ਅੰਮ੍ਰਿਤਸਰ (ਰਮਨ)-ਰਾਹੀ ਪ੍ਰਾਜੈਕਟ ਸਫ਼ਲਤਾਪੂਰਵਕ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਅੰਮ੍ਰਿਤਸਰ ਸ਼ਹਿਰ ਵਿਚ ਪ੍ਰਦੂਸ਼ਣ ਨੂੰ ਘੱਟ ਕਰਨ ਅਤੇ ਸ਼ਹਿਰ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ ਲਈ ਪੁਰਾਣੇ ਡੀਜ਼ਲ ਆਟੋ ਚਾਲਕਾਂ ਨੂੰ ਡੀਜ਼ਲ ਆਟੋ ਦੀ ਥਾਂ ’ਤੇ ਈ-ਆਟੋਜ਼ ਦਿੱਤੀਆਂ ਜਾ ਰਹੀਆਂ ਹਨ। ਇਹ ਪ੍ਰਾਜੈਕਟ ਐੱਮ. ਓ. ਐੱਚ. ਯੂ. ਏ. ਅਤੇ ਪੀ. ਐੱਮ. ਆਈ. ਡੀ. ਸੀ. ਦੀ ਨਿਗਰਾਨੀ ਹੇਠ ਏ. ਐੱਫ. ਡੀ. ਅਤੇ ਪੰਜਾਬ ਸਰਕਾਰ ਵਲੋਂ ਸਹਾਇਤਾ ਪ੍ਰਾਪਤ ਹੈ। ਪਿੰਕ-ਈ-ਆਟੋ ਦੀ ਇਹ ਤਜਵੀਜ਼ 200 ਮਹਿਲਾ ਆਟੋ ਡਰਾਈਵਰਾਂ ਨੂੰ ਈ ਆਟੋ ਦੀ ਕੁੱਲ ਲਾਗਤ ਦੇ 90 ਫੀਸਦੀ ਦੀ ਸਬਸਿਡੀ ਦੇ ਨਾਲ ਦੇਣ ਦੀ ਤਜਵੀਜ਼ ਸੀ, ਇਸ ਪ੍ਰਾਜੈਕਟ ਵਿਚ ਉਨ੍ਹਾਂ ਦੀ ਬਰਾਬਰ ਭਾਗੀਦਾਰੀ ਲਈ ਅਤੇ ਉਕਤ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਗੁਜਰਾਤ ਪਹੁੰਚੇ CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ, ਕਿਹਾ- 'ਲੋਕਤੰਤਰ ਨੂੰ ਬਚਾਉਣ ਲਈ ਤੁਹਾਡੇ ਕੋਲ ਆਏ ਹਾਂ'
ਸੀ. ਈ. ਈ. ਡਬਲਯੂ. ਇਕ ਸੰਸਥਾ ਜੋ ਵਾਤਾਵਰਣ ਦੀ ਸੁਰੱਖਿਆ ਲਈ ਕੰਮ ਕਰ ਰਹੀ ਹੈ ਅਤੇ ਇਸ ਰਾਹੀ ਪ੍ਰਾਜੈਕਟ ਲਈ ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਨਾਲ ਸਮਝੌਤਾ ਕੀਤਾ ਸੀ, ਨੇ ਸੈਲਫ ਹੈਲਪ ਗਰੁੱਪ ਬਣਾ ਕੇ ਇਨ੍ਹਾਂ ਔਰਤਾਂ ਨੂੰ ਸੰਗਠਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਐੱਮ. ਯੂ. ਐੱਲ. ਐੱਮ. ਟੀਮ 10 ਮਹਿਲਾ ਆਟੋ ਡਰਾਈਵਰਾਂ ਲਈ ਇਨ੍ਹਾਂ ਸਵੈ ਸਹਾਇਤਾ ਸਮੂਹਾਂ ਨੂੰ ਬਣਾਉਣ ਲਈ ਵੀ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)
ਹਲਕਾ ਪੂਰਬੀ ਦੀ ਵਿਧਾਇਕ ਜੀਵਨਜੋਤ ਕੌਰ ਅਤੇ ਸੀ. ਈ. ਓ. ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ-ਕਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਪੰਜ ਮਹਿਲਾ ਆਟੋ ਡਰਾਈਵਰਾਂ ਨੂੰ ਪਿੰਕ-ਈ-ਆਟੋ ਦੀਆਂ ਚਾਬੀਆਂ ਸੌਂਪੀਆਂ। ਵਿਧਾਇਕ ਜੀਵਨਜੋਤ ਕੌਰ ਨੇ ਕਿਹਾ ਕਿ ਇਹ ਉਨ੍ਹਾਂ ਔਰਤਾਂ ਲਈ ਸਭ ਤੋਂ ਵਧੀਆ ਮੌਕਾ ਹੈ ਜੋ ਆਪਣੀ ਰੋਜ਼ੀ-ਰੋਟੀ ਕਮਾਉਣਾ ਚਾਹੁੰਦੀਆਂ ਹਨ ਅਤੇ ਆਪਣੇ ਪਰਿਵਾਰ ਨੂੰ ਆਪਣੇ ਦਮ ’ਤੇ ਚਲਾਉਣਾ ਚਾਹੁੰਦੀਆਂ ਹਨ। ਪਿੰਕ-ਈ-ਆਟੋ ਸੰਕਲਪ ਲੋੜਵੰਦ ਅਤੇ ਗਰੀਬ ਔਰਤਾਂ ਨੂੰ ਰੋਜ਼ਗਾਰ ਦੇਵੇਗਾ ਅਤੇ ਇਹ ਸ਼ਹਿਰ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਦੇ ਨਾਲ ਸਾਫ਼ ਅਤੇ ਹਰਿਆ ਭਰਿਆ ਬਣਾਉਣ ਲਈ ਵੀ ਲਾਹੇਵੰਦ ਹੈ। ਉਨ੍ਹਾਂ ਐਲਾਨ ਕੀਤਾ ਕਿ ਇਨ੍ਹਾਂ ਗੁਲਾਬੀ ਈ ਆਟੋ ਦੀਆਂ ਸਾਰੀਆਂ ਮਹਿਲਾ ਆਟੋ ਚਾਲਕਾਂ ਨੂੰ ਪਿੰਕ-ਈ-ਆਟੋ ਸਟੈਂਡ ਪ੍ਰਦਾਨ ਕੀਤੇ ਜਾਣਗੇ।
ਇਹ ਵੀ ਪੜ੍ਹੋ : ਮਾਮੂਲੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਕਿਰਚਾਂ ਮਾਰ ਕੇ ਨੌਜਵਾਨ ਦਾ ਕਤਲ
ਉਨ੍ਹਾਂ ਨੇ ਸਮੂਹ ਮਹਿਲਾ ਆਟੋ ਚਾਲਕਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਹ ਅਤੇ ਉਨ੍ਹਾਂ ਦੀ ਟੀਮ ਕਿਸੇ ਵੀ ਲੋੜ ਦੀ ਸਥਿਤੀ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਰਾਹੀ ਟੀਮ ਇਨ੍ਹਾਂ ਮਹਿਲਾ ਆਟੋ ਚਾਲਕਾਂ ਨੂੰ ਸਿੱਖਣ ਦੇ ਡਰਾਈਵਿੰਗ ਲਾਇਸੈਂਸ ਅਤੇ ਕਾਗਜ਼ੀ ਕਾਰਵਾਈਆਂ ਨੂੰ ਪੂਰਾ ਕਰਨ ਵਿਚ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਹਮੇਸ਼ਾ ਉਪਲਬਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੋਲੀ ਮਾਰਨ ਦੀ ਧਮਕੀ ਦੇ ਕੇ ਲੁਟੇਰੇ 13 ਹਜ਼ਾਰ ਰੁਪਏ ਖੋਹ ਕੇ ਫਰਾਰ
NEXT STORY