ਫਾਜ਼ਿਲਕਾ ( ਲੀਲਾਧਰ ) - ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਪਿੰਡ ਕਬੂਲਸ਼ਾਹ ਖੁੱਬਣ ਵਿਚ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਇਲਾਕੇ ਵਿਚ ਬਕਾਇਆ ਵਿਕਾਸ ਕੰਮਾਂ ਦੀ ਸ਼ੁਰੂਆਤ ਜਲਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿਦਰ ਸਿੰਘ ਸਰਕਾਰ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਵੱਲੋਂ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਘੁਬਾਇਆ ਦੇ ਮੀਡੀਆ ਇੰਚਾਰਜ਼ ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮੌਕੇ ਵਿਧਾਇਕ ਸ੍ਰੀ ਘੁਬਾਇਆ ਨੇ ਪਿੰਡ ਵਿਚ ਇੰਟਰ ਲਾਕਿੰਗ ਟਾਇਲਾਂ ਦੀਆਂ ਗਲੀਆਂ ਦੀ ਸ਼ੁਰੂਆਤ ਕੀਤੀ ਅਤੇ ਕਿਹਾ ਕਿ ਬਕਾਇਆ ਗਲੀਆਂ ਦਾ ਕੰਮ ਜਲਦੀ ਸ਼ੁਰੂ ਕਰ ਲਿਆ ਜਾਵੇਗਾ। ਇਸ ਮੌਕੇ ਵਿਧਾਇਕ ਨੇ ਪਿੰਡ ਵਿਚ ਮਗਨਰੇਗਾ ਦੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਦੀਆਂ ਸਮਸਿਆਵਾਂ ਸੁਣੀਆਂ। ਇਸ ਮੌਕੇ ਵਿਧਾਇਕ ਨੇ ਕਈ ਸਮਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਅਤੇ ਕਈ ਸਮਸਿਆਵਾਂ ਨੂੰ ਦੂਰ ਕਰਨ ਲਈ ਅਧਿਕਾਰੀਆਂ ਨੂੰ ਕਿਹਾ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਕੋਈ ਸਮਸਿਆ ਨਹੀਂ ਰਹਿਣ ਦਿੱਤੀ ਜਾਵੇਗੀ, ਜੇਕਰ ਲੋਕਾਂ ਨੂੰ ਕੋਈ ਸਮਸਿਆ ਪੇਸ਼ ਆ ਰਹੀ ਹੈ ਤਾਂ ਉਸ ਸਮਸਿਆ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਬਲਵੀਰ ਸਿੰਘ ਠੇਕੇਦਾਰ, ਫਤਿਹ ਸਿੰਘ, ਬੀਰ ਸਿੰਘ ਸਾਬਕਾ ਪੰਚ, ਪਿਆਰਾ ਸਿੰਘ ਪੰਚ ਆਦਿ ਮੈਂਬਰ ਹਾਜ਼ਰ ਸਨ।
ਫਿਰੋਜ਼ਪੁਰ : ਚੋਰੀ ਦੇ 33 ਵਾਹਨਾਂ ਸਣੇ 6 ਗ੍ਰਿਫਤਾਰ
NEXT STORY