ਚੰਡੀਗੜ੍ਹ– ਪੰਜਾਬ ਵਿਧਾਨ ਸਭਾ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਵਿਧਾਨ ਸਭਾ ਕਮੇਟੀ ਤੋਂ ਦਿੱਤਾ ਗਿਆ ਅਸਤੀਫਾ ਮਾਣਯੋਗ ਸਪੀਕਰ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ। ਇਸ ਸਬੰਧੀ ਸਰਕਾਰੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸਬ-ਆਰਡੀਨੇਟ ਲੈਜਿਸਲੇਸ਼ਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ ਪਰ ਉਨ੍ਹਾਂ ਨੇ 19 ਅਗਸਤ, 2025 ਨੂੰ ਇਸ ਤੋਂ ਅਸਤੀਫਾ ਦੇਣ ਦੀ ਬੇਨਤੀ ਕੀਤੀ ਸੀ। ਸਪੀਕਰ ਵੱਲੋਂ ਉਨ੍ਹਾਂ ਦੀ ਬੇਨਤੀ ਮਨਜ਼ੂਰ ਕਰਦਿਆਂ 5 ਸਤੰਬਰ, 2025 ਤੋਂ ਅਸਤੀਫਾ ਪ੍ਰਭਾਵਸ਼ਾਲੀ ਮੰਨਿਆ ਗਿਆ ਹੈ। ਉਨ੍ਹਾਂ ਵੱਲੋਂ ਮਿਤੀ 19.08.2025 ਨੂੰ ਕੀਤੀ ਗਈ ਬੇਨਤੀ ਪ੍ਰਵਾਨ ਕਰਦੇ ਹੋਏ ਮਾਣਯੋਗ ਸਪੀਕਰ, ਪੰਜਾਬ ਵਿਧਾਨ ਸਭਾ ਵਲੋਂ ਮਿਤੀ 05.09.2025 ਤੋਂ ਕੁੰਵਰ ਵਿਜੈ ਪ੍ਰਤਾਪ ਸਿੰਘ, ਮਾਨਯੋਗ ਮੈਂਬਰ, ਪੰਜਾਬ ਵਿਧਾਨ ਸਭਾ ਨੂੰ ਅਧੀਨ ਵਿਧਾਨ ਕਮੇਟੀ ਦੇ ਮੈਂਬਰ ਦੀਆਂ ਜਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ ਅਤੇ ਹੁਣ ਉਹ ਪੰਜਾਬ ਵਿਧਾਨ ਸਭਾ ਦੀ ਅਧੀਨ ਵਿਧਾਨ ਕਮੇਟੀ ਦੇ ਮੈਂਬਰ ਨਹੀਂ ਹੋਣਗੇ।
ਗੌਰਤਲਬ ਹੈ ਕਿ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਤੋਂ 5 ਸਾਲ ਲਈ ਮੁਅੱਤਲ ਕਰ ਦਿੱਤਾ ਸੀ। ਇਹ ਫ਼ੈਸਲਾ ਪਾਰਟੀ ਦੀ PAC (ਰਾਜਨੀਤਿਕ ਮਾਮਲਿਆਂ ਦੀ ਕਮੇਟੀ) ਵੱਲੋਂ ਲਿਆ ਗਿਆ ਸੀ।
ਫੈਕਟਰੀ 'ਚ ਕੰਮ ਰਹੇ ਨੌਜਵਾਨ ਦੀ ਡਿੱਗਣ ਕਾਰਨ ਮੌਤ
NEXT STORY