ਟਾਂਡਾ ਉੜਮੁੜ (ਪਰਮਜੀਤ ਮੋਮੀ) - ਭਾਰੀ ਬਰਸਾਤ ਦੇ ਵਿਚਕਾਰ ਪੈਦਾ ਹੋਏ ਹੜ੍ਹ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਤੇ ਜ਼ਿਲ੍ਹਾ ਪੁਲਸ ਮੁਖੀ ਸਦੀਪ ਕੁਮਾਰ ਮਲਿਕ ਨੇ ਬਿਆਸ ਦਰਿਆ ਮੌਜੂਦਾ ਸਮੇਂ ਦੇ ਹਲਾਤਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਡੀ.ਐੱਮ. ਟਾਂਡਾ ਪਰਮਪ੍ਰੀਤ ਸਿੰਘ, ਚੇਅਰਮੈਨ ਨਗਰ ਸੁਧਾਰ ਸਭਾ ਗੁਰਵਿੰਦਰ ਸਿੰਘ ਪਾਵਲਾ, ਚੇਅਰ ਪਰਸਨ ਪਲਾਨਿੰਗ ਬੋਰਡ ਆਫ ਹੁਸ਼ਿਆਰਪੁਰ ਕਰਮਜੀਤ ਕੌਰ, ਸਾਬਕਾ ਚੇਅਰਮੈਨ ਹਰਮੀਤ ਸਿੰਘ ਔਲਖ, ਡੀ.ਐੱਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਜ਼ਿਲ੍ਹਾ ਮੁਖੀ ਸੰਦੀਪ ਕੁਮਾਰ ਮਲਕ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਫ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਦੌਰਾਨ ਸਮੁੱਚਾ ਪ੍ਰਸ਼ਾਸਨ ਮੌਜੂਦਾ ਹਾਲਾਤਾਂ 'ਤੇ ਆਪਣੀ ਨਜ਼ਰ ਰੱਖ ਰਿਹਾ ਹੈ ਤੇ ਸੁਰੱਖਿਆ ਪ੍ਰਬੰਧਾਂ ਵੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ।
ਬਿਆਸ ਦਰਿਆ ਦਾ ਪਾਣੀ ਇਸ ਸਮੇਂ ਖਤਰੇ ਦੇ ਨਿਸ਼ਾਨ ਨੇੜੇ ਹੈ ਤੇ ਓਵਰਫਲੋ ਹੋ ਕੇ ਕਈ ਪਿੰਡਾਂ 'ਚ ਆਪਣੀ ਮਾਰ ਕਰ ਚੁੱਕਾ ਹੈ ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਵੱਡੀ ਮਾਤਰਾ 'ਚ ਨੁਕਸਾਨ ਹੋਣ ਦੇ ਨਾਲ-ਨਾਲ ਕਈ ਪਿੰਡ ਵੀ ਇਸ ਹੜ੍ਹ ਦੀ ਮਾਰ ਵਿੱਚ ਗਿਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਸਮਾਜ ਸੇਵੀ ਸੰਸਥਾਵਾਂ ਵੀ ਆਪਣਾ ਯੋਗਦਾਨ ਪਾ ਰਹੀਆਂ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੀ ਕਿਸ਼ਤੀਆਂ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ ਤਾਂ ਜੋ ਹੜ੍ਹਾਂ ਵਿੱਚ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਮੇਂ ਬਿਆਸ ਦਰਿਆ ਦੇ ਨੇੜਲੇ ਪਿੰਡ ਫਤਾ ਕੁੱਲਾ ਅਬਦੁੱਲਾਪੁਰ, ਰੜਾ ਮੰਡ, ਮੇਵਾ ਮਿਆਣੀ, ਸਲੇਮਪੁਰ, ਗੰਦੋਵਾਲ, ਪਾਣੀ ਦੀ ਮਾਰ ਹੇਠ ਹਨ। ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਰੇ ਖੇਤਰਾਂ ਅਤੇ ਪਾਣੀ ਦੀ ਮਾਰ ਤੋਂ ਦੂਰ ਰਹਿਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਯਾਰਾਂ ਨਾਲ ਸ਼ਰਾਬ ਪੀਣ ਮਗਰੋਂ ਛੱਤ ਤੋਂ ਡਿੱਗੇ ਵਿਅਕਤੀ ਦੀ ਮੌਤ, ਪਲਾਟ 'ਚ ਲਾਸ਼ ਸੁੱਟ ਕੇ ਦੌੜ ਗਏ 'ਦੋਸਤ'
NEXT STORY