹੜੀ ਬੇਅਦਬੀ ਦੀ ਘਟਨਾ ਵਾਪਰੀ ਹੈ ਅਤੇ ਜਿਹੜੀ ਲੋਕਾਂ ਨੇ ਕਰਵਾਈ ਹੈ, ਉਸ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ। ਸਾਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਬਹਿਸ ਤੋਂ ਪਹਿਲਾਂ ਅਰਦਾਸ ਕੀਤੀ ਗਈ, 2 ਘੰਟੇ ਦਾ ਸਮਾਂ
ਬਿੱਲ 'ਤੇ ਬਹਿਸ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਅਰਦਾਸ ਕੀਤੀ ਗਈ। ਬਹਿਸ ਲਈ 2 ਘੰਟੇ ਦਾ ਸਮਾਂ ਰੱਖਿਆ ਗਿਆ ਹੈ। ਕਾਂਗਰਸ ਕੋਲ 16 ਮਿੰਟ, 'ਆਪ' ਕੋਲ 1 ਘੰਟਾ 35 ਮਿੰਟ, ਅਕਾਲੀ ਦਲ ਕੋਲ 3 ਮਿੰਟ, ਭਾਜਪਾ ਕੋਲ 2 ਮਿੰਟ, ਬਸਪਾ ਕੋਲ 2 ਮਿੰਟ ਅਤੇ ਆਜ਼ਾਦ ਉਮੀਦਵਾਰਾਂ ਕੋਲ 2 ਮਿੰਟ ਦਾ ਸਮਾਂ ਹੈ।
ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ 117 ਵਿੱਚੋਂ 93 ਵਿਧਾਇਕ ਹਨ। ਇਸ ਸਬੰਧ ਵਿੱਚ ਇਸ ਬਿੱਲ ਦਾ ਪਾਸ ਹੋਣਾ ਯਕੀਨੀ ਹੈ ਪਰ ਇਹ ਉਦੋਂ ਹੀ ਕਾਨੂੰਨ ਬਣੇਗਾ ਜਦੋਂ ਇਸ ਨੂੰ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਰਾਸ਼ਟਰਪਤੀ ਦੀ ਪ੍ਰਵਾਨਗੀ ਮਿਲੇਗੀ।
ਇਹ ਵੀ ਪੜ੍ਹੋ: ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਕਾਰੀ ਡਿਸਪੈਂਸਰੀ ’ਤੇ ਵਿਅਕਤੀ ਨਾਲ ਕੁੱਟਮਾਰ ਕਰਨ ਵਾਲੇ ਸ਼ਖ਼ਸ ਖ਼ਿਲਾਫ਼ ਮਾਮਲਾ ਦਰਜ
NEXT STORY