ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਬੀਤੇ ਦਿਨੀਂ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਜਿਨ੍ਹਾਂ ਦੀਆਂ ਅਸਥੀਆਂ ਪਰਿਵਾਰ ਵਲੋਂ ਸ੍ਰੀ ਕੀਰਤਪੁਰ ਸਾਹਿਬ ਦੇ ਗੁ. ਪਤਾਲਪੁਰੀ ਸਾਹਿਬ ਨਜ਼ਦੀਕ ਬਣੇ ਅਸਤਘਾਟ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ।
ਦੂਸਰੇ ਪਾਸੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਰਪ੍ਰੀਤ ਗੋਗੀ ਬਹੁਤ ਹੀ ਚੰਗੇ ਸੁਭਾਅ ਦੇ ਮਾਲਕ ਸਨ ਅਤੇ ਉਨ੍ਹਾਂ ਦਾ ਅਚਾਨਕ ਇਸ ਦੁਨੀਆ ਤੋਂ ਚਲੇ ਜਾਣਾ ਬਹੁਤ ਦੁਖਦਾਈ ਹੈ।
ਅਸਤੀਆਂ ਜਲ ਪ੍ਰਵਾਹ ਕਰਨ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਡਾ. ਸੁਖਚੈਨ ਸਿੰਘ ਗੋਗੀ, ਸਵਰਾਜ ਸਿੰਘ ਬੱਸੀ, ਨਵਨੀਤ ਕੌਰ ਬੱਸੀ, ਡਾ. ਗੀਤਾ ਬੱਸੀ, ਰਣਧੀਰ ਬੱਸੀ, ਵਿਸ਼ਾਲ ਬੱਤਾ, ਰਜਿੰਦਰ ਬੱਤਾ, ਤਨਵੀਰ ਸਿੰਘ ਧਾਲੀਵਾਲ, ਗੁਰਪ੍ਰੀਤ ਬੱਬਲ ਤੋਂ ਇਲਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਣ ਸਿੰਘ ਬੈਂਸ, ਮਾਤਾ ਬਲਵਿੰਦਰ ਕੌਰ ਬੈਂਸ, ਮਾਰਕੀਟ ਕਮੇਟੀ ਚੇਅਰਮੈਨ ਕਮਿੱਕਰ ਸਿੰਘ ਡਾਢੀ, ਟਰੱਕ ਯੂਨੀਅਨ ਪ੍ਰਧਾਨ ਤਰਲੋਚਨ ਸਿੰਘ ਲੋਚੀ, ਬਲਾਕ ਪ੍ਰਧਾਨ ਜਗੀਰ ਸਿੰਘ ਭਾਓਵਾਲ, ਬਲਾਕ ਪ੍ਰਧਾਨ ਜੁਝਾਰ ਮੁਲਤਾਨੀ, ਜ਼ਿਲਾ ਵਪਾਰ ਮੰਡਲ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਰੋੜਾ, ਨਿਤਿਨ ਸ਼ਰਮਾ, ਅੰਕੁਸ਼ ਪਾਠਕ ਅਤੇ ਹੋਰ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਗਈ ਵੱਡੀ ਵਾਰਦਾਤ ; ਅੱਧੀ ਰਾਤੀਂ ਘਰ 'ਚ ਵੜੇ ਲੁਟੇਰਿਆਂ ਨੇ ਲੱਤਾਂ ਬੰਨ੍ਹ ਔਰਤ ਦਾ ਕਰ'ਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੋ ਗਈ ਵੱਡੀ ਵਾਰਦਾਤ ; ਅੱਧੀ ਰਾਤੀਂ ਘਰ 'ਚ ਵੜੇ ਲੁਟੇਰਿਆਂ ਨੇ ਲੱਤਾਂ ਬੰਨ੍ਹ ਔਰਤ ਦਾ ਕਰ'ਤਾ ਕਤਲ
NEXT STORY