ਮਾਨਸਾ (ਬਿਊਰੋ) - ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁਖ ਪ੍ਰਗਟ ਕਰਨ ਲਈ ਪਿੰਡ ਮੂਸਾ ਆਉਣਾ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਪਹੁੰਚਣ ਤੋਂ ਪਹਿਲਾਂ ਵੀ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਦਾ ਪਿੰਡ ਮੂਸਾ ’ਚ ਪਹੁੰਚਣ ’ਤੇ ਲੋਕਾਂ ਵਲੋਂ ਭਾਰੀ ਵਿਰੋਧ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: 8 ਲੱਖ ਦੇ ਕਰਜ਼ੇ ਤੋਂ ਦੁਖੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 1 ਸਾਲ ਪਹਿਲਾਂ ਹੋਇਆ ਸੀ ਵਿਆਹ
ਪਿੰਡ ਵਾਸੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਵਾਪਸ ਮੁੜਨਾ ਪਿਆ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪਿੰਡ ਵਾਸੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਭਗਵੰਤ ਮਾਨ ਦਾ ਦੌਰਾ ਰੱਦ ਹੋ ਸਕਦਾ ਹੈ।
ਪੜ੍ਹੋ ਇਹ ਵੀ ਖ਼ਬਰ: ‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਕਈ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਹੁਣ ਮੁੱਖ ਮੰਤਰੀ ਭਗਵਾਨ ਮਾਨ ਵੀ ਸਿੱਧੂ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਕਾਰਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਿੱਚ ਕੀਤੀ ਗਈ ਕਟੌਤੀ ਨੂੰ ਮੰਨਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਕਈ ਪ੍ਰਸ਼ੰਸਕਾਂ 'ਚ ਕਾਫੀ ਗੁੱਸਾ ਹੈ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸੁਰੱਖਿਆ ਦੁਬਾਰਾ ਬਹਾਲ ਕਰਨਾ ਖਾਮੀ ਦੀ ਪੁਸ਼ਟੀ, ਜਿਸਦੇ ਚਲਦੇ ਮੂਸੇਵਾਲਾ ਦੀ ਜਾਨ ਗਈ : ਰਾਜਾ ਵੜਿੰਗ
NEXT STORY