ਮਹਿਲ ਕਲਾਂ (ਹਮੀਦੀ): ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਸਤਿਕਾਰ ਕਮੇਟੀ ਦੇ ਚੇਅਰਮੈਨ ਤੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਪਿੰਡ ਗੰਗੋਹਰ ਵਿਖੇ ਰਾਮਗੜੀਆ ਭਾਈਚਾਰੇ ਦੀ ਧਰਮਸ਼ਾਲਾ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਨਵੇਂ ਸ਼ੈੱਡ ਅਤੇ ਇੰਟਰਲਾਕ ਟਾਇਲਾਂ ਦਾ ਉਦਘਾਟਨ ਕੀਤਾ। ਇਸ ਮੌਕੇ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਪਿੰਡ ਨੂੰ ਵਿਕਾਸ ਪੱਖੋਂ ਨਮੂਨੇ ਦਾ ਪਿੰਡ ਬਣਾਉਣਾ ਹੈ ਅਤੇ ਇਸ ਲਈ ਗ੍ਰਾਂਟ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਕਾਂਗਰਸ, ਅਕਾਲੀ ਤੇ ਭਾਜਪਾ ਸਰਕਾਰਾਂ ਨੇ ਜਿਹੜੇ ਕੰਮ ਸਾਲਾਂ ਵਿੱਚ ਨਹੀਂ ਕੀਤੇ, ਉਹ ਮਾਨ ਸਰਕਾਰ ਨੇ ਸਿਰਫ਼ ਸਾਢੇ ਤਿੰਨ ਸਾਲਾਂ ਵਿਚ ਕਰ ਦਿਖਾਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਘਟਨਾ! 10-12 ਬੰਦੇ ਲੈ ਕੇ ਸਕੀ ਭੈਣ ਦੇ ਘਰ ਜਾ ਵੜਿਆ ਭਰਾ ਤੇ ਫ਼ਿਰ...
ਚੋਣਾਂ ਦੌਰਾਨ ਕੀਤੇ ਵਾਅਦੇ ਲੜੀਵਾਰ ਪੂਰੇ ਕੀਤੇ ਜਾ ਰਹੇ ਹਨ। ਪੰਡੋਰੀ ਨੇ ਕਿਹਾ ਕਿ ਆਉਣ ਵਾਲੇ ਵਰ੍ਹੇ ਦੌਰਾਨ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੇ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾਣਗੇ, ਤਾਂ ਜੋ ਪੰਜਾਬ ਨੂੰ ਵਿਕਸਿਤ ਅਤੇ ਰੰਗਲਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਜਾਵੇਗਾ। ਪੰਡੋਰੀ ਨੇ ਹਲਕੇ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੇ ਸਰਪੱਖੀ ਵਿਕਾਸ ਲਈ ਸਰਕਾਰ ਨਾਲ ਸਹਿਯੋਗ ਕਰਦੇ ਹੋਏ ਆਮ ਆਦਮੀ ਪਾਰਟੀ ਦਾ ਸਾਥ ਦੇਣ। ਇਸ ਮੌਕੇ ਰਾਮਗੜੀਆ ਭਾਈਚਾਰਾ ਕਮੇਟੀ ਦੇ ਪ੍ਰਧਾਨ ਸਮਾਜ ਸੇਵੀ ਲਖਬੀਰ ਸਿੰਘ, ਸੈਕਟਰੀ ਜਸਵੀਰ ਸਿੰਘ, ਖਜਾਨਚੀ ਚਰਨ ਸਿੰਘ ਅਤੇ ਮੈਂਬਰ ਹਰਪਾਲ ਸਿੰਘ, ਕੁਲਦੀਪ ਸਿੰਘ, ਗੁਰਦੇਵ ਸਿੰਘ, ਰਾਜ ਸਿੰਘ ਸਮੇਤ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਪੀ.ਏ. ਬਿੰਦਰ ਸਿੰਘ ਖਾਲਸਾ, ਪੰਚਾਇਤ ਸਕੱਤਰ ਗੁਰਪ੍ਰੀਤ ਕੌਰ ਸੇਖਾ ਅਤੇ ਨਰੇਗਾ ਜੇ.ਈ. ਇੰਦਰਜੀਤ ਸਿੰਘ ਦਾ ਸਰੋਪੇ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਬਾਬਾ ਸਿੰਘ ਸ਼ਹੀਦਾਂ ਦੀ ਯਾਦ ਵਿੱਚ ਰਖਾਏ 14 ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਅਤੇ ਸੰਗਤਾਂ ਲਈ ਖੁੱਲ੍ਹਾ ਜਲੇਬੀਆਂ ਦਾ ਲੰਗਰ ਵੀ ਲਗਾਇਆ ਗਿਆ। ਸਮਾਗਮ ਵਿਚ ਭਾਰਤੀ ਕਿਸਾਨ ਯੂਨੀਅਨ (ਫਤਿਹ) ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਖੁਰਮੀ, ਸਰਪੰਚ ਮਨਜੀਤ ਕੌਰ ਗੰਗੋਹਰ, ਸਰਪੰਚ ਜਤਿੰਦਰ ਪਾਲ ਸਿੰਘ ਪੰਡੋਰੀ, ਸਮਾਜ ਸੇਵੀ ਰਘਬੀਰ ਸਿੰਘ ਕਲੇਰ, ਪੰਚ ਇੰਦਰਜੀਤ ਸਿੰਘ, ਦਵਿੰਦਰ ਕੌਰ, ਰਮਨਦੀਪ ਕੌਰ, ਬਲਜੀਤ ਕੌਰ, ਇੰਦਰਜੀਤ ਸਿੰਘ, ਬੂਟਾ ਸਿੰਘ ਪਾਲ ਆਦਿ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਹਾਜ਼ਰੀ ਲਗਾਈ।
ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ 'ਚ ਵਾਧਾ, ਰਾਜਪਾਲ ਨੇ ਵਿਜੀਲੈਂਸ ਨੂੰ ਦਿੱਤੀ ਪ੍ਰਵਾਨਗੀ
NEXT STORY