ਅੰਮ੍ਰਿਤਸਰ (ਸਰਬਜੀਤ) - ਪੰਜਾਬ 'ਚ ਬਣੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਸਰਕਾਰ 'ਚ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਅੱਜ ਆਪਣੇ ਦਫਤਰ ਵਿਚ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ ਲੋਕਾਂ ਨੇ ਮੈਨੂੰ ਵਿਧਾਇਕ ਬਣਾ ਕੇ ਜੋ ਪਿਆਰ ਬਖਸ਼ਿਆ ਹੈ, ਉਸ ਨੂੰ ਮੈਂ ਕਦੇ ਵੀ ਨਹੀਂ ਭੁਲਾ ਸਕਦਾ।
ਬੁਲਾਰੀਆ ਨੇ ਕਿਹਾ ਕਿ ਹਲਕਾ ਦੱਖਣੀ ਦੇ ਲੋਕਾਂ ਦੀ ਸੇਵਾ ਕਰਨ ਲਈ ਮੈਂ ਹਮੇਸ਼ਾ ਤੱਤਪਰ ਤੇ ਵਚਨਬੱਧ ਹਾਂ। ਉਨ੍ਹਾਂ ਅੱਜ ਆਪਣੇ ਦਫਤਰ ਵਿਚ ਕੌਂਸਲਰ ਜਸਬੀਰ ਸਿੰਘ ਨਿਜ਼ਾਮਪੁਰਾ, ਕੌਂਸਲਰ ਸਰਬਜੀਤ ਸਿੰਘ ਲਾਟੀ ਤੇ ਕੌਂਸਲਰ ਬਲਦੇਵ ਸਿੰਘ ਸੰਧੂ ਨਾਲ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ 'ਤੇ ਹੱਲ ਕਰਵਾਇਆ। ਇਸ ਮੌਕੇ ਟਹਿਲ ਸਿੰਘ, ਪੀ. ਏ. ਪਰਮਜੀਤ ਸਿੰਘ, ਅਰਵਿੰਦਰਪਾਲ ਸਿੰਘ ਭਾਟੀਆ, ਲਵਲੀ ਪ੍ਰਧਾਨ ਆਦਿ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।
ਨਵੇਂ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੂੰ ਗੁਰੂ ਨਗਰੀ ਵਾਸੀਆਂ ਨੇ ਬਿਠਾਇਆ ਪਲਕਾਂ 'ਤੇ
NEXT STORY