ਮਾਨਸਾ : ਮਾਨਸਾ ਦੇ ਸਰਦੂਲਗੜ੍ਹ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਲਗਾਤਾਰ ਵੋਟਾਂ ਪੈ ਰਹੀਆਂ ਹਨ ਅਤੇ ਲੋਕ ਪੋਲਿੰਗ ਬੂਥਾਂ 'ਤੇ ਪਹੁੰਚ ਰਹੇ ਹਨ। ਇਸ ਦੇ ਮੱਦੇਨਜ਼ਰ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵੀ ਆਪਣੀ ਵੋਟ ਪਾਈ। ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਆਪਣੇ ਪਿੰਡ ਬਣਾਂਵਾਲੀ ਵਿਖੇ ਪਰਿਵਾਰ ਸਮੇਤ ਵੋਟ ਪਾਈ।
ਇਹ ਵੀ ਪੜ੍ਹੋ : ਪੰਜਾਬ 'ਚ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, 9 ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ
ਇਸ ਮੌਕੇ ਉਨ੍ਹਾਂ ਨਾਲ ਮਾਤਾ-ਪਿਤਾ ਅਤੇ ਪਤਨੀ ਵੀ ਮੌਜੂਦ ਸਨ। ਇਲਾਕੇ 'ਚ ਵੋਟਾਂ ਪੈਣ ਦਾ ਕੰਮ ਲਗਾਤਾਰ ਅਮਨ-ਅਮਾਨ ਨਾਲ ਚੱਲ ਰਿਹਾ ਹੈ ਅਤੇ ਵੋਟਾਂ ਦਾ ਕੰਮ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਲੋਕ ਆਪਣੇ ਘਰਾਂ 'ਚੋਂ ਠੰਡ ਦੇ ਬਾਵਜੂਦ ਵੀ ਪੋਲਿੰਗ ਬੂਥਾਂ 'ਤੇ ਵੋਟਾਂ ਪਾਉਣ ਲਈ ਪਹੁੰਚ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਰਨਾਲਾ 'ਚ ਅਮਨ-ਅਮਾਨ ਨਾਲ ਹੋਈਆਂ ਚੋਣਾਂ
NEXT STORY