ਅਜਨਾਲਾ- ਪੰਜਾਬ 'ਚ ਆਏ ਭਿਆਨਕ ਹੜ੍ਹਾਂ ਕਾਰਨ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਹੋਏ ਨੁਕਸਾਨ ਸੰਬੰਧੀ ਅੱਜ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ। ਇਸ ਦੀ ਜਾਣਕਾਰੀ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ DC ਦੇ ਵੱਡੇ ਹੁਕਮ, ਇਨ੍ਹਾਂ ਕਿਸਾਨਾਂ ਨੂੰ ਨਹੀਂ ਦਿੱਤੀ ਜਾਵੇਗੀ ਠੇਕੇ 'ਤੇ ਪੰਚਾਇਤੀ ਜ਼ਮੀਨ
ਉਨ੍ਹਾਂ ਕਿਹਾ ਕਿ ਮੈਂ ਅੱਜ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮਿਲਿਆ ਹਾਂ, ਉਨ੍ਹਾਂ ਨੂੰ ਅਜਨਾਲੇ ਦੀ ਗਰਾਊਂਡ ਜ਼ੀਰੋ ਦੀ ਸਾਰੀ ਰਿਪੋਰਟ ਦਿੱਤੀ, ਜਿਸ ਵਿੱਚ ਹੜ੍ਹ ਕਾਰਨ ਹੋਏ ਨੁਕਸਾਨ ਦੀ ਸਾਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਅਜਨਾਲੇ ਦੀ ਹਰ ਪੱਖੋਂ ਬਾਂਹ ਫੜਨਗੇ ਅਤੇ ਘਬਰਾਉਣ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ- ਹੜ੍ਹਾਂ ਦੌਰਾਨ ਅੰਮ੍ਰਿਤਪਾਲ ਸਿੰਘ ਦਾ ਵੱਡਾ ਐਲਾਨ, ਕਿਹਾ- ਨਹੀਂ ਲਵਾਂਗਾ ਕੋਈ...
ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਮੈਨੂੰ ਮੁੱਖ ਮੰਤਰੀ 'ਤੇ ਮਾਣ ਹੈ ਕਿ ਜਿੱਥੇ ਉਹ ਬਾਕੀ ਪੰਜਾਬ ਦਾ ਧਿਆਨ ਰੱਖਣਗੇ, ਉੱਥੇ ਹੀ ਹੜ੍ਹਾਂ ਕਾਰਨ ਅਜਨਾਲਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਉਸ ਦਾ ਵੀ ਵਿਸ਼ੇਸ਼ ਧਿਆਨ ਦੇਣਗੇ। ਉਨ੍ਹਾਂ ਕਿਹਾ ਕਿ ਅੱਜ ਬੜੇ ਚਿਰ ਬਾਅਦ ਮੁੱਖ ਮੰਤਰੀ ਜੀ ਨੂੰ ਮਿਲ ਕੇ ਉਨ੍ਹਾਂ ਦੀ ਤੰਦਰੁਸਤ ਸਿਹਤ ਦੇਖ ਕੇ ਬਹੁਤ ਚੰਗਾ ਲੱਗਾ। ਉਨ੍ਹਾਂ ਕਿਹਾ ਅੱਜ ਹੀ ਮੁੱਖ ਮੰਤਰੀ ਸਾਹਿਬ ਨੂੰ ਮਿਲਣ ਦਾ ਸਮਾਂ ਮਿਲਿਆ ਸੀ ਅਤੇ ਇੱਕ ਮਹੀਨੇ ਬਾਅਦ ਮੈਂ ਚੰਡੀਗੜ੍ਹ ਵਾਪਸ ਆਇਆ ਹਾਂ। ਉਨ੍ਹਾਂ ਕਿਹਾ ਕਿ ਪਿਛਲੀ 26 ਅਗਸਤ ਨੂੰ ਮੈਂ ਵਾਪਸ ਗਿਆ ਸੀ ਅਤੇ ਇੱਕ ਮਹੀਨਾ ਆਪਣੇ ਅਜਨਾਲਾ ਦੇ ਹੜ੍ਹ ਪੀੜਤਾਂ ਨਾਲ ਦੁਖਾਂਤਕ ਸਥਿਤੀਆਂ ਨਾਲ ਜੂਝਣ ਤੋਂ ਬਾਅਦ ਅੱਜ 25 ਸਤੰਬਰ ਨੂੰ ਵਿਧਾਨ ਸਭਾ ਦੇ ਸੈਸ਼ਨ ਕਾਰਨ ਚੰਡੀਗੜ੍ਹ ਵਾਪਸ ਆਇਆ ਹਾਂ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਮਿਲਿਆ ਬੰਬ! ਇਲਾਕੇ 'ਚ ਪਈਆਂ ਭਾਜੜਾਂ; ਪੁਲਸ ਨੇ ਚੁੱਕ ਲਏ 2 ਸ਼ੱਕੀ ਵਿਅਕਤੀ
NEXT STORY