ਮਾਛੀਵਾੜਾ ਸਾਹਿਬ (ਟੱਕਰ) : ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਵਲੋਂ ਸਥਾਨਕ ਬਲਾਕ ਪੰਚਾਇਤ ਦਫ਼ਤਰ ਵਿਖੇ ਇੱਕ ਸਮਾਰੋਹ ਦੌਰਾਨ ਮਾਛੀਵਾੜਾ ਬਲਾਕ ਦੀਆਂ 102 ਪੰਚਾਇਤਾਂ ਨੂੰ 2 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡੇ। ਨਵੀਆਂ ਚੁਣੀਆਂ ਪੰਚਾਇਤਾਂ ਨੂੰ ਚੈੱਕ ਸੌਂਪਦੇ ਵਿਧਾਇਕ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਪਹਿਲਾ ਤੋਹਫ਼ਾ ਹੈ, ਇਸ ਲਈ ਇਹ ਗ੍ਰਾਂਟ ਪਿੰਡ ਵਿਚ ਬਿਨ੍ਹਾਂ ਕਿਸੇ ਭੇਦਭਾਵ ਤੋਂ ਖਰਚੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਗ੍ਰਾਂਟ ਦੀ ਰਾਸ਼ੀ, ਜੋ ਪਿੰਡਾਂ ਵਿਚ ਪਹਿਲ ਦੇ ਅਧਾਰ 'ਤੇ ਵਿਕਾਸ ਕਾਰਜ ਹੋਣ ਵਾਲੇ ਹਨ, ਜਿਨ੍ਹਾਂ ਨਾਲ ਲੋਕਾਂ ਨੂੰ ਸਹੂਲਤ ਮਿਲੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੂਰ ਹੋਣ ਉਸ ਥਾਂ 'ਤੇ ਖਰਚੀਆਂ ਜਾਣ। ਵਿਧਾਇਕ ਢਿੱਲੋਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਸਰਕਾਰ ਦੌਰਾਨ ਪਿੰਡਾਂ ਦੇ ਵਿਕਾਸ ਵਿਚ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗ੍ਰਾਂਟ ਤੋਂ ਇਲਾਵਾ ਪੰਚਾਇਤਾਂ ਪਿੰਡਾਂ 'ਚ ਮਗਨਰੇਗਾ ਯੋਜਨਾ ਤਹਿਤ ਵੀ ਛੱਪੜਾਂ ਦੀ ਸਫ਼ਾਈ ਤੇ ਹੋਰ ਵਿਕਾਸ ਕਾਰਜ ਕਰਵਾਉਣ, ਜਿਸ ਨਾਲ ਪਿੰਡ ਦੇ ਲੋਕਾਂ ਨੂੰ ਰੋਜ਼ਗਾਰ ਮਿਲੇਗਾ, ਉਥੇ ਵਿਕਾਸ ਕਾਰਜਾਂ ਵਿਚ ਵੀ ਤੇਜ਼ੀ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਯੂਥ ਕਾਂਗਰਸ ਹਲਕਾ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ, ਕਸਤੂਰੀ ਲਾਲ ਮਿੰਟੂ, ਸ਼ਕਤੀ ਆਨੰਦ, ਸੋਹਣ ਲਾਲ ਸ਼ੇਰਪੁਰੀ (ਸਾਰੇ ਪ੍ਰਦੇਸ਼ ਸਕੱਤਰ), ਨਗਰ ਕੌਂਸਲ ਪ੍ਰਧਾਨ ਸੁਰਿੰਦਰ ਕੁੰਦਰਾ ਅਤੇ ਪਿੰਡਾਂ ਦੇ ਪੰਚ, ਸਰਪੰਚ ਵੀ ਮੌਜੂਦ ਸਨ।
ਲੋਕ ਸਭਾ ਚੋਣਾਂ : ਅਪਲਾਈ ਨਾ ਕਰਨ ਵਾਲਿਆਂ ਨੂੰ ਵੀ ਮਿਲ ਸਕਦੀ ਹੈ ਕਾਂਗਰਸ ਦੀ ਟਿਕਟ
NEXT STORY