ਟਾਂਡਾ ਉੜਮੁੜ ( ਪਰਮਜੀਤ ਸਿੰਘ ਮੋਮੀ) : "ਕਿਸਾਨਾਂ ਵੱਲੋਂ ਧੀਆਂ-ਪੁੱਤਰਾਂ ਵਾਂਗ ਪਾਲੀ ਹੋਈ ਫਸਲ ਦੀ ਰਕਮ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਹੋਵੇਗੀ" ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਤੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਦਾਣਾ ਮੰਡੀ ਟਾਂਡਾ ਵਿਖੇ ਮੌਜੂਦਾ ਝੋਨੇ ਦੀ ਸਰਕਾਰੀ ਖਰੀਦ ਦਾ ਉਦਘਾਟਨ ਕਰਨ ਸਮੇਂ ਕੀਤਾ। ਇਸ ਮੌਕੇ ਉਨਾਂ ਨਾਲ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਰਾਜਾ ਸੁਖਵਿੰਦਰ ਸਿੰਘ ਕੋਟਲਾ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਸੈਕਟਰੀ ਜਸਵਿੰਦਰ ਸਿੰਘ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਸੈਣੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਹ ਵੀ ਪੜ੍ਹੋ : ਟਰੱਸਟ ਦੀਆਂ 'ਇੰਪਰੂਵਮੈਂਟ' ਸਕੀਮਾਂ ਨੂੰ ਲੱਗਾ ਵੱਡਾ ਝਟਕਾ, ਅਦਾ ਕਰਨੀ ਪਵੇਗੀ ਵੱਡੀ ਰਕਮ
ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪਿਛਲੇ ਸਾਲ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੀ ਖਰੀਦ ਦੌਰਾਨ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ ਸੀ ਅਤੇ ਹੁਣ ਵੀ ਬਗੈਰ ਕਿਸੇ ਮੁਸ਼ਕਿਲ ਦੇ ਉਨ੍ਹਾਂ ਦੀ ਫਸਲ ਦੀ ਖਰੀਦ ਕੀਤੀ ਜਾਵੇਗੀ ਅਤੇ ਖਰੀਦੀ ਹੋਈ ਜਿਣਸ ਦੇ ਪੈਸੇ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਉਹਨਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਵੱਖ-ਵੱਖ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਮੁਸ਼ਕਲਾਂ ਦੇ ਹੱਲ ਕਰਨ ਸਬੰਧੀ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ।
ਇਹ ਵੀ ਪੜ੍ਹੋ : ਆਨਲਾਈਨ ਕੈਸਿਨੋ ਖੇਡਣ ਵਾਲੇ ਹੋ ਜਾਣ ਸਾਵਧਾਨ, ਲੁੱਟੀ ਜਾ ਰਹੀ ਹੈ ਤੁਹਾਡੀ ਮਿਹਨਤ ਦੀ ਕਮਾਈ
ਸੈਕਟਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਪਨਸਪ, ਪਨਗਰੇਨ ਅਤੇ ਮਾਰਕਫੈਡ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਕਰ ਰਹੀਆਂ ਹਨ ਅਤੇ ਹੁਣ ਤਕ ਦਾਣਾ ਮੰਡੀ ਟਾਂਡਾ ਵਿੱਚ 10 ਹਜ਼ਾਰ ਕੁਇੰਟਲ ਤੋਂ ਵੱਧ ਖਰੀਦ ਕੀਤੀ ਜਾ ਚੁੱਕੀ ਹੈ। ਦਾਣਾ ਮੰਡੀ ਟਾਂਡਾ ਦੀਆਂ ਸਹਾਇਕ ਜਲਾਲਪੁਰ, ਨੱਥੂਪੁਰ, ਕੰਧਾਲਾ ਜੱਟਾਂ, ਘੋੜੇਵਾਹਾ ਕੰਧਾਲਾ ਸ਼ੇਖਾ, ਦਾਣਾ ਮੰਡੀ ਖੋਖਰ, ਮਿਆਣੀ ਵਿੱਚ ਵੀ ਝੋਨੇ ਦੀ ਖਰੀਦ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੀਰ ਸੁੱਕੀ ਅਤੇ ਨਮੀ ਰਹਿਤ ਫਸਲ ਹੀ ਮੰਡੀ ਵਿੱਚ ਲਿਆਉਣ।
ਇਹ ਵੀ ਪੜ੍ਹੋ : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਵਾਈ ਲੈਣ ਗਈ ਬਜ਼ੁਰਗ ਔਰਤ ਦੀ ਮੌਤ
NEXT STORY