ਅੰਮ੍ਰਿਤਸਰ/ਚੰਡੀਗੜ੍ਹ: ਪੰਜਾਬ ਵਿਚ ਚੱਲ ਰਹੇ ਚੋਣਾਂ ਦੇ ਮਾਹੌਲ ਦੌਰਾਨ ਪੰਜਾਬ ਦੀ ਸਿਆਸਤ ਤੋਂ ਇਕ ਅਹਿਮ ਖਬਰ ਸਾਹਮਣੇ ਆਈ ਹੈ। ਜਿਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ (ਵਿਧਾਇਕ ਪਦ) ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਸਤੰਬਰ 2025 ਵਿੱਚ ਵਿਧਾਨ ਸਭਾ ਦੀ ਇੱਕ ਕਮੇਟੀ ਤੋਂ ਅਸਤੀਫਾ ਦਿੱਤਾ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੀਆਂ ਕਲਾਸਾਂ

ਕੁੰਵਰ ਵਿਜੇ ਪ੍ਰਤਾਪ ਨੇ ਫੇਸਬੁੱਕ ਪੋਸਟ ਵਿੱਚ ਆਪਣਾ ਅਸਤੀਫ਼ਾ ਸਾਂਝਾ ਕਰਦੇ ਹੋਏ ਪੋਸਟ ਸ਼ੇਅਰ ਕਰਦੇ ਲਿਖਿਆ, "ਮੈਂ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।" ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਲਿਖੇ ਆਪਣੇ ਪੱਤਰ ਵਿੱਚ ਕੁੰਵਰ ਵਿਜੇ ਪ੍ਰਤਾਪ ਨੇ ਲਿਖਿਆ, "ਮੈਂ ਸੂਚਿਤ ਕਰਦਾ ਹਾਂ ਕਿ ਮੈਂ 1 ਨਵੰਬਰ, 2026 ਤੋਂ ਸਦਨ ਵਿੱਚ ਆਪਣੀ ਸੀਟ ਤੋਂ ਅਸਤੀਫਾ ਦੇ ਰਿਹਾ ਹਾਂ।" ਦੱਸ ਦੇਈਏ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ 2 ਮੌਜੂਦਾ ਵਿਧਾਇਕਾਂ ਨੇ ਅਸਤੀਫ਼ਾ ਦਿੱਤਾ ਹੈ। ਇਸ ਦੌਰਾਨ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਸੀ।
ਇਹ ਵੀ ਪੜ੍ਹੋ: ਕੁਸ਼ੀਨਗਰ 'ਚ ਟਰੱਕ ਦੇ ਵੈਨ ਦੀ ਭਿਆਨਕ ਟੱਕਰ ! 6 ਲੋਕਾਂ ਦੀ ਮੌਤ ਮਗਰੋਂ ਪਿਆ ਚੀਕ-ਚਿਹਾੜਾ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਠੀਕ ਪਹਿਲਾਂ ਆਏ ਇਨ੍ਹਾਂ ਅਸਤੀਫ਼ਿਆਂ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਉਨ੍ਹਾਂ ਨੇ ਪਹਿਲਾਂ ਫਰੀਦਕੋਟ ਵਿੱਚ 2015 ਵਿੱਚ ਹੋਏ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੇ ਮਾਮਲਿਆਂ ਦੇ ਪ੍ਰਬੰਧਨ 'ਤੇ ਨਾਰਾਜ਼ਗੀ ਪ੍ਰਗਟ ਕੀਤੀ ਸੀ ਅਤੇ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਸੀ। ਸਿੰਘ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (SIT) ਦਾ ਹਿੱਸਾ ਸਨ, ਜਿਸਨੇ 2015 ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਪੁਲਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਸੀ।
ਇਹ ਵੀ ਪੜ੍ਹੋ: ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ, ਚੈਕ ਕਰੋ ਸੂਬਿਆਂ ਦੀ ਸੂਚੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ ਦੇ ਮੁੱਦੇ : ਰਜ਼ੀਆ ਸੁਲਤਾਨਾ
NEXT STORY