ਜਲਾਲਾਬਾਦ (ਆਦਰਸ਼,ਜਤਿੰਦਰ)- ਅੱਜ ਸ੍ਰੀ ਮੁਕਤਸਰ ਸਾਹਿਬ ਬਠਿੰਡਾ ਰੋਡ ’ਤੇ ਪੈਂਦੇ ਪਿੰਡ ਦੋਦਾ ਵਿਖੇ ਅੱਜ ਸਵੇਰੇ ਤੜਕਸਾਰ ਇਨੋਵਾ ਗੱਡੀ ਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ ਹੋ ਗਈ ।ਇਸ ਹਾਸਦੇ 'ਚ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਕੰਜਨ ਭੈਣ ਤੇ ਪਿੰਡ ਚੱਕ ਜੰਡ ਵਾਲਾ ਊਰਫ ਮੌਲਵੀਵਾਲਾ ਤੋਂ ਸਰਪੰਚ ਅਮਰੀਕ ਕੰਬੋਜ ਦੀ ਧਰਮ ਪਤਨੀ ਨਿਸ਼ੂ ਕੰਬੋਜ ਦੀ ਦਰਦਨਾਕ ਮੌਤ ਹੋਣ ਨਾਲ ਜਲਾਲਾਬਾਦ ’ਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ- ਬਟਾਲਾ ਪੁਲਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਦੇ ਮਸ਼ਹੂਰ ਹੋਟਲ 'ਚ ਕੀਤੀ ਰੇਡ ਤੇ ਫਿਰ...

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮ੍ਰਿਤਕ ਨਿਸ਼ੂ ਕੰਬੋਜ ਵਰਨਾ ਗੱਡੀ ’ਤੇ ਸਵਾਰ ਹੋ ਕੇ ਇਲਾਜ ਲਈ ਬਠਿੰਡਾ ਵਿਖੇ ਦਾਖਲ ਇੱਕ ਰਿਸ਼ਤੇਦਾਰ ਦਾ ਪਤਾ ਲੈਣ ਲਈ ਜਾ ਰਹੇ ਸੀ ਤਾਂ ਰਸਤੇ ’ਚ ਦਰਦਨਾਕ ਹਾਦਸਾ ਵਾਪਰ ਗਿਆ । ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਮਹਿਲਾ ਨਿਸ਼ੂ ਕੰਬੋਜ 3 ਬੱਚਿਆਂ ਦੀ ਮਾਤਾ ਹਨ ਅਤੇ ਅੱਜ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਚੁੱਕਿਆ ਹੈ। ਇਸ ਘਟਨਾਂ ਦੀ ਜਾਣਕਾਰੀ ਮਿਲਣ 'ਤੇ ਸਬੰਧਿਤ ਥਾਣੇ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਰਦੀਆਂ ਦੌਰਾਨ ਹੋ ਰਿਹਾ ਗਰਮੀਆਂ ਦਾ ਅਹਿਸਾਸ, ਇਕ ਹਫ਼ਤੇ ਕੋਈ ਅਲਰਟ ਨਹੀਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ ਕਰਵਾਉਣਾ ਚਾਹੁੰਦੇ ਨੇ ਮੂਸੇਵਾਲਾ ਦੇ 'ਕਾਤਲ'! ਹੋਇਆ ਵੱਡਾ ਖ਼ੁਲਾਸਾ
NEXT STORY