ਪਟਿਆਲਾ (ਬਲਜਿੰਦਰ) : ਪਟਿਆਲਾ ਪੁਲਸ ਨੇ ਫ਼ਰਾਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਭਗੌੜਾ ਕਰਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਲਈ ਪੁਲਸ ਵੱਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਗਿਆ ਹੈ, ਜਿਸ ਵਿਚ ਉਨ੍ਹਾਂ ਨੂੰ 12 ਨਵੰਬਰ ਤੱਕ ਪੇਸ਼ ਹੋਣ ਲਈ ਕਿਹਾ ਹੈ। ਜੇਕਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ 12 ਨਵੰਬਰ ਤੱਕ ਪੇਸ਼ ਨਾ ਹੋਏ ਤਾਂ ਪੁਲਸ ਵੱਲੋਂ ਇਸ ਮਾਮਲੇ ਵਿਚ ਪਠਾਣਮਾਜਰਾ ਖ਼ਿਲਾਫ਼ ਪੀ. ਓ. ਕਰਾਰ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰ ਦਿੱਤਾ ਜਾਵੇਗਾ। ਪੁਲਸ ਵੱਲੋਂ ਬਾਕਾਇਦਾ ਇਸ ਸਬੰਧ ਵਿਚ ਉਨ੍ਹਾਂ ਦੇ ਘਰ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਗਿਆ ਹੈ।
ਇੱਥੇ ਇਹ ਦੱਸਣਯੋਗ ਹੈ ਕਿ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ ਧੋਖਾਦੇਹੀ ਅਤੇ ਜਬਰ-ਜ਼ਿਨਾਹ ਦਾ ਕੇਸ ਦਰਜ ਹੈ ਅਤੇ ਉਸ ਵਿਚ ਅਜੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੈ। ਇਸ ਕੇਸ ਵਿਚ ਵਿਧਾਇਕ ਪਠਾਣਮਾਜਰਾ ਵੱਲੋਂ ਆਪਣੇ ਵਕੀਲਾਂ ਰਾਹੀਂ ਅਗਾਊਂ ਜ਼ਮਾਨਤ ਦੀ ਅਰਜ਼ੀ ਵੀ ਲਗਾਈ ਗਈ ਸੀ ਪਰ ਹੇਠਲੀ ਅਦਾਲਤ ਵੱਲੋਂ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਮਿਲੀ ਜਾਣਕਾਰੀ ਮੁਤਾਬਕ ਹਰਮੀਤ ਸਿੰਘ ਪਠਾਣਮਾਜਰਾ ਆਸਟ੍ਰੇਲੀਆ ਪਹੁੰਚ ਚੁੱਕੇ ਹਨ ਅਤੇ ਆਏ ਦਿਨ ਆਪਣੀ ਵੀਡਿਓ ਸੋਸ਼ਲ ਮੀਡੀਆ ’ਤੇ ਪਾ ਰਹੇ ਹਨ ਅਤੇ ਉਨ੍ਹਾਂ ਦੀਆਂ ਇੰਟਰਵਿਊਜ਼ ਵੀ ਆ ਰਹੀਆਂ ਹਨ ਪਰ ਪੁਲਸ ਦੇ ਹੱਥ ਨਹੀਂ ਲੱਗ ਰਹੇ। ਇਸ ਤੋਂ ਬਾਅਦ ਪੁਲਸ ਨੇ ਹੁਣ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
'50 ਲੀਟਰ ਦੁੱਧ ਦਿੰਦੀ ਐ ਮੱਝ..!', YouTube 'ਤੇ ਵੀਡੀਓ ਵੇਖ ਕਾਰੋਬਾਰੀ ਨੇ ਕਰਵਾਈ ਮੱਝਾਂ ਦੀ ਬੁਕਿੰਗ, ਫਿਰ ਹੋਇਆ...
NEXT STORY