ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੱਲੋਂ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੁਲਾਕਾਤਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਅੱਜ ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵਿਧਾਇਕ ਗੁਰਪ੍ਰੀਤ ਜੀ.ਪੀ. ਤੇ ਵਿਧਾਇਕ ਰਮਿੰਦਰ ਆਵਲਾ ਨਾਲ ਖਾਸ ਮੁਲਾਕਾਤ ਕੀਤੀ ਗਈ। ਵਿਧਾਇਕ ਗੁਰਪ੍ਰੀਤ ਜੀ.ਪੀ. ਤੇ ਵਿਧਾਇਕ ਰਮਿੰਦਰ ਆਵਲਾ ਵੱਲੋਂ ਵੀ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਸਿੱਧੂ ਦੀ ਗਰਮਜੋਸ਼ੀ ਨਾਲ ਮੇਜ਼ਬਾਨੀ ਕੀਤੀ ਗਈ ਅਤੇ ਪ੍ਰਧਾਨ ਬਣਨ ’ਤੇ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ : ਲਿਖਾਈ ਦੇ ਦੋਬਾਰਾ ਮਿਲਾਨ ’ਤੇ ਇਤਰਾਜ਼ ਵਾਲੀ ਰਿੱਟ ਪਟੀਸ਼ਨ ਮਾਨਯੋਗ ਪੰਜਾਬ ਤੇ ਹਰਿਆਣਾ ਕੋਰਟ ਵੱਲੋਂ ਖ਼ਾਰਜ
ਇਸ ਖਾਸ ਮੁਲਾਕਾਤ ਦੌਰਾਨ ਨਵਜੋਤ ਸਿੱਧੂ ਨੇ ਗੁਰਪ੍ਰੀਤ ਜੀ.ਪੀ. ਤੇ ਵਿਧਾਇਕ ਰਮਿੰਦਰ ਆਵਲਾ ਨਾਲ ਕਈ ਅਹਿਮ ਮੁੱਦਿਆਂ ’ਤੇ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾ ਕੇ ਵੱਡਾ ਦਾਅ ਖੇਡਿਆ ਗਿਆ ਹੈ।
ਇਹ ਵੀ ਪੜ੍ਹੋ : ਕੀ ਕੈਪਟਨ ਹਾਈਕਮਾਂਡ ਦੇ ਫ਼ੈਸਲੇ ਤੋਂ ਹਨ ਸੰਤੁਸ਼ਟ !
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਨੂੰ ਲੈ ਕੇ ਕਈ ਪੜਾਵਾਂ ਦੀਆਂ ਮੀਟਿੰਗਾਂ ਤੋਂ ਬਾਅਦ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 4 ਕਾਰਜਕਾਰੀ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ’ਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਸ਼ਾਮਲ ਹਨ।
ਨਵਜੋਤ ਸਿੱਧੂ ਦਾ ਵਿਧਾਇਕ ਇੰਦਰਵੀਰ ਬੁਲਾਰੀਆ ਨੇ ਕੀਤਾ ਸਵਾਗਤ, ਪ੍ਰਧਾਨ ਬਣਨ ’ਤੇ ਦਿੱਤੀਆਂ ਵਧਾਈਆਂ
NEXT STORY